Wednesday, December 17, 2025

Chandigarh

ਬਿਜਲੀ ਵਿਭਾਗ 'ਚ ਭ੍ਰਿਸ਼ਟਾਚਾਰ ਬਿਲਕੁਲ ਵੀ ਨਹੀਂ ਕੀਤਾ ਜਾਵੇਗਾ ਬਰਦਾਸ਼ਤ : ਹਰਭਜਨ ਸਿੰਘ ਈਟੀਓ ਦੀ ਸਖਤ ਚੇਤਾਵਨੀ

May 19, 2025 06:52 PM
SehajTimes

ਬਿਜਲੀ ਮੰਤਰੀ ਵੱਲੋਂ ਜੇ.ਈ. ਖਰੜ ਨੂੰ ਚਾਰਜਸ਼ੀਟ ਕਰਨ ਦੇ ਹੁਕਮ

ਸੂਬਾ ਵਾਸੀ ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤ ਵਟਸਐਪ ਨੰ. 9501200200 ‘ਤੇ ਕਰ ਸਕਦੇ ਹਨ ਦਰਜ*

ਖਰੜ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰਾ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਦਿੱਤੀ ਗਈ।

ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਮੋਹਾਲੀ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਭ੍ਰਿਸ਼ਟਾਚਾਰ ਕਰਨ ਸਬੰਧੀ ਪੱਤਰਕਾਰਾਂ ਵੱਲੋਂ ਧਿਆਨ ਵਿੱਚ ਲਿਆਂਦੇ ਗਏ ਮਾਮਲੇ ‘ਤੇ ਤਰੁੰਤ ਕਾਰਵਾਈ ਕਰਦਿਆਂ ਹਰਭਜਨ ਸਿੰਘ ਈਟੀਓ ਨੇ ਖਰੜ ਬਿਜਲੀ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਉਥੇ ਵੱਖ-ਵੱਖ ਕੰਮਾਂ ਸਬੰਧੀ ਆਏ ਹੋਏ ਖਪਤਕਾਰਾਂ ਤੋਂ ਬਿਜਲੀ ਦਫ਼ਤਰ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਹਾਸਲ ਕੀਤੀ।

ਆਪਣੇ ਇਸ ਅਚਨਚੇਤੀ ਦੌਰੇ ਦੌਰਾਨ ਉਹਨਾਂ ਦਫ਼ਤਰੀ ਰਿਕਾਰਡ ਦੀ ਵੀ ਜਾਂਚ ਕੀਤੀ ਜਿਸ ਦੌਰਾਨ ਕੁਝ ਊਣਤਾਈਆਂ ਸਾਹਮਣੇ ਆਉਣ ‘ਤੇ ਉਹਨਾਂ ਨੇ ਜੇ.ਈ. ਖਰੜ ਜਤਿੰਦਰ ਸਿੰਘ ਦੀ ਬਦਲੀ ਦੇ ਨਾਲ-ਨਾਲ ਚਾਰਜਸ਼ੀਟ ਕਰਨ ਦੇ ਹੁਕਮ ਦਿੱਤੇ। ਇਸਦੇ ਨਾਲ ਹੀ ਉਹਨਾਂ ਨੇ ਐਸ.ਡੀ.ਓ. ਖਰੜ ਨੂੰ ਵੀ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।

ਬਿਜਲੀ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਵਿਭਾਗ ਨਾਲ ਸਬੰਧਤ ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤ ਵਟਸਐਪ ਨੰ. 9501200200 ‘ਤੇ ਦਰਜ ਕਰ ਸਕਦੇ ਹਨ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ