Monday, May 19, 2025
BREAKING NEWS
ਨੀਰਜ ਚੋਪੜਾ ਨੇ 90 ਮੀਟਰ ਤੋਂ ਦੂਰ ਜੈਵਲਿਨ ਸੁੱਟ ਬਣਾਇਆ ਨਵਾਂ ਰਿਕਾਰਡਲੋਕ ਸੰਪਰਕ ਵਿਭਾਗ ਵਿੱਚ ਤਰੱਕੀਆਂ; ਦੋ ਜੁਆਇੰਟ ਡਾਇਰੈਕਟਰ ਅਤੇ ਛੇ ਡਿਪਟੀ ਡਾਇਰੈਕਟਰ ਬਣੇਪੰਜਾਬ ਸਕੂਲ ਸਿੱਖਿਆ ਬੋਰਡ PSEB ਨੇ ਜਾਰੀ ਕੀਤਾ 12ਵੀਂ ਦਾ ResultBSF ਦਾ ਜਵਾਨ ਪਾਕਿਸਤਾਨ ਨੇ ਰਿਹਾਅ ਕੀਤਾਮੋਗਾ ; ਖੇਤਾਂ ‘ਚ ਅੱਗ ਬੁਝਾਉਂਦੇ ਸਮੇਂ ਝੁਲਸੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਦੀ ਹੋਈ ਮੌਤPM ਮੋਦੀ ਨੇ ਆਦਮਪੁਰ ਏਅਰਬੇਸ ਪਹੁੰਚ ਹਵਾਈ ਸੈਨਾ ਦੇ ਜਵਾਨਾਂ ਨਾਲ ਕੀਤੀ ਮੁਲਾਕਾਤਜ਼ਹਿਰੀਲੀ ਸ਼ਰਾਬ ਨਾਲ ਮਜੀਠਾ ‘ਚ 14 ਲੋਕਾਂ ਦੀ ਹੋਈ ਮੌਤਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸਪਾਕਿਸਤਾਨ ਹਾਈ ਕਮਿਸ਼ਨ 'ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰਹੁਣ ਨਹੀਂ ਹੋਵੇਗੀ ਭਾਰਤ ਪਾਕਿਸਤਾਨ ਦੀ ਲੜਾਈ

Malwa

ਖੇਤੀਬਾੜੀ ਵਿਭਾਗ ਪਟਿਆਲਾ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਮੁਹਿੰਮ ਦਾ ਆਗਾਜ਼

May 19, 2025 04:58 PM
SehajTimes

ਪਟਿਆਲਾ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਟਿਆਲਾ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਵੱਲੋਂ ਸਮੂਹ ਬਲਾਕ ਖੇਤੀਬਾੜੀ ਅਫ਼ਸਰ, ਖੇਤੀਬਾੜੀ ਵਿਕਾਸ ਅਫ਼ਸਰ, ਖੇਤੀਬਾੜੀ ਵਿਸਥਾਰ ਅਫ਼ਸਰ ਅਤੇ ਫ਼ੀਲਡ ਸਟਾਫ਼ ਨੂੰ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਝੋਨੇ ਦੀ ਸਿੱਧੀ ਬਿਜਾਈ ਹੇਠ ਪ੍ਰਾਪਤ 30 ਹਜ਼ਾਰ ਏਕੜ ਟੀਚੇ ਨੂੰ ਪੂਰਾ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ।
 ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ 15-20 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ ਅਤੇ 10-12 ਪ੍ਰਤੀਸ਼ਤ ਜ਼ਿਆਦਾ ਪਾਣੀ ਰੀਚਾਰਜ ਹੁੰਦਾ ਹੈ। ਇਸ ਦੇ ਨਾਲ ਹੀ ਫ਼ਸਲ ਨੂੰ ਬਿਮਾਰੀਆਂ ਘੱਟ ਲਗਦੀਆਂ ਹਨ, ਜਿਸ ਕਾਰਨ ਝੋਨੇ ਦਾ ਝਾੜ ਜ਼ਿਆਦਾ ਆਉਂਦਾ ਹੈ ਅਤੇ ਪਰਾਲੀ ਦਾ ਪ੍ਰਬੰਧ ਕਰਨਾ ਸੌਖਾ ਹੁੰਦਾ ਹੈ ਕਿਉਂਕਿ ਖੇਤ ਜਲਦੀ ਵਿਹਲਾ ਹੋ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਦਾ ਰਕਬਾ ਲਿੰਕ  (https://agrisubsidy.agrimachinarypb.com/#/dsr-registration) ਉਪਰ ਮਿਤੀ 10.05.2025 ਤੋਂ ਰਜਿਸਟਰ ਕਰਨ ਤਾਂ ਜੋ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦਿੱਤੀ ਜਾਣ ਵਾਲੀ ਵਿੱਤੀ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੀ ਪਾਈ ਜਾ ਸਕੇ।
 ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਵਿਚ ਲੇਜ਼ਰ ਕਰਾਹੇ ਨਾਲ ਖੇਤ ਨੂੰ ਪੱਧਰਾ ਕਰਕੇ ਅਤੇ ਬੀਜ ਨੂੰ ਸਪਰਿੰਟ ਦਵਾਈ ਨਾਲ ਸੋਧ ਕੇ ਲੱਕੀ ਸੀਡ ਡਰਿੱਲ ਨਾਲ ਕਰੋ। ਉਹਨਾਂ ਦੱਸਿਆ ਕਿ ਨਦੀਨਾਂ ਦੀ ਰੋਕਥਾਮ ਲਈ ਬਿਜਾਈ ਉਪਰੰਤ ਤੁਰੰਤ ਹੀ ਸਟੌਂਪ 30 ਈ.ਸੀ. ਇੱਕ ਲੀਟਰ ਪ੍ਰਤੀ ਏਕੜ 200 ਲੀਟਰ ਪਾਣੀ ਵਿਚ ਮਿਲਾਕੇ ਘੋਲ ਦਾ ਛਿੜਕਾਅ ਕਰਨਾ ਲਾਜ਼ਮੀ ਹੈ ਅਤੇ ਕੁਝ ਸਮੇਂ ਬਾਅਦ ਜਦੋਂ ਨਦੀਨ 1-2 ਪੱਤਿਆਂ ਦੀ ਅਵਸਥਾ ਵਿਚ ਹੋਣ ਤਾਂ ਵਿਵਾਇਆ 6 ਓ ਡੀ 900 ਮਿ.ਲਿ. 200 ਲੀਟਰ ਪਾਣੀ ਵਿਚ ਮਿਲਾਕੇ ਸਪਰੇਅ ਕਰੋ। ਉਹਨਾਂ ਦੱਸਿਆ ਕਿ ਸੁੱਕੀ ਜ਼ਮੀਨ ਵਿਚ ਪਹਿਲਾਂ ਪਾਣੀ 4 ਤੋਂ 5 ਦਿਨਾਂ ਬਾਅਦ ਅਤੇ ਤਰਵੱਤਰ ਜ਼ਮੀਨ ਵਿਚ ਪਹਿਲਾਂ ਪਾਣੀ ਬਿਜਾਈ 15-20 ਦਿਨਾਂ ਵਿਚ ਲਗਾਓ। ਉਹਨਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਪਹਿਲੀ ਵੈਰੀਫਿਕੇਸ਼ਨ ਖੇਤੀਬਾੜੀ ਵਿਭਾਗ ਵੱਲੋਂ 1 ਜੁਲਾਈ, 2025 ਤੋਂ 15 ਜੁਲਾਈ, 2025 ਤੱਕ ਕਿਸਾਨਾਂ ਦੇ ਖੇਤਾਂ ਵਿਚ ਜਾ ਕੇ ਕੀਤੀ ਜਾਵੇਗੀ।

Have something to say? Post your comment

 

More in Malwa

ਪਟਿਆਲਾ 'ਚ ਸਿਵਲ ਡਿਫੈਂਸ ਵਲੰਟੀਅਰ ਬਣਨ ਲਈ ਸੁਨਹਿਰੀ ਮੌਕਾ

ਸਕੂਲ ਸੇਫ਼ ਵਾਹਨ ਨੀਤੀ ਦੀ ਉਲੰਘਣਾ ਕਰਨ 'ਤੇ 2 ਬੱਸਾਂ ਜ਼ਬਤ-ਨਮਨ ਮਾਰਕੰਨ

ਮਰੌੜੀ 'ਚ 50 ਘਰਾਂ ਦੀ ਤਲਾਸ਼ੀ, ਘੱਗਰ ਦਰਿਆ ਦੇ ਕੰਢੇ 5 ਛੋਟੀਆਂ ਤਰਪਾਲਾਂ 'ਚ ਲੁਕੋਈ 300 ਲੀਟਰ ਲਾਹਣ ਬਰਾਮਦ

ਮਿਲਖਾ ਸਿੰਘ ਸਨੇਹੀ ਦੀ ਲਿਖੀ ਪੁਸਤਕ ਗ਼ਦਰੀ ਬੀਬੀ ਗ਼ੁਲਾਬ ਕੌਰ ਲੋਕ ਅਰਪਣ

ਸੁਨਾਮ ਵਿਖੇ ਦਾਮਨ ਬਾਜਵਾ ਨੇ ਰੇਲਵੇ ਅਧਿਕਾਰੀਆਂ ਨੂੰ ਦਿੱਤਾ ਮੰਗ ਪੱਤਰ

ਪਟਿਆਲਾ ਵਿਖੇ 24 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਡਿਪਟੀ ਕਮਿਸ਼ਨਰ ਨੇ ਪੋਲੋ ਗਰਾਊਂਡ ਸਮੇਤ ਹੋਰ ਖੇਡ ਮੈਦਾਨਾਂ 'ਚ ਸਾਫ਼-ਸਫ਼ਾਈ ਤੇ ਹੋਰ ਖਾਮੀਆਂ ਦਾ ਗੰਭੀਰ ਨੋਟਿਸ ਲਿਆ

ਮੇਅਰ ਤੇ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਪ੍ਰਾਪਰਟੀ ਟੈਕਸ ਚ ਦਿੱਤੀ ਵਿਆਜ ਮੁਆਫ਼ੀ ਸਕੀਮ ਦਾ ਲਾਭ ਲੈਣ ਦੀ ਅਪੀਲ

ਮੇਅਰ ਤੇ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਪ੍ਰਾਪਰਟੀ ਟੈਕਸ ਚ ਦਿੱਤੀ ਵਿਆਜ ਮੁਆਫ਼ੀ ਸਕੀਮ ਦਾ ਲਾਭ ਲੈਣ ਦੀ ਅਪੀਲ

ਰੋਟਰੀ ਕਲੱਬ ਸੁਨਾਮ ਨੇ ਲਾਇਆ ਖੂਨਦਾਨ ਕੈਂਪ