Friday, June 20, 2025

Chandigarh

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਸਕੀਮਾਂ ਦਾ ਬਾਰੀਕੀ ਨਾਲ ਨਿਰੀਖਣ : ਕਿਸਾਨਾਂ ਦੀ ਆਮਦਨ ਵਧਾਉਣ 'ਤੇ ਦਿੱਤਾ ਜ਼ੋਰ

May 20, 2025 04:51 PM
SehajTimes

ਚੰਡੀਗੜ੍ਹ : ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗ਼ਬਾਨੀ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਵਾਸਤੇ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦਾ ਵਿਸਥਾਰਪੂਰਕ ਨਿਰੀਖਣ ਕੀਤਾ। ਕੈਬਨਿਟ ਮੰਤਰੀ ਅੱਜ ਬਾਗ਼ਬਾਨੀ ਅਧਿਕਾਰੀਆਂ ਨਾਲ ਪੰਜਾਬ ਸਿਵਲ ਸਕੱਤਰੇਤ ਵਿਖੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਮੀਟਿੰਗ ਦੌਰਾਨ ਕਿਸਾਨ ਦੀ ਭਲਾਈ ਸਬੰਧੀ ਸਕੀਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਦਾ ਬਾਰੀਕੀ ਨਾਲ ਨਿਰੀਖਣ ਕਰਦਿਆਂ ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲਾਭਪਾਤਰੀਆਂ ਤੱਕ ਇਹਨਾਂ ਸਕੀਮਾਂ ਦਾ ਲਾਭ ਬਿਨਾਂ ਕਿਸੇ ਦੇਰੀ ਦੇ ਪਹੁੰਚਣਾ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫ਼ਸਲੀ ਵਿਭਿੰਨਤਾ ਅਤੇ ਆਧੁਨਿਕ ਤਕਨੀਕਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਹੋਰ ਵਧੇ ਅਤੇ ਰਵਾਇਤੀ ਖੇਤੀ 'ਤੇ ਨਿਰਭਰਤਾ ਘਟੇ।

ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।

Have something to say? Post your comment

 

More in Chandigarh

’ਯੁੱਧ ਨਸ਼ਿਆਂ ਵਿਰੁੱਧ’ ਦੇ 110 ਵੇਂ ਦਿਨ ਪੰਜਾਬ ਪੁਲਿਸ ਵੱਲੋਂ 132 ਨਸ਼ਾ ਤਸਕਰ ਗ੍ਰਿਫ਼ਤਾਰ; 1.08 ਕਿਲੋ ਹੈਰੋਇਨ ਅਤੇ 87 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਪੀੜਤਾਂ ਦੇ ਇਲਾਜ ਲਈ ਲਈ ਪ੍ਰੋਜ਼ੈਕਟ ਆਸ ਦੀ ਸ਼ੁਰੂਆਤ

‘ਯੁੱਧ ਨਸ਼ਿਆਂ ਵਿਰੁਧ’ ਦਾ 109ਵਾਂ ਦਿਨ: 151 ਨਸ਼ਾ ਤਸਕਰ 3.5 ਕਿਲੋ ਹੈਰੋਇਨ, 9.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਡਾ. ਬੀਆਰ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਅਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ, ਪੋਸਟਰ ਲਾਉਣ ਦੇ ਦੋਸ਼ ਹੇਠ ਐਸਐਫਜੇ ਦਾ ਕਾਰਕੁਨ ਰੇਸ਼ਮ ਸਿੰਘ ਗ੍ਰਿਫ਼ਤਾਰ

ਵਿਸ਼ਵ ਭੋਜਨ ਸੁਰੱਖਿਆ ਦਿਵਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਮੰਤਰੀ ਨੇ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ ‘ਤੇ ਦਿੱਤਾ ਜ਼ੋਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ, "ਅਚੀਵਰ ਐਵਾਰਡ" ਨਾਲ ਸਨਮਾਨਿਤ

ਆਂਗਨਵਾੜੀ ਸੈਂਟਰਾਂ ਦੀ ਰੋਜ਼ਾਨਾ ਮੋਨੀਟਰਿੰਗ ਅਤੇ ਪੋਸ਼ਣ ਟ੍ਰੈਕਰ ਕੰਮ ਦੀ ਰਫਤਾਰ ਵਧਾਉਣ ਦੇ ਆਦੇਸ਼ : ਡਾ. ਬਲਜੀਤ ਕੌਰ

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ