Wednesday, July 16, 2025
BREAKING NEWS
ਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ‘ਚ ਹੋਇਆ ਦਿਹਾਂਤDSP ਗੁਰਸ਼ੇਰ ਸਿੰਘ ਸੰਧੂ ਦੀਆਂ ਵਧੀਆਂ ਮੁਸ਼ਕਿਲਾਂਰੁਦਰਪ੍ਰਯਾਗ ; ਅਲਕਨੰਦਾ ਨਦੀ ‘ਚ ਡਿੱਗੀ ਬੱਸਖਰੜ ; ਵਿਦਿਆਰਥਣ ਨੇ 13ਵੀਂ ਮੰਜ਼ਿਲ ਤੋਂ ਮਾਰੀ ਛਾਲ ਆਪਣੀ ਜੀਵਨ ਲੀਲਾ ਕੀਤੀ ਸਮਾਪਤ

Chandigarh

DDPO ਵੱਲੋਂ ਮੀਟਿੰਗ ਦੌਰਾਨ ਪੰਚਾਇਤ ਸਕੱਤਰਾਂ ਨੂੰ ਸ਼ਾਮਲਾਤ ਜ਼ਮੀਨਾਂ ਦਾ ਰਿਕਾਰਡ ਯਕੀਨੀ ਬਣਾਉਣ ਦੀ ਹਦਾਇਤ

May 19, 2025 01:05 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਵਿਭਾਗੀ ਸਕੀਮਾਂ/ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, "ਬਲਜਿੰਦਰ ਸਿੰਘ ਗਰੇਵਾਲ" ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਬਲਾਕ ਮਾਜਰੀ ਅਤੇ ਬਲਾਕ ਮੋਹਾਲੀ ਦੇ ਪੰਚਾਇਤ ਸਕੱਤਰਾਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਦੱਸਿਆ ਕਿ ਸਮੂਹ ਪੰਚਾਇਤ ਸਕੱਤਰਾਂ ਨੂੰ ਹਦਾਇਤ ਕੀਤੀ ਗਈ ਕਿ ਸ਼ਾਮਲਾਤ ਜ਼ਮੀਨਾਂ ਦੀ ਸਾਂਭ-ਸੰਭਾਲ ਯਕੀਨੀ ਬਣਾਈ ਜਾਵੇ। ਸ਼ਾਮਲਾਤ ਜ਼ਮੀਨਾਂ ਦਾ ਪੂਰਾ ਡਾਟਾ ਪੰਚਾਇਤ ਸਕੱਤਰ ਕੋਲ ਮੌਜੂਦ ਹੋਣਾ ਚਾਹੀਦਾ ਹੈ। ਸ਼ਾਮਲਾਤ ਜ਼ਮੀਨਾਂ ਨੂੰ ਗੂਗਲਮੈਪ ਤੇ ਪਿੰਨ ਕੀਤਾ ਜਾਵੇ ਅਤੇ ਸ਼ਾਮਲਾਤ ਜ਼ਮੀਨਾਂ ਦੀਆਂ ਹੱਦਾਂ ਮਾਰਕ ਕੀਤੀਆਂ ਜਾਣ। ਸ਼ਾਮਲਾਤ ਜ਼ਮੀਨਾਂ ਨੂੰ ਲੱਠੇ ਤੇ ਮਾਰਕ ਕੀਤਾ ਜਾਵੇ ਤਾਂ ਜੋ ਸ਼ਾਮਲਾਤ ਜ਼ਮੀਨਾਂ ਦੀ ਸਾਂਭ-ਸੰਭਾਲ ਅਸਾਨੀ ਨਾਲ ਕੀਤੀ ਜਾ ਸਕੇ ਅਤੇ ਸਹੀ ਤੇ ਮੁਕੰਮਲ ਡਾਟਾ ਤਿਆਰ ਕੀਤਾ ਜਾ ਸਕੇ।
ਇਸ ਤੋਂ ਇਲਾਵਾ ਲੰਬਿਤ ਕਬਜ਼ਾ ਵਾਰੰਟਾਂ ਨੂੰ ਜਲਦ ਤੋਂ ਜਲਦ ਲਾਗੂ ਕਰਵਾਉਣ ਦੀ ਹਦਾਇਤ ਕਰਦੇ ਹੋਏ ਪੰਚਾਇਤ ਸਕੱਤਰਾਂ ਨੂੰ ਲਏ ਜਾਣ ਯੋਗ ਕਬਜ਼ਾ ਵਾਰੰਟ ਲਾਗੂ ਕਰਵਾਉਣ ਲਈ 10 ਦਿਨਾਂ ਦਾ ਸਮਾਂ ਦਿੱਤਾ ਗਿਆ। ਉਨ੍ਹਾਂ ਨੂੰ ਕਿਹਾ ਗਿਆ ਕਿ ਜੇਕਰ ਕਿਸੇ ਕਬਜ਼ਾ ਵਾਰੰਟ ਨੂੰ ਲਾਗੂ ਕਰਵਾਉਣ ਵਿੱਚ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਪੰਚਾਇਤ ਸਕੱਤਰ ਤੁਰੰਤ ਇਸ ਸਬੰਧੀ ਆਪਣੇ ਸੀਨੀਅਰ ਅਧਿਕਾਰੀ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਕਬਜ਼ਾ ਵਾਰੰਟ ਸਮਾਂ ਬੱਧ ਤਰੀਕੇ ਨਾਲ ਲਾਗੂ ਕਰਵਾਏ ਜਾ ਸਕਣ।  
ਡੀ ਡੀ ਪੀ ਓ ਵੱਲੋਂ ਪ੍ਰੋਫਾਰਮਾ 1 ਅਤੇ 2 ਅਨੁਸਾਰ ਜਿਹੜਾ ਨਵਾਂ ਰਕਬਾ ਸ਼ਾਮਲਾਤ ਸੈੱਲ ਵੱਲੋਂ ਸ਼ਨਾਖਤ ਕੀਤਾ ਗਿਆ ਸੀ, ਉਸ ਦੀ ਬੋਲੀ ਕਰਨ ਦੀ ਕੀਤੀ ਗਈ। ਨਵੇਂ ਸ਼ਨਾਖਤ ਕੀਤੇ ਗਏ ਰਕਬੇ ਤੇ ਜੇਕਰ ਕਿਸੇ ਵੱਲੋਂ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ ਤਾਂ 10 ਦਿਨਾਂ ਦੇ ਅੰਦਰ ਅੰਦਰ "ਦ ਪੰਜਾਬ ਵਿਲੇਜ਼ ਕਾਮਨ ਲੈਂਡਜ਼ (ਰੈਗੂਲੇਸ਼ਨ) ਐਕਟ 1961 ਦੀ ਧਾਰਾ 7" ਅਧੀਨ ਕੇਸ ਦਾਇਰ ਕਰਵਾਉਣ ਲਈ ਆਖਿਆ ਗਿਆ।
ਮੀਟਿੰਗ ਵਿੱਚ ਇਹ ਵੀ ਹਦਾਇਤ ਕੀਤੀ ਗਈ ਕਿ ਜੇਕਰ ਕੋਈ ਰਕਬਾ ਪ੍ਰੋਫਾਰਮਾ 1 ਅਤੇ 2  ਵਿੱਚ ਗਲਤ ਦਰਜ ਹੋਇਆ ਹੈ ਤਾਂ ਮੁਕੰਮਲ ਦਸਤਾਵੇਜ਼ੀ ਸਬੂਤ ਨਾਲ ਇਹ ਰਕਬਾ ਸ਼ਾਮਲਾਤ ਸੈੱਲ ਵਿੱਚੋਂ ਦਰੁਸਤ ਕਰਵਾਇਆ ਜਾਵੇ।
ਸ਼ਾਮਲਾਤ ਜ਼ਮੀਨਾਂ ਦੀ ਸਾਲ 2025-26 ਸ਼ਡਿਊਲ ਅਨੁਸਾਰ ਬੋਲੀ ਨੂੰ ਪੂਰਾ ਕਰਨ ਅਤੇ 20 ਫੀਸਦੀ ਵਾਧੇ ਨਾਲ ਕਰਨ ਲਈ ਕਿਹਾ ਗਿਆ। ਬੋਲੀ ਹੋਣ ਉਪਰੰਤ ਬੋਲੀ ਦੀ ਰਕਮ ਤੁਰੰਤ ਗਰਾਮ ਪੰਚਾਇਤ ਦੇ ਖਾਤੇ ਵਿੱਚ ਜਮਾਂ ਕਰਵਾਉਣ ਦੀ ਹਦਾਇਤ ਕੀਤੀ ਗਈ।
ਸਮੂਹ ਪੰਚਾਇਤ ਸਕੱਤਰਾਂ ਨੂੰ ਛੱਪੜਾਂ ਦੀ ਡੀਵਾਟਰਿੰਗ ਅਤੇ ਡੀਸਿਲਟਿੰਗ ਜਲਦ ਤੋਂ ਜਲਦ ਕਰਵਾਉਣ ਦੀ ਹਿਦਾਇਤ ਕੀਤੀ ਗਈ। ਇਹ ਵੀ ਹਦਾਇਤ ਕੀਤੀ ਗਈ ਕਿ ਆਰ ਡੀ ਓ ਸਕੀਮ ਅਧੀਨ ਮੰਗਿਆ ਗਿਆ ਰਿਕਾਰਡ ਜੇਕਰ ਕਿਸੇ ਪੰਚਾਇਤ ਸਕੱਤਰ ਵੱਲੋਂ ਮਿਤੀ 18 ਮਈ ਤਕ ਜਮ੍ਹਾਂ ਨਹੀਂ ਕਰਵਾਇਆ ਗਿਆ ਤਾਂ ਉਸ ਖਿਲਾਫ ਕਾਰਵਾਈ ਕਰਨ ਲਈ ਮੁੱਖ ਦਫਤਰ ਨੂੰ ਲਿਖ ਦਿੱਤਾ ਜਾਵੇਗਾ।

 

Have something to say? Post your comment

 

More in Chandigarh

ਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆ

ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ

ਡਰਾਈਵਿੰਗ ਲਾਇਸੰਸ ਅਤੇ ਆਰ ਸੀ ਨਾਲ ਸੰਬੰਧਿਤ 30 ਸੇਵਾਵਾਂ ਅਤੇ ਮਾਲ ਵਿਭਾਗ ਨਾਲ ਸਬੰਧਤ 5 ਹੋਰ ਸੇਵਾਵਾਂ ਹੁਣ ਮਿਲਣਗੀਆਂ ਸੇਵਾ ਕੇਂਦਰਾਂ ਤੇ

ਨੈਸ਼ਨਲ ਇਨਫ਼ਰਮੇਟਿਕਸ ਸੈਂਟਰ (NIC) ਐਸ ਏ ਐਸ ਨਗਰ ਵੱਲੋਂ ਪੁਲਿਸ ਅਧਿਕਾਰੀਆਂ ਲਈ ਆਈ.ਆਰ.ਏ.ਡੀ (IRAD) ਪੋਰਟਲ ਟਰੇਨਿੰਗ ਆਯੋਜਿਤ

ਲੋਕ ਰੋਹ ਹੀ ਸਰਕਾਰ ਨੂੰ ਲੋਕ ਵਿਰੋਧੀ ਪਾਲਿਸੀ ਵਾਪਸ ਲੈਣ ਲਈ ਮਜ਼ਬੂਰ ਕਰੇਗਾ: ਬਲਬੀਰ ਸਿੰਘ ਸਿੱਧੂ

ਵਿੱਤ ਮੰਤਰੀ ਚੀਮਾ ਨੇ 1986 ਦੀਆਂ ਘਟਨਾਵਾਂ ਬਾਰੇ 'ਕਾਰਵਾਈ' ਰਿਪੋਰਟ ਦੀ ਗੁੰਮਸ਼ੁਦਗੀ ਦਾ ਮੁੱਦਾ ਉਠਾਇਆ; ਵਿਧਾਨ ਸਭਾ ਸਪੀਕਰ ਵੱਲੋਂ ਕਮੇਟੀ ਦੇ ਗਠਨ ਦਾ ਐਲਾਨ

ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ ਤੇ ਨਸ਼ਾ ਤਸਕਰਾਂ ਦੀ ਕੀਤੀ ਪੁਸ਼ਤ ਪਨਾਹੀ: ਸੌਂਦ

ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਰਚਣ ਵਾਲੇ ਜੱਗੂ ਭਗਵਾਨਪੁਰੀਆ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ, ਦੋ ਪਿਸਤੌਲਾਂ ਬਰਾਮਦ

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਦੇ ਪਹਿਲੇ ਸਰਕਾਰੀ ਓਲਡ ਏਜ ਹੋਮ ‘ਚ ਮਨਾਇਆ ਜਨਮਦਿਨ