Wednesday, July 02, 2025

Chandigarh

ਨਸ਼ਾ ਮੁਕਤੀ ਯਾਤਰਾ: ਵਿਧਾਇਕ ਰੰਧਾਵਾ ਦੀ ਨਸ਼ਾ ਤਸਕਰਾਂ ਨੂੰ ਚਿਤਾਵਨੀ; ਨਸ਼ੇ ਦਾ ਕਾਲਾ ਕਾਰੋਬਾਰ ਛੱਡੋ ਜਾਂ ਪੰਜਾਬ ਛੱਡੋ

May 17, 2025 01:44 PM
SehajTimes

'ਨਸ਼ਾ ਮੁਕਤੀ ਯਾਤਰਾ' ਸੂਬੇ ਦੇ 15,000 ਤੋਂ ਵੱਧ ਪਿੰਡਾਂ ਅਤੇ ਵਾਰਡਾਂ ਵਿੱਚ ਪੁੱਜੇਗੀ

ਡੇਰਾਬੱਸੀ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੀ 24 ਫਰਵਰੀ ਤੋਂ ਆਰੰਭੀ ਨਸ਼ਿਆਂ ਖਿਲਾਫ਼ ਫ਼ੈਸਲਾਕੁਨ ਲੜਾਈ ਦੇ ਅਗਲੇ ਪੜਾਅ ਵਜੋਂ ਹੁਣ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਅਤੇ ਵਾਰਡ ਪੱਧਰ ’ਤੇ ਜਾ ਕੇ ਰੱਖਿਆ ਕਮੇਟੀਆਂ ਨਾਲ ਜਾਗਰੂਕਤਾ ਮੀਟਿੰਗਾਂ ਦਾ ਸਿਲਸਿਲਾ ਆਰੰਭਿਆ ਗਿਆ ਹੈ, ਜਿਸ ਦੇ ਤਹਿਤ ਅੱਜ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਨਸ਼ਿਆਂ ਦੇ ਗੜ੍ਹ ਮੰਨੇ ਜਾਂਦੇ ਰਹੇ ਪਿੰਡ ਤਿਰਵੇਦੀ ਕੈਂਪ ਤੋਂ ਮੁਹਿੰਮ ਦਾ ਆਗਾਜ਼ ਕੀਤਾ। ਜਿੱਥੇ ਡੇਰਾਬੱਸੀ ਪੁਲਿਸ ਵੱਲੋਂ ਬੀਤੇ ਸਮਿਆਂ ਵਿੱਚ ਕਾਰਵਾਈ ਕਰ, ਕਈ ਪੁਰਾਣੇ ਨਸ਼ਾ ਤਸਕਰਾਂ ਨੂੰ ਕਾਬੂ ਕਰ ਉਨ੍ਹਾਂ ਦੇ ਪਰਿਵਾਰਾਂ ਨੂੰ ਇਲਾਕਾ ਛੱਡਣ ਤੱਕ ਮਜਬੂਰ ਕਰ ਦਿੱਤਾ ਹੈ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸ਼ਲਾਘਾ ਕੀਤੀ।
ਇਸ ਤੋਂ ਬਾਅਦ ਵਿਧਾਇਕ ਪਿੰਡ ਭਾਂਖਰਪੁਰ ਅਤੇ ਪਰਾਗਪੁਰ ਦੀਆਂ ਪੰਚਾਇਤਾਂ ਨੂੰ ਮਿਲੇ ਅਤੇ ਜਿਨ੍ਹਾਂ ਵੱਲੋਂ ਮੁਹਿੰਮ ਦਾ ਸਵਾਗਤ ਕਰਦਿਆਂ ਇਸ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਦਾ ਅਹਿਦ ਲਿਆ। ਇਸ ਮੌਕੇ ਵਿਧਾਇਕ ਰੰਧਾਵਾ ਨੇ ਨਸ਼ੇ ਵੇਚਣ ਵਾਲਿਆਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜਾਂ ਤਾਂ ਉਹ ਇਹ ਮਾੜਾ ਕਾਰੋਬਾਰ ਛੱਡ ਦੇਣ ਜਾਂ ਪੰਜਾਬ ਛੱਡ ਜਾਣ। ਵਿਧਾਇਕ ਰੰਧਾਵਾ ਨੇ ਦੱਸਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਦਿਸ਼ਾ ਵਿੱਚ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੋਣ ਜਾ ਰਿਹਾ ਹੈ। ਸੂਬਾ ਸਰਕਾਰ ਨਸ਼ਿਆਂ ਵਿਰੁੱਧ ਵੱਡੇ ਪੱਧਰ 'ਤੇ ਮੁਹਿੰਮ ਸ਼ੁਰੂ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਨਵਾਂਸ਼ਹਿਰ ਤੋਂ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਯਾਤਰਾ ਆਮ ਆਦਮੀ ਪਾਰਟੀ ਸਰਕਾਰ ਦੇ 'ਮਹਾ ਜਨ ਸੰਪਰਕ ਅਭਿਆਨ' ਦਾ ਹਿੱਸਾ ਹੈ ਜਿਸਦਾ ਉਦੇਸ਼ ਪੰਜਾਬ ਦੇ ਹਰ ਕੋਨੇ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣਾ ਅਤੇ ਨੌਜਵਾਨਾਂ ਨੂੰ ਇਸ ਜਾਲ ਵਿੱਚੋਂ ਬਾਹਰ ਕੱਢਣਾ ਹੈ।
ਨਸ਼ਿਆਂ ਪ੍ਰਤੀ ਜਾਗਰੂਕ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਜੇਕਰ ਘਰ ਵਿਚ ਕੋਈ ਨਸ਼ਾ ਕਰਦਾ ਹੈ ਤਾਂ ਸਭ ਤੋਂ ਵੱਧ ਪੀੜਤ ਔਰਤ ਹੀ ਹੁੰਦੀ ਹੈ, ਬੇੱਸ਼ਕ ਉਹ ਭਾਵੇਂ ਕੋਈ ਮਾਂ, ਭੈਣ ਜਾਂ ਫਿਰ ਪਤਨੀ ਹੋਵੇ ਕਿਉਂਕਿ ਘਰ ਦਾ ਚੁੱਲ੍ਹਾ ਦਾ ਔਰਤ ਨੇ ਹੀ ਚਲਾਉਣਾ ਹੁੰਦਾ ਹੈ ਅਤੇ ਉਸ ਨੂੰ ਪਤਾ ਹੁੰਦਾ ਹੈ ਕਿ ਨਸ਼ੇ ਨਾਲ ਘਰ ਤਬਾਹ ਹੋ ਜਾਵੇਗਾ। ਸਰਕਾਰ ਦੀ ਯੋਜਨਾ ਅਨੁਸਾਰ, ਸੂਬੇ ਦੇ 351 ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਹਰ ਰੋਜ਼ ਗ੍ਰਾਮ ਸਭਾਵਾਂ ਦਾ ਆਯੋਜਨ ਕੀਤਾ ਜਾਵੇਗਾ। ਇਸ ਮੁਹਿੰਮ ਵਿੱਚ ਹਰ ਰੋਜ਼ ਹਰੇਕ ਵਿਧਾਨ ਸਭਾ ਹਲਕੇ ਦੇ ਤਿੰਨ ਪਿੰਡ ਸ਼ਾਮਲ ਕੀਤੇ ਜਾਣਗੇ। ਇਸਦਾ ਉਦੇਸ਼ 'ਨਸ਼ਾ ਮੁਕਤੀ ਯਾਤਰਾ' ਨੂੰ 15,000 ਤੋਂ ਵੱਧ ਪਿੰਡਾਂ ਅਤੇ ਵਾਰਡਾਂ ਵਿੱਚ ਲਿਜਾਣਾ ਹੈ। ਵਿਧਾਇਕ ਰੰਧਾਵਾ ਨੇ ਦੱਸਿਆ ਕਿ 'ਯੁੱਧ ਨਸ਼ਿਆਂ ਵਿਰੁੱਧ' ਨਾਮਕ ਇਸ ਮੁਹਿੰਮ ਤਹਿਤ, ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਤੇਜ਼ ਕਰ ਦਿੱਤੀ ਹੈ। ਹੁਣ ਤੱਕ 86 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਬੁਲਡੋਜ਼ਰ ਚਲਾਏ ਜਾ ਚੁੱਕੇ ਹਨ। ਇਸ ਦੇ ਨਾਲ ਹੀ, 75 ਨਸ਼ਾ ਤਸਕਰ ਮੁਕਾਬਲਿਆਂ ਵਿੱਚ ਜ਼ਖਮੀ ਹੋਏ ਹਨ ਅਤੇ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮੌਕੇ ਐਸਡੀਐਮ ਡੇਰਾਬੱਸੀ, ਡੀਐਸਪੀ ਡੇਰਾਬੱਸੀ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Have something to say? Post your comment

 

More in Chandigarh

’ਯੁੱਧ ਨਸ਼ਿਆਂ ਵਿਰੁੱਧ’ ਦੇ ਚਾਰ ਮਹੀਨਿਆਂ ਦੌਰਾਨ 19880 ਨਸ਼ਾ ਤਸਕਰ ਗ੍ਰਿਫ਼ਤਾਰ; 786 ਕਿਲੋ ਹੈਰੋਇਨ ਅਤੇ 11.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸੂਬੇ ਭਰ ਦੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਐੱਸਸੀ ਭਾਈਚਾਰੇ ਨਾਲ ਸਬੰਧਤ 505 ਪਰਿਵਾਰਾਂ ਨੂੰ ਵੰਡੇ 8.72 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ

ਪੰਜਾਬ ਵੱਲੋਂ ਜੂਨ ਵਿੱਚ 44.44% ਅਤੇ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਵਿੱਚ 27% ਦੀ ਰਿਕਾਰਡ ਤੋੜ ਜੀ.ਐਸ.ਟੀ ਵਿਕਾਸ ਦਰ ਹਾਸਿਲ: ਹਰਪਾਲ ਸਿੰਘ ਚੀਮਾ

ਸ਼ੁਰੂਆਤੀ ਪੜਾਅ ਵਿੱਚ 583 ਜਾਨਾਂ ਬਚਾਉਣ ਵਾਲੇ ਪੰਜਾਬ ਦੇ ਮਹੱਤਵਪੂਰਨ ਸਟੈਮੀ ਪ੍ਰੋਜੈਕਟ ਹੁਣ ਸੂਬਾ ਪੱਧਰ ਤੱਕ ਵਧਾਇਆ

ਏ ਆਈ ਐਮ ਐਸ ਮੋਹਾਲੀ ਵਿਖੇ ਡਾਕਟਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ

ਜਸਵੀਰ ਸਿੰਘ ਸੇਖੋਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

ਤੁਹਾਡੀ ਖਾਲੀ ਕਾਰਗੁਜ਼ਾਰੀ ਹੀ ਘਟੀਆ ਸਿਆਸਤ ਦਾ ਸਬੂਤ - ਬ੍ਰਹਮਪੁਰਾ ਦਾ 'ਆਪ' 'ਤੇ ਨਿਸ਼ਾਨਾ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ; 13000 ਰੁਪਏ ਰਿਸ਼ਵਤ ਲੈਂਦਾ ਬਲਾਕ ਅਫ਼ਸਰ ਰੰਗੇ ਹੱਥੀਂ ਕਾਬੂ

ਡੀ.ਐਸ.ਪੀ. ਦੇ ਰੀਡਰ ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ