Wednesday, December 17, 2025

Chandigarh

ਗ੍ਰਾਮ ਪੰਚਾਇਤਾ ਦੇ ਮੈਬਰਾਂ ਦੀਆਂ ਰਹਿੰਦੀਆਂ ਚੋਣਾਂ ਅਤੇ ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਦੀ ਅੱਪਡੇਸ਼ਨ ਸਬੰਧੀ ਪ੍ਰੋਗਰਾਮ ਜਾਰੀ : ਡਿਪਟੀ ਕਮਿਸ਼ਨਰ

May 19, 2025 01:50 PM
SehajTimes

ਐੱਸ ਏ ਐੱਸ ਨਗਰ : ਰਾਜ ਚੋਣ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ ਗ੍ਰਾਮ ਪੰਚਾਇਤਾਂ ਦੇ ਮੈਬਰਾਂ ਦੀਆਂ ਰਹਿੰਦੀਆਂ ਚੋਣਾਂ ਅਤੇ ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਦੀ ਅੱਪਡੇਸ਼ਨ ਸਬੰਧੀ (ਸ਼ਡਿਊਲ ਫਾਰ ਰਿਵੀਜ਼ਨ ਆਫ ਇਲੈਕਟ੍ਰੋਲ ਰੋਲਜ਼) ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਕੋਮਲ ਮਿੱਤਲ, ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਨੇ ਸਮੂਹ ਚੋਣ ਕਾਰ ਰਜਿਸਟਰੇਸ਼ਨ ਅਫ਼ਸਰਾਂ ਕਮ ਐਸ.ਡੀ.ਐਮ. ਖਰੜ, ਮੋਹਾਲੀ ਅਤੇ ਡੇਰਾਬੱਸੀ ਨੂੰ ਹਦਾਇਤ ਕੀਤੀ ਹੈ ਕਿ ਇਸ ਮੁਹਿੰਮ ਦੌਰਾਨ, ਨਵੀਆਂ ਬਣਾਈਆਂ, ਕੱਟੀਆਂ ਗਈਆਂ ਅਤੇ ਤਬਦੀਲ ਕੀਤੀਆਂ ਗਈਆਂ ਵੋਟਾਂ ਦਾ ਪੂਰਾ ਰਿਕਾਰਡ ਰੱਖਿਆ ਜਾਵੇ ਅਤੇ ਇਨ੍ਹਾਂ ਨੂੰ ਅਨੁਪੂਰਕ ਸੂਚੀਆਂ ਦੇ ਤੌਰ ਤੇ ਕਮਿਸ਼ਨ ਵੱਲੋਂ ਦਿੱਤੇ ਜਾਣ ਵਾਲੇ ਪ੍ਰੋਗਰਾਮ ਅਨੁਸਾਰ ਪ੍ਰਕਾਸ਼ਿਤ ਕਰਵਾਇਆ ਜਾਵੇ।

ਗ੍ਰਾਮ ਪੰਚਾਇਤਾਂ ਦੀਆਂ ਰਹਿੰਦੀਆਂ ਚੋਣਾਂ ਅਤੇ ਜ਼ਿਮਨੀ ਚੋਣਾਂ, ਜਿੱਥੇ ਕਿਤੇ ਡਿਊ ਹਨ, ਲਈ ਵੋਟਰ ਲਿਸਟਾਂ ਦੀ ਅੱਪਡੇਸ਼ਨ, ਯੋਗਤਾ ਮਿਤੀ 31 ਮਈ 2025 ਦੇ ਆਧਾਰ ਤੇ ਕਰਨ ਲਈ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 19 ਮਈ ਦਿਨ ਸੋਮਵਾਰ, 20 ਮਈ ਦਿਨ ਮੰਗਲਵਾਰ
ਅਤੇ 21 ਮਈ ਦਿਨ ਬੁੱਧਵਾਰ) ਵਿਸ਼ੇਸ਼ ਮੁਹਿੰਮ ਚਲਾਈ ਜਾਣੀ ਹੈ। ਇਨ੍ਹਾਂ ਤਿੰਨ ਦਿਨਾਂ ਦੌਰਾਨ ਅਧਿਕਾਰੀ/ਕਰਮਚਾਰੀ ਪਿੰਡਾਂ ਵਿੱਚ ਜਾ ਕੇ ਨਵੀਂ ਵੋਟ ਬਣਾਉਣ, ਕਟਵਾਉਣ ਜਾਂ ਤਬਦੀਲ ਕਰਨ ਸਬੰਧੀ ਦਰਖਾਸਤਾਂ ਫਾਰਮ ਨੰਬਰ 1, 2, 3 ਰਾਹੀਂ ਪ੍ਰਾਪਤ ਕਰਨਗੇ। ਇਸ ਤੋ ਇਲਾਵਾ ਸਪੱਸ਼ਟ ਕੀਤਾ ਜਾਂਦਾ ਹੈ ਕਿ ਵੋਟਰ ਸੂਚੀਆਂ ਦੀ ਰਵੀਜ਼ਨ ਦਾ ਕੰਮ ਕੇਵਲ ਉਨ੍ਹਾਂ ਹੀ ਗ੍ਰਾਮ ਪੰਚਾਇਤਾਂ ਜਾ ਗ੍ਰਾਮ ਪੰਚਾਇਤਾਂ ਦੇ ਵਾਰਡਾਂ ਲਈ ਕੀਤਾ ਜਾਵੇ, ਜਿੱਥੇ ਕਿ ਚੋਣਾਂ ਕਰਵਾਈਆਂ ਜਾਣੀਆਂ ਹਨ।

ਇਹ ਸਾਰੇ ਫਾਰਮ ਰਾਜ ਚੋਣ ਕਮਿਸ਼ਨ ਦੀ ਵੈੱਬਸਾਈਟ sec.punjab.gov.in ਤੋਂ ਡਾਊਨ ਲੋਡ ਕੀਤੇ ਜਾ ਸਕਦੇ ਹਨ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ