Monday, September 28, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਸਰਹੱਦ ਪਾਰ ਦੇ ਤਸਕਰੀ ਨੈੱਟਵਰਕਾਂ ਨੂੰ ਵੱਡਾ ਝਟਕਾ; ਅੰਮ੍ਰਿਤਸਰ ਵਿੱਚ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ

May 17, 2025 07:13 PM
SehajTimes

ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀ ਹੋਣ ਦੀ ਸੰਭਾਵਨਾ : ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਨਸ਼ਾ ਕਾਰੋਬਾਰੀਆਂ ਦੇ ਗੱਠਜੋੜ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਦੋ ਵੱਖ-ਵੱਖ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਇਨ੍ਹਾਂ ਮੁਲਜ਼ਮਾਂ ਕੋਲੋਂ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਨਕਦੀ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਠੱਠੀ ਸੋਹਲ ਦੇ ਰਾਹੁਲ ਸਿੰਘ ਉਰਫ਼ ਕਾਲੂ (20), ਅੰਮ੍ਰਿਤਸਰ ਦੇ ਪਿੰਡ ਸੁਧਾਰ ਰਾਜਪੂਤਾਂ ਦੇ ਗੁਰਮੁਖ ਸਿੰਘ (21) ਅਤੇ ਅੰਮ੍ਰਿਤਸਰ ਦੇ ਪਿੰਡ ਅਕਾਲਗੜ੍ਹ ਢਪੱਈਆਂ ਦੇ ਵਰਿੰਦਰਪਾਲ ਸਿੰਘ (32) ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਐਨਡੀਪੀਐਸ ਐਕਟ ਤਹਿਤ ਦੋ ਵੱਖ-ਵੱਖ ਐਫਆਈਆਰ ਪੁਲਿਸ ਥਾਣਾ - ਗੇਟ ਹਕੀਮਾਂ ਅਤੇ ਪੁਲਿਸ ਥਾਣਾ ਵੇਰਕਾ ਵਿਖੇ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੂਰੇ ਤਸਕਰੀ ਮਾਡਿਊਲ ਦਾ ਪਤਾ ਲਗਾਉਣ ਲਈ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।


ਪਹਿਲੇ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸੀਆਈਏ-2 ਦੀਆਂ ਪੁਲਿਸ ਟੀਮਾਂ ਨੇ ਮੁਲਜ਼ਮ ਰਾਹੁਲ ਉਰਫ਼ ਕਾਲੂ ਨੂੰ, ਅੰਮ੍ਰਿਤਸਰ ਦੇ ਆਨੰਦ ਵਿਹਾਰ ਵਿੱਚ ਉਸਦੇ ਕਿਰਾਏ ਦੇ ਘਰ ਤੋਂ 510 ਗ੍ਰਾਮ ਹੈਰੋਇਨ, 30.18 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਨਕਦੀ ਗਿਣਨ ਵਾਲੀ ਮਸ਼ੀਨ ਸਮੇਤ ਗ੍ਰਿਫਤਾਰ ਕੀਤਾ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਰਾਹੁਲ ਵਿਦੇਸ਼-ਅਧਾਰਤ ਨਸ਼ਾ ਤਸਕਰ ਟੋਨੀ ਜਰਮਨ ਦੇ ਸੰਪਰਕ ਵਿੱਚ ਸੀ ਅਤੇ ਸਰਹੱਦ ਪਾਰ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਉਪਰੰਤ ਸਥਾਨਕ ਤੌਰ ’ਤੇ ਸਪਲਾਈ ਕਰ ਰਿਹਾ ਸੀ। ਇਸ ਸਬੰਧ ਵਿੱਚ, ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਗੇਟ ਹਕੀਮਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 25 ਤਹਿਤ 16/5/2025 ਨੂੰ ਐਫਆਈਆਰ ਨੰਬਰ 117 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਸੇ ਲੜੀ ਵਿੱਚ ਦੂਜੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਸੀ.ਪੀ. ਨੇ ਕਿਹਾ ਕਿ ਥਾਣਾ ਵੇਰਕਾ ਦੀਆਂ ਪੁਲਿਸ ਟੀਮਾਂ ਨੇ ਗੁਰਮੁਖ ਸਿੰਘ ਅਤੇ ਵਰਿੰਦਰ ਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਹਨਾਂ ਦੇ ਕਬਜ਼ੇ ਚੋਂ 500 ਗ੍ਰਾਮ ਹੈਰੋਇਨ, 15.19 ਲੱਖ ਰੁਪਏ ਦੀ ਡਰੱਗ ਮਨੀ ਅਤੇ ਕੈਮਰੇ ਵਾਲਾ ਇੱਕ ਖਿਡੌਣੇ-ਨੁਮਾ ਡਰੋਨ ਬਰਾਮਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੇ ਪਿੰਡ ਅਕਾਲਗੜ੍ਹ ਵਿੱਚ ਸਥਿਤ ਘਰ ਵਿੱਚ ਬੈੱਡ-ਬਾਕਸ (ਗੁਪਤ ਲਾਕਰ) ਬਣਾਇਆ ਹੋਇਆ ਸੀ , ਜਿੱਥੋਂ ਇਹ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁਲਜ਼ਮ ਅਭਿਆਸ ਵਜੋਂ ਖਿਡੌਣੇ- ਨੁਮਾ ਡਰੋਨ ਦੀ ਵਰਤੋਂ ਕਰ ਰਹੇ ਸਨ।

ਇਸ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਅੰਮ੍ਰਿਤਸਰ ਦੇ ਵੇਰਕਾ ਪੁਲਿਸ ਥਾਣਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 25 ਅਤੇ 29 ਤਹਿਤ ਐਫਆਈਆਰ ਨੰਬਰ 40 ਮਿਤੀ 14-05-2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ