Saturday, August 23, 2025
BREAKING NEWS
ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ ‘Miss Universe India 2025’ ਦਾ ਤਾਜ ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ

Doaba

ਨਸ਼ਿਆਂ ਦੀ ਗ੍ਰਿਫ਼ਤ 'ਚੋਂ ਨਿਕਲੇ ਪਿੰਡ ਲਖਣਪਾਲ ਦੇ ਵਾਸੀਆਂ ਨੇ ਚਿਹਰਿਆਂ 'ਤੇ ਖੁਸ਼ੀਆਂ ਲਿਆਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

May 17, 2025 02:03 PM
SehajTimes

ਲਖਣਪਾਲ : ਨਸ਼ਿਆਂ ਦੀ ਗ੍ਰਿਫ਼ਤ ਤੋਂ ਮੁਕਤ ਹੋਏ ਪਿੰਡ ਲਖਣਪਾਲ ਦੇ ਵਾਸੀਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਾਲ ਪੰਜਾਬੀਆਂ ਦੇ ਚਿਹਰਿਆਂ 'ਤੇ ਮੁੜ ਰੌਣਕ ਪਰਤ ਆਈ ਹੈ।

ਪਿੰਡ ਵਾਸੀ ਸੂਬੇਦਾਰ ਮੇਜਰ (ਸੇਵਾਮੁਕਤ) ਜਤਿੰਦਰ ਕੁਮਾਰ ਨੇ ਕਿਹਾ ਕਿ ਇਹ ਪਿੰਡ ਪਹਿਲਾਂ ਬਹੁਤ ਪ੍ਰਸਿੱਧ ਪਿੰਡ ਸੀ ਪਰ ਫਿਰ ਨਸ਼ਿਆਂ ਕਾਰਨ ਬਦਨਾਮ ਹੋ ਗਿਆ ਕਿਉਂਕਿ ਇਸ ਇਲਾਕੇ ਵਿੱਚ ਨਸ਼ਾ ਤਸਕਰਾਂ ਦਾ ਦਬਦਬਾ ਸੀ। ਉਨ੍ਹਾਂ ਕਿਹਾ ਕਿ ਉਹ ਕਿਸੇ ਦੇ ਸਾਹਮਣੇ ਆਪਣੇ ਪਿੰਡ ਦਾ ਨਾਮ ਲੈਣ ਤੋਂ ਵੀ ਝਿਜਕਦੇ ਸਨ ਪਰ ਹੁਣ ਸੂਬਾ ਸਰਕਾਰ ਨੇ ਪਿੰਡ ਤੋਂ ਇਸ ਕੋਹੜ ਨੂੰ ਮਿਟਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਹ ਜ਼ੋਰਦਾਰ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਕਾਰਨ ਲੋਕ ਹੁਣ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਇਸ ਵਿੱਚ ਸ਼ਲਾਘਾਯੋਗ ਕੰਮ ਕੀਤਾ ਹੈ।

ਇਕ ਹੋਰ ਪਿੰਡ ਵਾਸੀ ਹਰਮੇਸ਼ ਲਾਲ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੇ ਘਰਾਂ ਉੱਤੇ ਪੀਲਾ ਪੰਜਾ ਚਲਾ ਕੇ ਸ਼ਲਾਘਾਯੋਗ ਕਦਮ ਚੁੱਕਿਆ ਗਿਆ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਖੇਡਾਂ ਨੂੰ ਉਤਸ਼ਾਹਿਤ ਕਰਨ 'ਤੇ ਜ਼ੋਰ ਦੇਣ ਦੀ ਅਪੀਲ ਕੀਤੀ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਹਿਲਾਂ ਨਸ਼ਿਆਂ ਦੀ ਸਮੱਸਿਆ ਇੰਨੀ ਗੰਭੀਰ ਸੀ ਕਿ ਉਨ੍ਹਾਂ ਦੇ ਬੱਚਿਆਂ ਦੇ ਵਿਆਹ ਵੀ ਨਹੀਂ ਹੁੰਦੇ ਸਨ ਪਰ ਹੁਣ ਸਥਿਤੀ ਬਿਲਕੁਲ ਬਦਲ ਗਈ ਹੈ।

ਪਿੰਡ ਵਾਸੀ ਇੰਦਰਪਾਲ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਉਨ੍ਹਾਂ ਦੇ ਪਿੰਡ ਲਈ ਇੱਕ ਵਰਦਾਨ ਸਾਬਤ ਹੋਇਆ ਹੈ ਕਿਉਂਕਿ ਇਸ ਨੇ ਉਨ੍ਹਾਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਇਸ ਗੰਭੀਰ ਸਮੱਸਿਆ ਵੱਲ ਧਿਆਨ ਨਹੀਂ ਦਿੱਤਾ ਪਰ ਸੂਬਾ ਸਰਕਾਰ ਨੇ ਇਸ ਸੰਕਟ ਨੂੰ ਖਤਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਠੋਸ ਯਤਨਾਂ ਸਦਕਾ ਜ਼ਿਆਦਾਤਰ ਨਸ਼ਾ ਤਸਕਰ ਪਿੰਡ ਛੱਡ ਕੇ ਚਲੇ ਗਏ ਹਨ ਜਿਸ ਕਾਰਨ ਇੱਥੇ ਖੁਸ਼ਹਾਲੀ ਪਰਤੀ ਹੈ।

ਪਿੰਡ ਦੇ ਇਕ ਹੋਰ ਨਿਵਾਸੀ ਰੇਸ਼ਮ ਲਾਲ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਆਮ ਆਦਮੀ ਦੇ ਚਿਹਰਿਆਂ 'ਤੇ ਮੁਸਕਰਾਹਟ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਸਵਾਗਤਯੋਗ ਕਦਮ ਹੈ ਅਤੇ ਹਰ ਪੰਜਾਬੀ ਨੂੰ ਇਸ ਨੇਕ ਕਾਰਜ ਦਾ ਸਮਰਥਨ ਕਰ ਰਿਹਾ ਹੈ ਕਿਉਂਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਨੂੰ ਯਕੀਨੀ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਕਾਰਾਤਮਕ ਕਦਮ ਲੋੜੀਂਦੇ ਨਤੀਜੇ ਪੈਦਾ ਕਰ ਰਹੇ ਹਨ ਅਤੇ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰ ਰਹੇ ਹਨ।

ਨਸ਼ੇ ਦਾ ਤਿਆਗ ਕਰਨ ਵਾਲੇ ਨੌਜਵਾਨ ਹਰਬੀਰ (ਬਦਲਿਆ ਹੋਇਆ ਨਾਮ) ਨੇ ਕਿਹਾ ਕਿ ਉਹ 22 ਸਾਲਾਂ ਦੀ ਉਮਰ ਵਿੱਚ ਨਸ਼ਿਆਂ ਦਾ ਸ਼ਿਕਾਰ ਹੋ ਗਿਆ ਸੀ ਪਰ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਉਸ ਨੇ ਨਸ਼ੇ ਛੱਡ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਿੰਡ ਸ਼ੇਖੇ ਵਿਖੇ ਸੂਬਾ ਸਰਕਾਰ ਦੇ ਮੁੜ ਵਸੇਬਾ ਕੇਂਦਰ ਨੇ ਉਨ੍ਹਾਂ ਨੂੰ ਨਵਾਂ ਜੀਵਨ ਦਿੱਤਾ ਹੈ। ਉਸ ਨੇ ਕਿਹਾ ਕਿ ਕੇਂਦਰ ਵਿੱਚ ਦਿੱਤੀ ਗਈ ਕੰਪਿਊਟਰ ਸਿਖਲਾਈ ਨੇ ਉਸ ਨੂੰ ਮਾਣ-ਸਤਿਕਾਰ ਵਾਲੀ ਜ਼ਿੰਦਗੀ ਜਿਊਣ ਵਿੱਚ ਮਦਦ ਕੀਤੀ ਹੈ।

ਪਿੰਡ ਦੇ ਇਕ ਨਿਵਾਸੀ ਸੁਲੇਖ ਰਾਜ ਨੇ ਵੀ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਮਿਟਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦਾ ਹਰ ਵਾਸੀ ਇਸ ਨੇਕ ਕਾਰਜ ਲਈ ਸੂਬਾ ਸਰਕਾਰ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਵੇਗਾ।

ਇਸ ਮੌਕੇ ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਪੁਖਤਾ ਰਣਨੀਤੀ ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਿੰਡ ਲੰਬੇ ਸਮੇਂ ਤੋਂ ਨਸ਼ਿਆਂ ਦਾ ਕੇਂਦਰ ਰਿਹਾ ਹੈ ਪਰ ਸੂਬਾ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਇਸ ਸਮੱਸਿਆ ਦਾ ਸਫਾਇਆ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਇਸ ਨੇਕ ਕਾਰਜ ਵਿੱਚ ਸੂਬਾ ਸਰਕਾਰ ਨੂੰ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੰਦਿਆਂ ਕਿਹਾ ਕਿ ਇਹ ਹਰੇਕ ਵਿਅਕਤੀ ਦਾ ਨੈਤਿਕ ਫਰਜ਼ ਹੈ।

ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ, ਸੀਨੀਅਰ ਆਪ ਆਗੂ ਮਨੀਸ਼ ਸਿਸੋਦੀਆ ਅਤੇ ਹੋਰ ਵੀ ਮੌਜੂਦ ਸਨ।

Have something to say? Post your comment

 

More in Doaba

ਸ਼ੇਅਰ ਬਜਾਰ ’ਚ ਲੰਬੇ ਨਿਵੇਸ਼ ਅਤੇ ਅਨੁਸ਼ਾਸ਼ਨ ਨਾਲ ਪੈਸਾ ਕਮਾਇਆ ਜਾ ਸਕਦਾ : ਸੱਚਦੇਵਾ

ਡਾਇਰੈਕਟੋਰੇਟ ਆਫ ਪੰਜਾਬ ਰਾਜ ਲਾਟਰੀਜ਼ ਵਲੋਂ ਪੰਜਾਬ ਸਟੇਟ ਡੀਅਰ ਰਾਖੀ ਬਪੰਰ -2025 ਦਾ ਕੱਢਿਆ ਡਰਾਅ

ਜਗਤੇ ਨੂੰ ਛੱਡ ਕੇ ਤੂੰ ਭਗਤੇ ਨੂੰ ਕਰ ਲੈ,ਜਿਨ੍ਹੇ ਤੇਰੇ ਹੋਣਾ ਏ ਸਹਾਈ

ਕਿਤੇ ਜਾਣੇ-ਅਣਜਾਣੇ ਵਿੱਚ ਅਸੀਂ ਤਿਰੰਗੇ ਦਾ ਅਪਮਾਨ ਤਾ ਨਹੀਂ ਕਰ ਰਹੇ : ਤਲਵਾੜ

ਸਵਰਗੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਭਾਰਤ ਦੇ ਵਿਸ਼ਵ ਪੱਧਰੀ ਨੇਤਾ ਸਨ: ਡਾ.ਰਮਨ ਘਈ

ਆਜ਼ਾਦੀ ਦਿਹਾੜੇ ਮੌਕੇ ਤਿਰੰਗੇ ਲਹਿਰਾਉਣਾ ਭੁੱਲਿਆ ਸਿਵਲ ਹਸਪਤਾਲ ਪ੍ਰਸ਼ਾਸਨ

ਸਕੂਲ ਆਫ ਐਮੀਨੈਂਸ ਬਾਗਪੁਰ-ਸਤੌਰ ਵਿਖੇ ਸੁਤੰਤਰਤਾ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ

ਦੇਸ਼ ਭਗਤਾਂ ਦੀ ਸ਼ਹਾਦਤ ਸਦਕਾ ਸਾਨੂੰ ਆਜ਼ਾਦੀ ਮਿਲੀ: ਡਾ. ਰਮਨ ਘਈ

104 ਨਸ਼ੀਲੀਆਂ ਗੋਲੀਆਂ ਸਮੇਤ ਕੀਤਾ 03 ਕਥਿਤ ਦੋਸ਼ੀਆ ਨੂੰ ਗ੍ਰਿਫਤਾਰ

ਆਜ਼ਾਦੀ ਘੁਲਾਟੀਆਂ ਨੇ ਤਿਰੰਗੇ ਦੇ ਮਾਣ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ : ਡਾ. ਰਮਨ ਘਈ