ਸੁਨਾਮ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚੋਂ ਕਲਗੀਧਰ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਸੁਨਾਮ ਦਾ ਨਤੀਜਾ ਸ਼ਾਨਦਾਰ ਰਿਹਾ। ਹੁਸਨਪ੍ਰੀਤ ਕੌਰ ਨੇ 92% ਅੰਕ ਪ੍ਰਾਪਤ ਕਰਕੇ ਪਹਿਲਾ ਕਮਲਦੀਪ ਕੌਰ ਅਤੇ ਅਵਦੀਪ ਸਿੰਘ ਨੇ 91%ਅੰਕ ਪ੍ਰਾਪਤ ਕਰਕੇ ਦੂਜਾ ਅਤੇ ਏਕਮਵੀਰ ਸਿੰਘ ਨੇ 88% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਦੇ 10 ਬੱਚਿਆਂ ਅਰਮਾਨਦੀਪ ਸਿੰਘ ਨੇ 83%, ਮਨਮੀਤ ਕੌਰ 82%, ਪ੍ਰਦੀਪ ਸਿੰਘ 82%, ਬਾਦਲ ਸਿੰਘ, ਬਵਜੀਤ ਸਿੰਘ, ਕਰਨਵੀਰ ਸਿੰਘ ਅਤੇ ਪ੍ਰਭਦੀਪ ਸਿੰਘ ਨੇ 81% ਤੋਂ ਅੰਕ ਪ੍ਰਾਪਤ ਕੀਤੇ ਹਨ। ਇਸ ਤੋਂ ਇਲਾਵਾ ਬਾਕੀ ਸਾਰੇ ਬੱਚੇ ਵਧੀਆ ਅੰਕ ਪ੍ਰਾਪਤ ਕਰਕੇ ਪਹਿਲੇ ਦਰਜੇ ਵਿੱਚ ਪਾਸ ਹੋਏ ਜਿਸ ਸਦਕਾ ਸਾਰੀ ਦਸਵੀਂ ਜਮਾਤ ਦਾ ਨਤੀਜਾ 100% ਰਿਹਾ ਇਸ ਮੌਕੇ ਤੇ ਸਕੂਲ ਦੇ ਚੇਅਰਪਰਸਨ ਜਸਵੰਤ ਕੌਰ ਹਰੀਕਾ ਅਤੇ ਪ੍ਰਿੰਸੀਪਲ ਮੈਡਮ ਪ੍ਰਭਜੋਤ ਕੌਰ ਗਿੱਲ ਨੇ ਇਸ ਸ਼ਾਨਦਾਰ ਸਫਲਤਾ ਤੇ ਬੱਚਿਆਂ ਨੂੰ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਸਮੁੱਚੇ ਸਟਾਫ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਪਰੋਕਤ ਸਫਲਤਾ ਸਟਾਫ ਦੀ ਸਕੂਲ ਪ੍ਰਤੀ ਸਮਰਪਿਤ ਹੋਣ ਦੀ ਭਾਵਨਾ ਅਤੇ ਬੱਚਿਆਂ ਦੀ ਇਮਾਨਦਾਰ ਮਿਹਨਤ ਦਾ ਹੀ ਸਿੱਟਾ ਹੈ। ਸਕੂਲ ਦੇ ਪ੍ਰਿੰਸੀਪਲ ਵੱਲੋਂ ਬੱਚਿਆਂ ਅਤੇ ਅਧਿਆਪਕਾਂ ਦਾ ਮੂੰਹ ਮਿੱਠਾ ਕਰਵਾਇਆ। ਸਕੂਲ ਦੇ ਐਮ:ਡੀ. ਪ੍ਰਿੰਸੀਪਲ ਗੁਰਚਰਨ ਸਿੰਘ ਹਰੀਕਾ ਨੇ ਬੱਚਿਆਂ ਦੀ ਸ਼ਾਨਦਾਰ ਸਫਲਤਾ ਤੇ ਸਮੁੱਚੇ ਕਲਗੀਧਰ ਪਰਿਵਾਰ ਨੂੰ ਵਧਾਈ ਦਿੰਦੇ ਹੋਏ ਬੱਚਿਆਂ ਦੇ ਮਾਤਾ ਪਿਤਾ ਦੇ ਸਕੂਲ ਨੂੰ ਦਿੱਤੇ ਭਰਪੂਰ ਸਹਿਯੋਗ ਲਈ ਉਹਨਾਂ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ। ਸਕੂਲ ਦੇ ਪ੍ਰਿੰਸੀਪਲ ਮੈਡਮ ਪ੍ਰਭਜੋਤ ਕੌਰ ਗਿੱਲ ਅਤੇ ਅਧਿਆਪਕ ਸਤਪਾਲ ਸਿੰਘ ਨੇ ਬੱਚਿਆਂ ਨੂੰ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਆਉਣ ਵਾਲੀ ਦਸਵੀਂ ਕਲਾਸ ਦੇ ਵਿਦਿਆਰਥੀ ਨੂੰ ਹੋਰ ਵਧੇਰੇ ਸੁਚੱਜੇ ਢੰਗ ਨਾਲ ਮਿਹਨਤ ਕਰਕੇ ਅੱਗੇ ਵੱਧ ਤੋਂ ਵੱਧ ਅੰਕ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਇਸ ਮੌਕੇ ਤੇ ਮਨਜੀਤ ਸਿੰਘ, ਦਲਜੀਤ ਕੌਰ, ਕੁਲਦੀਪ ਸਿੰਘ, ਪਰਵਿੰਦਰ ਸਿੰਘ, ਸਤਪਾਲ ਸਿੰਘ ਅਤੇ ਹਰਪ੍ਰੀਤ ਕੌਰ ਵੀ ਸ਼ਾਮਿਲ ਸਨ।