Wednesday, July 23, 2025
BREAKING NEWS
ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

Doaba

ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ : ਕੇਜਰੀਵਾਲ ਨੇ ਵਿਰੋਧੀ ਧਿਰਾਂ ਨੂੰ ਕਰੜੇ ਹੱਥੀਂ ਲਿਆ

May 17, 2025 07:17 PM
SehajTimes

ਖੇਡਾਂ ਨੂੰ ਉਤਸ਼ਾਹਤ ਕਰਨ ਨਾਲ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਾਇਆ ਜਾਵੇਗਾ-ਕੇਜਰੀਵਾਲ

ਜਲਾਲਪੁਰ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਹੋਣ ਕਾਰਨ ਨਸ਼ਿਆਂ ਨੇ ਸੂਬੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ।
ਨਸ਼ਾ ਮੁਕਤੀ ਯਾਤਰਾ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਹਾਲਾਤ 'ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਬਹੁਤ ਹੀ ਭਾਵੁਕ ਲਹਿਜ਼ੇ ਵਿੱਚ ਦੁੱਖ-ਤਕਲੀਫਾਂ ਸਾਂਝੀਆਂ ਕੀਤੀਆਂ ਗਈਆਂ ਜਿਸ ਤੋਂ ਸਿੱਧ ਹੁੰਦਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਨਾਲ ਨਜਿੱਠਣ ਲਈ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਇਸ ਅਣਗਹਿਲੀ ਕਾਰਨ ਹੀ ਨਸ਼ਿਆਂ ਦੀ ਲਾਹਨਤ ਨੇ ਪੈਰ ਪਸਾਰ ਲਏ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਾ ਸਿਰਫ਼ ਨਸ਼ਾ ਵੇਚਣ ਵਾਲਿਆਂ ਨੂੰ ਸਰਪ੍ਰਸਤੀ ਦਿੱਤੀ ਸਗੋਂ ਉਨ੍ਹਾਂ ਨੇ ਖੁਦ ਆਪਣੇ ਸਰਕਾਰੀ ਵਾਹਨਾਂ ਵਿੱਚ ਇਹ ਕਾਰੋਬਾਰ ਚਲਾਇਆ।
'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਸ਼ਿਆਂ ਦੇ ਖ਼ਤਰੇ ਵਿਰੁੱਧ ਸਖ਼ਤੀ ਨਾਲ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਨੌਜਵਾਨਾਂ ਨੂੰ ਇਸ ਲਾਹਨਤ ਦਾ ਸ਼ਿਕਾਰ ਨਹੀਂ ਹੋਣ ਦੇਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਉਪਰੰਤ ਸੂਬਾ ਸਰਕਾਰ ਦਾ ਮੁੱਖ ਧਿਆਨ ਹੁਣ ਨਸ਼ਾ ਪੀੜਤਾਂ ਦੇ ਮੁੜ ਵਸੇਬੇ ‘ਤੇ ਕੇਂਦਰਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ ਵਧਾਉਣ ਲਈ ਯਤਨਸ਼ੀਲ ਹੈ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਇਹ ਲਾਹਨਤ ਰਾਤੋ-ਰਾਤ ਨਹੀਂ ਪੈਦਾ ਹੋਈ ਬਲਕਿ ਸਾਲਾਂ ਤੋਂ ਇਸ ਨੇ ਆਪਣੇ ਪੈਰ ਪਸਾਰੇ ਹਨ, ਜਿਸ ਨਾਲ ਪਿਛਲੀਆਂ ਸਰਕਾਰਾਂ ਦੌਰਾਨ ਅਣਗਿਣਤ ਪਰਿਵਾਰ ਨਸ਼ਿਆਂ ਦੇ ਸ਼ਿਕਾਰ ਹੋਏ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਸੂਬੇ ਦੀਆਂ ਕਈ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ ਹੈ, ਜਿਸ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਬੇਹੱਦ ਦੁੱਖ ਸਹਿਣਾ ਪਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨਾ ਸਿਰਫ਼ ਨਸ਼ੇ ਦੀ ਸਪਲਾਈ ਲਾਈਨ ਤੋੜ ਰਹੀ ਹੈ ਬਲਕਿ ਸੂਬਾ ਸਰਕਾਰ ਨਸ਼ਾ ਪੀੜਤਾਂ ਦੇ ਮੁੜ ਵਸੇਬੇ 'ਤੇ ਵੀ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੱਸਿਆ ਨੂੰ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਹੱਲ ਕੀਤਾ ਜਾ ਸਕਦਾ ਹੈ।
'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੋਹਰੀ ਨੀਤੀ ਅਪਣਾਏਗੀ, ਜਿਸ ਤਹਿਤ ਇੱਕ ਪਾਸੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਈ ਜਾਵੇਗੀ ਅਤੇ ਦੂਜੇ ਪਾਸੇ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਨੌਜਵਾਨਾਂ ਦੀ ਸਕਾਰਾਤਮਕ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਨਸ਼ਿਆਂ ਦੀ ਦਲਦਲ ਚੋਂ ਬਾਹਰ ਹੋਵੇਗਾ ਅਤੇ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਸਮੇਂ ਦੀ ਮੰਗ ਹੈ ਕਿ ਪੰਜਾਬ ਦੁਨੀਆ ਭਰ ਵਿੱਚ ਆਪਣੀ ਪੁਰਾਤਨ ਸ਼ਾਨ ਮੁੜ ਬਹਾਲ ਕਰੇ ਅਤੇ ਹਰ ਖੇਤਰ ਵਿੱਚ ਦੁਨੀਆਂ ਦਾ ਝੰਡਾ ਬਰਦਾਰ ਬਣ ਕੇ ਉਭਰੇ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ਾਨਦਾਰ ਸਫਲਤਾ ਲਈ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੇਖ ਕੇ ਬੜੀ ਤਸੱਲੀ ਹੁੰਦੀ ਹੈ ਕਿ ਉਹ ਪਿੰਡ ਜੋ ਨਸ਼ਿਆਂ ਦੇ ਮਾਰੂ ਪ੍ਰਭਾਵ ਹੇਠ ਸਨ, ਹੁਣ ਸੂਬਾ ਸਰਕਾਰ ਦੇ ਸਾਂਝੇ ਯਤਨਾਂ ਕਾਰਨ ਨਸ਼ਾ ਮੁਕਤ ਹੋ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੱਤੀ ਜਾਂਦੀ ਸੀ, ਪਰ ਹੁਣ 10,000 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਵਿੱਚੋਂ 8500 ਵੱਡੀਆਂ ਮੱਛੀਆਂ ਹਨ।
‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਜ਼ਮੀਨੀ ਪੱਧਰ ’ਤੇ ਲਿਜਾਇਆ ਜਾਵੇਗਾ ਅਤੇ ਸੂਬੇ ਦੇ ਲਗਭਗ 13000 ਪਿੰਡਾਂ ਨਾਲ ਰਾਬਤਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਢੰਗ ਨਾਲ ਵਰਤਣ ਲਈ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਵਿੱਚ ਸਟੇਡੀਅਮ ਬਣਾਏਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਡਾਂ ਨੂੰ ਵੱਡੇ ਪੱਧਰ ’ਤੇ ਉਤਸ਼ਾਹਿਤ ਕਰਨ ਲਈ 3000 ਵੱਡੇ ਪਿੰਡਾਂ ਵਿੱਚ 3000 ਜਿੰਮ ਬਣਾਏ ਜਾਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬੇ ਨੇ ਪਹਿਲਾਂ ਹੀ ਆਪਣੇ ਨੌਜਵਾਨਾਂ ਨੂੰ ਲਗਭਗ 54000 ਨੌਕਰੀਆਂ ਦਿੱਤੀਆਂ ਹਨ ਅਤੇ ਹੁਣ ਹਰ ਪਿੰਡ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਯਕੀਨੀ ਬਣਾਉਣ ਲਈ ਸੁਚੱਜੀ ਯੋਜਨਾ ਉਲੀਕੀ ਗਈ ਹੈ।

Have something to say? Post your comment

 

More in Doaba

BSNL ਸਬੰਧੀ ਗੰਭੀਰ ਮੁੱਦਿਆਂ ਦੇ ਹੱਲ ਲਈ ਭਾਰਤੀ ਦੂਰਸੰਚਾਰ ਮੰਚ ਵੱਲੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਨੂੰ ਮੰਗ ਪੱਤਰ ਸੌਂਪਿਆ ਗਿਆ

ਮੁੱਖ ਮੰਤਰੀ ਦਾ ਲੋਕਾਂ ਨੂੰ ਸੱਦਾ; ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਹਲਫ਼ ਲਓ

ਪਿੰਡ ਸ੍ਰੀਹ ਚਠਿਆਲ ਵਿਖੇ ਮਹਾਮਾਈ ਜੀ ਦੇ ਕਰਵਾਏ ਜਾ ਰਹੇ 

ਰਹਿਣ-ਸਹਿਣ ਅਤੇ ਖਾਣ-ਪੀਣ ਦੀਆਂ ਗਲਤ ਆਦਤਾਂ ਨਾਲ ਮਨੁੱਖੀ ਸਰੀਰ ਵਿਚ ਗੁਰਦੇ ਦੀ ਪੱਥਰੀ ਬਣਦੀ ਹੈ : ਡਾ. ਸੰਧੂ

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਹੁਸ਼ਿਆਰਪੁਰ ਦੇ ਐਸਐਸਪੀ ਵਿਰੁੱਧ ਜ਼ਮਾਨਤੀ ਵਾਰੰਟ ਜਾਰੀ

ਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀ

ਮੋਗਾ ਪੁਲਿਸ ਨੇ ਅਦਾਕਾਰਾ ਤਾਨੀਆ ਦੇ ਪਿਤਾ ‘ਤੇ ਗੋਲੀਬਾਰੀ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਨੂੰ ਕੀਤਾ ਕਾਬੂ

ਸ੍ਰੀ ਅਕਾਲ ਤਖਤ ਸਾਹਿਬ ਦੀ ਮਹਾਨਤਾ ਅਤੇ ਸਰਬਉੱਚਤਾ ਨੂੰ ਚੁਣੋਤੀ ਦੇਣ ਦੀ ਗੁਸਤਾਖੀ ਨਾ ਕੀਤੀ ਜਾਵੇ : ਸਿੰਗੜੀਵਾਲਾ 

ਸੰਤ ਸਤਵਿੰਦਰ ਹੀਰਾ ਦੀ ਅਗਵਾਈ ਹੇਠ ਆਦਿ ਧਰਮ ਮਿਸ਼ਨ ਦਿੱਲੀ ਯੂਨਿਟ ਦੀ ਚੋਣ ਹੋਈ 

ਡਾ. ਰਾਜਕੁਮਾਰ ਚੱਬੇਵਾਲ ਨੇ ਜਨਤਾ ਦਰਬਾਰ ਲਗਾ ਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ