Saturday, December 20, 2025

Chandigarh

"ਈਕੋਜ਼ ਆਫ ਦ ਸੋਲ" ਵਿੱਚ ਜਜ਼ਬਾਤਾਂ ਦਾ ਸੈਲਾਬ

May 19, 2025 03:10 PM
SehajTimes

ਕਿਤਾਬ ਦੇ ਘੁੰਡ ਚੁਕਾਈ ਪ੍ਰੋਗਰਾਮ ਦੌਰਾਨ ਸਾਹਿਤ ਪ੍ਰੇਮੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ

ਚੰਡੀਗੜ੍ਹ : ਰਾਵੀ ਪੰਧੇਰ ਵੱਲੋਂ ਲਿਖੇ ਮਨਮੋਹਕ ਕਾਵਿ ਸੰਗ੍ਰਹਿ "ਈਕੋਜ਼ ਆਫ਼ ਦ ਸੋਲ" ਦਾ ਘੁੰਡ ਚੁਕਾਈ ਪ੍ਰੋਗਰਾਮ ਸ਼ਾਨਦਾਰ ਰਿਹਾ। ਅੱਜ ਇੱਥੇ ਬੇਜ ਕੈਫੇ ਵਿਖੇ ਕਰਵਾਏ ਇਸ ਪ੍ਰੋਗਰਾਮ ਵਿੱਚ ਸਾਹਿਤਕ ਉਤਸ਼ਾਹੀਆਂ, ਕਿਤਾਬ ਪ੍ਰੇਮੀਆਂ ਅਤੇ ਮੀਡੀਆ ਪ੍ਰਤੀਨਿਧੀਆਂ ਨੇ ਸ਼ਿਰਕਤ ਕੀਤੀ।

ਸਟੇਜ 'ਤੇ ਪਹੁੰਚਣ ‘ਤੇ ਹਾਜ਼ਰੀਨ ਨੇ ਰਾਵੀ ਪੰਧੇਰ ਦਾ ਤਾੜੀਆਂ ਨਾਲ ਸਵਾਗਤ ਕੀਤਾ। ਨਿਮਰਤਾ ਅਤੇ ਜਨੂੰਨ ਨਾਲ, ਰਾਵੀ ਪੰਧੇਰ ਨੇ "ਈਕੋਜ਼ ਆਫ਼ ਦ ਸੋਲ" ਲਿਖਣ ਪਿੱਛੇ ਆਪਣੀ ਪ੍ਰੇਰਨਾ ਸਾਂਝੀ ਕੀਤੀ, ਜਿਸ ਵਿੱਚ ਉਨ੍ਹਾਂ ਨੇ ਆਪਣੇ ਜਜ਼ਬਾਤੀ ਸਫ਼ਰ ਬਾਰੇ ਦੱਸਿਆ ਜਿਸਨੇ ਇਨ੍ਹਾਂ ਸਾਲਾਂ ਦੌਰਾਨ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਦਰਸਾਉਂਦੀਆਂ ਕਵਿਤਾਵਾਂ ਨੂੰ ਆਕਾਰ ਦਿੱਤਾ। ਜਦੋਂ ਰਾਵੀ ਪੰਧੇਰ ਨੇ ਚੋਣਵੀਆਂ ਕਵਿਤਾਵਾਂ ਪੜ੍ਹੀਆਂ ਜਿਨ੍ਹਾਂ ਨੂੰ ਦਰਸ਼ਕਾਂ ਨੇ ਬੜੇ ਧਿਆਨ ਨਾਲ ਸੁਣਿਆ। ਇਹ ਉਨ੍ਹਾਂ ਦੀਆਂ ਭਾਵਨਾਵਾਂ ਦੀ ਗੂੰਜ ਸੀ।

ਇਹ ਕਿਤਾਬ ਦਿਲਾਂ ਨੂੰ ਛੂਹਣ ਅਤੇ ਪ੍ਰੇਰਿਤ ਕਰਨ ਦਾ ਵਾਅਦਾ ਕਰਦੀ ਹੈ। ਰਾਵੀ ਪੰਧੇਰ ਨੇ ਦੱਸਿਆ ਕਿ ਆਪਣੀਆਂ ਦਿਲ ਨੂੰ ਟੁੰਬਦੀਆਂ ਕਵਿਤਾਵਾਂ ਅਤੇ ਬਿਰਤਾਂਤ ਨਾਲ, ਇਹ ਸੰਗ੍ਰਹਿ ਸਾਹਿਤਕ ਜਗਤ 'ਤੇ ਸਥਾਈ ਪ੍ਰਭਾਵ ਪਾਵੇਗਾ।

ਕਵਿਤਾਵਾਂ ਪੜ੍ਹਣ ਉਪਰੰਤ ਇੱਕ ਵਿਚਾਰ-ਵਟਾਂਦਰਾ ਸੈਸ਼ਨ ਕਰਵਾਇਆ ਗਿਆ ਜਿੱਥੇ ਲੇਖਿਕਾ ਨੇ ਦਰਸ਼ਕਾਂ ਨਾਲ ਗੱਲਬਾਤ ਕੀਤੀ, ਤੇ ਉਨ੍ਹਾਂ ਦੀ ਸਿਰਜਣਾਤਮਕ ਪ੍ਰਕਿਰਿਆ ਅਤੇ ਕਿਤਾਬ ਵਿਚਲੇ ਵਿਸ਼ਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਉਪਰੰਤ ਹੋਏ ਸਵਾਲ-ਜਵਾਬ ਸੈਸ਼ਨ ਵਿੱਚ ਹਾਜ਼ਰੀਨ ਨੇ ਡੂੰਘੇ ਸਵਾਲ ਪੁੱਛੇ।

ਪ੍ਰੋਗਰਾਮ ਦੌਰਾਨ ਸ਼ਾਮ ਤੱਕ ਮਹਿਮਾਨ ਇਕੱਠੇ ਹੁੰਦੇ ਰਹੇ ਅਤੇ ਸਾਹਿਤ ਤੇ ਜੀਵਨ ਬਾਰੇ ਚਰਚਾ ਕਰਦੇ ਰਹੇ। ਕਿਤਾਬ 'ਤੇ ਦਸਤਖਤ ਕਰਨ ਵਾਲੇ ਸੈਸ਼ਨ ਦੌਰਾਨ ਹਾਜ਼ਰੀਨ ਨੂੰ ਰਾਵੀ ਪੰਧੇਰ ਨਾਲ ਨਿੱਜੀ ਤੌਰ 'ਤੇ ਮਿਲਣ, ਆਪਣੀਆਂ ਕਾਪੀਆਂ 'ਤੇ ਦਸਤਖਤ ਕਰਵਾਉਣ ਅਤੇ ਪ੍ਰਸ਼ੰਸਾ ਦੇ ਸ਼ਬਦ ਸਾਂਝੇ ਕਰਨ ਦਾ ਮੌਕਾ ਮਿਲਿਆ।

ਪ੍ਰੋਗਰਾਮ ਦੀ ਸਮਾਪਤੀ ਰਾਵੀ ਪੰਧੇਰ ਨੇ ਦਿਲੋਂ ਧੰਨਵਾਦ ਕਰਦਿਆਂ, ਆਪਣੇ ਅਜ਼ੀਜ਼ਾਂ, ਪ੍ਰਕਾਸ਼ਕਾਂ ਅਤੇ ਪਾਠਕਾਂ ਦੇ ਸਮਰਥਨ ਦਾ ਧੰਨਵਾਦ ਕਰਦਿਆਂ ਕੀਤੀ। ਸਮਾਪਤੀ ਮੌਕੇ ਮਹਿਮਾਨ ਆਪਣੇ ਨਾਲ ਪ੍ਰਸਪਰ ਸਬੰਧ ਦੀ ਭਾਵਨਾ ਲੈ ਕੇ ਗਏ ਅਤੇ ਉਹ ਰਾਵ ਪੰਧੇਰ ਦੇ ਭਾਵੁਕ ਸ਼ਬਦਾਂ ਵਿੱਚ ਡੁੱਬਣ ਲਈ ਉਤਸੁਕ ਸਨ।

Have something to say? Post your comment

 

More in Chandigarh

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਸਾਲ 2025 ਦਾ ਲੇਖਾ-ਜੋਖਾ - ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ