Wednesday, December 17, 2025

Malwa

ਮਜੀਠਾ ਸ਼ਰਾਬ ਕਾਂਡ ਤੋਂ ਬਾਅਦ ਪੁਲਿਸ ਹੋਈ ਮੁਸਤੈਦ 

May 20, 2025 12:18 PM
ਦਰਸ਼ਨ ਸਿੰਘ ਚੌਹਾਨ
ਆਬਕਾਰੀ ਵਿਭਾਗ ਦੇ ਅਧਿਕਾਰੀ ਵੀ ਰਹੇ ਮੌਜੂਦ
 
ਸੁਨਾਮ : ਮਜੀਠਾ ਇਲਾਕੇ ਅੰਦਰ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਦੋ ਦਰਜਨ ਤੋਂ ਵਧੇਰੇ ਮੌਤਾਂ ਤੋਂ ਬਾਅਦ ਮੁਸ਼ਤੈਦ ਹੋਈ ਥਾਣਾ ਸ਼ਹਿਰੀ ਸੁਨਾਮ ਦੀ ਪੁਲਿਸ ਨੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨਾਲ ਮਿਲਕੇ ਸੁਨਾਮ ਵਿਖੇ ਸਟੇਡੀਅਮ ਰੋਡ ਅਤੇ ਇੰਦਰਾ ਬਸਤੀ ਦੇ ਕੁੱਝ ਹਿੱਸੇ ਵਿੱਚ ਕਥਿਤ ਤੌਰ ਤੇ ਚੱਲ ਰਹੇ ਚਿੱਟੇ ਦੇ ਕਾਲੇ ਕਾਰੋਬਾਰ ਅਤੇ ਨਜਾਇਜ਼ ਸ਼ਰਾਬ ਦੀ ਵਿਕਰੀ ਰੋਕਣ ਲਈ ਸਾਂਝੇ ਤੌਰ ਤੇ ਚੈਕਿੰਗ ਕੀਤੀ ਗਈ। ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਪ੍ਰਤੀਕ ਜਿੰਦਲ ਸਮੇਤ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਸੁਨਾਮ ਗੋਰਵ ਜਿੰਦਲ ਅਤੇ ਐਕਸਾਈਜ਼ ਇੰਸਪੈਕਟਰ ਲੋਂਗੋਵਾਲ ਭੁਪਿੰਦਰ ਸਿੰਘ ਵੀ ਮੌਕੇ ਮੌਜੂਦ ਸਨ। ਥਾਣਾ ਮੁਖੀ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਪੁਲਿਸ ਵੱਲੋਂ ਜੰਗੀ ਪੱਧਰ ਤੇ ਨਾਕੇ ਲਗਾਏ ਜਾ ਰਹੇ ਹਨ ਅਤੇ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਨਸ਼ੇ ਦਾ ਵਪਾਰ ਕਰਨ ਵਾਲਿਆਂ ਤੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ‌ਉਹਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਜੇਕਰ ਕੋਈ ਵੀ ਨਸ਼ਾ ਵੇਚਦਾ ਦਿਖਾਈ ਦਿੰਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਉਸ ਦੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਐਸਐਸਪੀ ਸੰਗਰੂਰ ਸਰਤਾਜ ਸਿੰਘ ਚਾਹਲ ਵੱਲੋ ਨਸ਼ਿਆਂ ਦੇ ਖਿਲਾਫ ਜੰਗੀ ਪੱਧਰ ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਜਿਸ ਨੂੰ ਲੈਕੇ ਜਿਲ੍ਹੇ ਦੇ ਵਿੱਚ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸੇ ਦੌਰਾਨ ਬਸਤੀ ਦੇ ਕਈ ਵਿਅਕਤੀਆਂ ਨੇ ਪੁਲਿਸ ਵੱਲੋਂ ਕੀਤੀ ਜਾ ਰਹੀ ਚੈਕਿੰਗ ਦੀ ਸਰਾਹਨਾ ਕਰਦਿਆਂ ਕਿਹਾ ਕਿ ਪੁਲਿਸ ਨੂੰ ਹੋਰ ਵਧੇਰੇ ਚੌਕਸੀ ਵਰਤਣ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਨਸ਼ਿਆਂ ਦੀ ਮੰਡੀ ਬਣੇ ਇਸ ਇਲਾਕੇ ਵਿੱਚ ਚੱਲ ਰਹੇ ਕਾਲੇ ਕਾਰੋਬਾਰ ਨੇ ਕਈ ਘਰਾਂ ਵਿੱਚ ਸੱਥਰ ਵਿਛਾ ਦਿੱਤੇ ਹਨ। 

Have something to say? Post your comment