Monday, May 26, 2025
BREAKING NEWS
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀਭਾਖੜਾ ਡੈਮ ‘ਤੇ ਪਾਣੀ ਦੇ ਮੁੱਦੇ ਵਿਚਾਲੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀਪੁਲਿਸ ਨੂੰ ਮੁੜ ਤੋਂ ਮਿਲਿਆ ਯੂਟਿਊਬਰ ਜਯੋਤੀ ਮਲਹੋਤਰਾ ਦਾ 4 ਦਿਨਾਂ ਦਾ ਰਿਮਾਂਡਪੰਜਾਬ ਸਰਕਾਰ ਵਲੋਂ ਸਬ ਡਿਵੀਜ਼ਨ ਕਪੂਰਥਲਾ ਵਿੱਚ 23 ਮਈ ਨੂੰ ਛੁੱਟੀ ਦਾ ਐਲਾਨਨੀਰਜ ਚੋਪੜਾ ਨੇ 90 ਮੀਟਰ ਤੋਂ ਦੂਰ ਜੈਵਲਿਨ ਸੁੱਟ ਬਣਾਇਆ ਨਵਾਂ ਰਿਕਾਰਡਲੋਕ ਸੰਪਰਕ ਵਿਭਾਗ ਵਿੱਚ ਤਰੱਕੀਆਂ; ਦੋ ਜੁਆਇੰਟ ਡਾਇਰੈਕਟਰ ਅਤੇ ਛੇ ਡਿਪਟੀ ਡਾਇਰੈਕਟਰ ਬਣੇਪੰਜਾਬ ਸਕੂਲ ਸਿੱਖਿਆ ਬੋਰਡ PSEB ਨੇ ਜਾਰੀ ਕੀਤਾ 12ਵੀਂ ਦਾ ResultBSF ਦਾ ਜਵਾਨ ਪਾਕਿਸਤਾਨ ਨੇ ਰਿਹਾਅ ਕੀਤਾਮੋਗਾ ; ਖੇਤਾਂ ‘ਚ ਅੱਗ ਬੁਝਾਉਂਦੇ ਸਮੇਂ ਝੁਲਸੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਦੀ ਹੋਈ ਮੌਤPM ਮੋਦੀ ਨੇ ਆਦਮਪੁਰ ਏਅਰਬੇਸ ਪਹੁੰਚ ਹਵਾਈ ਸੈਨਾ ਦੇ ਜਵਾਨਾਂ ਨਾਲ ਕੀਤੀ ਮੁਲਾਕਾਤ

Education

'ਸਕੂਲ ਮੈਂਟਰਸ਼ਿਪ' ਆਈ.ਪੀ.ਐਸ ਰਿਸ਼ਭ ਭੋਲਾ ਬਣੇ ਸਕੂਲ ਆਫ਼ ਐਮੀਨੈਂਸ ਰਾਜਪੁਰਾ ਦੇ ਵਿਦਿਆਰਥੀਆਂ ਦੇ ਮਾਰਗਦਰਸ਼ਕ

May 20, 2025 05:05 PM
Sehaj times
 
ਰਿਸ਼ਭ ਭੋਲਾ ਵੱਲੋਂ ਵਿਦਿਆਰਥੀਆਂ ਨੂੰ ਸਹੀ ਰਸਤੇ ਦੀ ਚੋਣ, ਸਖ਼ਤ ਮਿਹਨਤ, ਅਨੁਸ਼ਾਸਨ, ਸਕੂਲੀ ਵਰਦੀ 'ਤੇ ਮਾਣ ਕਰਨ ਅਤੇ ਇੱਕ ਸਫ਼ਲ ਸ਼ਖ਼ਸੀਅਤ ਹੋਣ ਦਾ ਮਾਣ ਲੈਣ ਦਾ ਸੱਦਾ
 
ਵਿਦਿਆਰਥੀਆਂ ਨੇ ਨਿਵੇਕਲੀ ਪਹਿਲਕਦਮੀ 'ਸਕੂਲ ਮੈਂਟਰਸ਼ਿਪ' ਦੀ ਸ਼ੁਰੂਆਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਉਚੇਚਾ ਧੰਨਵਾਦ ਕੀਤਾ
 
ਰਾਜਪੁਰਾ : 2022 ਬੈਚ ਦੇ ਆਈ.ਪੀ.ਐਸ ਤੇ ਨੌਜਵਾਨ ਪੁਲਿਸ ਅਫ਼ਸਰ ਰਿਸ਼ਭ ਭੋਲਾ ਅੱਜ ਰਾਜਪੁਰਾ ਦੇ ਮਹਿੰਦਰਗੰਜ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਦੇ ਮਾਰਗਦਰਸ਼ਕ ਬਣਕੇ ਸਾਹਮਣੇ ਆਏ। ਉੱਚੀ ਉਡਾਰੀ ਮਾਰਨ ਦੇ ਚਾਹਵਾਨ ਵਿਦਿਆਰਥੀਆਂ ਨੇ ਆਪਣੇ ਮਨ ਦੇ ਵਲਵਲੇ ਸਾਂਝੇ ਕਰਦਿਆਂ ਰਿਸ਼ਭ ਭੋਲਾ ਤੋਂ ਸਫ਼ਲਤਾ ਦੀਆਂ ਬਰੀਕੀਆਂ ਸਿੱਖੀਆਂ। ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੀ ਇਸ ਨਿਵੇਕਲੀ ਪਹਿਲਕਦਮੀ ਸਕੂਲ ਮੈਂਟਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਉਚੇਚਾ ਧੰਨਵਾਦ ਕੀਤਾ। 
ਅੰਮ੍ਰਿਤਸਰ ਵਿਖੇ ਬਤੌਰ ਏ.ਸੀ.ਪੀ ਤਾਇਨਾਤ ਰਿਸ਼ਭ ਭੋਲਾ ਨੇ ਪੰਜਾਬ ਸਰਕਾਰ ਵੱਲੋਂ ਅਰੰਭੇ ਸਕੂਲ ਮੈਂਟਰਸ਼ਿਪ ਪ੍ਰੋਗਰਾਮ ਬਾਰੇ ਵਿਦਿਆਰਥੀਆਂ ਨੂੰ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੇ ਬੁਨਿਆਦੀ ਢਾਂਚੇ 'ਚ ਲਾਮਿਸਾਲ ਸੁਧਾਰ ਹੋਏ ਹਨ, ਪਰੰਤੂ ਹੁਣ ਵਿਦਿਆਰਥੀਆਂ ਨੂੰ ਰੋਲ ਮਾਡਲ ਦੇਣ ਤੇ ਉਨ੍ਹਾਂ ਦਾ ਸਹੀ ਅਰਥਾਂ 'ਚ ਮਾਰਗਦਰਸ਼ਕ ਕਰਨ ਲਈ ਵੱਖ-ਵੱਖ ਅਧਿਕਾਰੀਆਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ।
ਵਿਦਿਆਰਥੀਆਂ ਦੇ ਰੁ-ਬ-ਰੂ ਹੁੰਦਿਆਂ ਰਿਸ਼ਭ ਭੋਲਾ ਨੇ ਕਿਹਾ ਕਿ ਬਰੇਨ ਡਰੇਨ ਨੂੰ ਰੋਕਣ ਅਤੇ ਵਿਦਿਆਰਥੀਆਂ ਦੀਆਂ ਸੋਚਾਂ ਨੂੰ ਉਡਾਰੀ ਲਈ ਪੰਖ ਲਾਉਣ ਲਈ ਇਹ ਪ੍ਰੋਗਰਾਮ ਬਹੁਤ ਲਾਹੇਵੰਦਾ ਸਾਬਤ ਹੋਵੇਗਾ। ਉਨ੍ਹਾਂ ਨੇ ਵਿਦਿਆਰਥੀਆਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਸਾਨੂੰ ਜੋ ਵੀ ਮੌਕੇ ਮਿਲੇ ਹਨ, ਉਸਦਾ ਪੂਰਾ ਲਾਭ ਉਠਾਉਣਾ ਚਾਹੀਦਾ ਹੈ, ਕਿਉਂਕਿ ਹਰੇਕ ਬੱਚੇ ਦੇ ਅੰਦਰ ਕੋਈ ਨਾ ਕੋਈ ਪ੍ਰਤਿਭਾ ਜਰੂਰ ਛੁਪੀ ਹੁੰਦੀ ਹੈ, ਜਿਸ ਨੂੰ ਬਾਹਰ ਕੱਢਕੇ ਬੱਚੇ ਆਪਣੇ ਮਿੱਥੇ ਨਿਸ਼ਾਨੇ ਦੀ ਪ੍ਰਾਪਤੀ ਕਰ ਸਕਦੇ ਹਨ।
ਰਿਸ਼ਭ ਭੋਲਾ ਨੇ ਆਪਣੇ ਵਿਦਿਆਰਥੀ ਹੋਣ ਤੋਂ ਲੈਕੇ ਆਈ.ਪੀ.ਐਸ. ਬਣਨ ਤੱਕ ਦੇ ਤਜੁਰਬੇ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਸਹੀ ਰਸਤੇ ਦੀ ਚੋਣ ਕਰਕੇ ਸਖ਼ਤ ਮਿਹਨਤ ਕਰਨ, ਅਨੁਸ਼ਾਸਨ 'ਚ ਰਹਿਣ, ਸਕੂਲੀ ਵਰਦੀ 'ਤੇ ਮਾਣ ਕਰਨ ਅਤੇ ਇੱਕ ਸਫ਼ਲ ਸ਼ਖ਼ਸੀਅਤ ਹੋਣ ਦਾ ਮਾਣ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਹੀ ਰਸਤੇ ਦੀ ਚੋਣ ਕਿਸੇ ਨੂੰ ਵੀ ਉਸਦੀ ਮੰਜ਼ਿਲ ਤੱਕ ਲਾਜਮੀ ਪੁੱਜਦਾ ਕਰਦੀ ਹੈ।
ਰਿਸ਼ਭ ਭੋਲਾ ਨੇ ਵਿਦੇਸ਼ਾਂ 'ਚ ਜਾਣ ਦੀ ਹੋੜ ਤੋਂ ਬਚਣ ਲਈ ਕਿਹਾ ਕਿ ਉਹ ਖ਼ੁਦ ਯੂ.ਐ ਸ.ਏ. ਤੱਕ ਜਾ ਕੇ ਆਏ ਹਨ, ਪਰੰਤੂ ਜੋ ਕੁਝ ਸਾਡਾ ਦੇਸ਼ ਤੇ ਸਾਡਾ ਪੰਜਾਬ ਸਾਡੇ ਲਈ ਹੈ, ਉਹ ਥਾਂ ਦੂਸਰਾ ਮੁਲਕ ਨਹੀਂ ਲੈ ਸਕਦਾ, ਇਸ ਲਈ ਨੌਜਵਾਨਾਂ ਨੂੰ ਆਪਣੇ ਮੁਲਕ 'ਚ ਰਹਿਕੇ ਆਪਣੇ ਮਿੱਥੇ ਨਿਸ਼ਾਨੇ ਦੀ ਪ੍ਰਾਪਤੀ ਲਈ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਗਿਆਰਵੀਂ ਤੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਭਵਿੱਖ 'ਚ ਵੱਖ-ਵੱਖ ਤਰ੍ਹਾਂ ਦੇ ਕੀਤੇ ਜਾਣ ਵਾਲੇ ਕੋਰਸਾਂ ਦੀ ਜਾਣਕਾਰੀ ਤੇ ਡਿਜ਼ੀਟਲ ਪਲੈਟਫਾਰਮ ਸਮੇਤ ਸਫ਼ਲਤਾ ਦੇ ਕਈ ਹੋਰ ਰਸਤੇ ਦੱਸੇ। ਉਨ੍ਹਾਂ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਦੇ ਚਾਹਵਾਨਾਂ ਨੂੰ ਵੀ ਕਈ ਅਹਿਮ ਗੁਰ ਦੱਸੇ।
ਸਕੂਲ ਆਫ਼ ਐਮੀਨੈਂਸ, ਮਹਿੰਦਰਗੰਜ ਦੇ ਪ੍ਰਿੰਸੀਪਲ ਪੂਨਮ ਕੁਮਾਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਆਈ.ਪੀ.ਐਸ ਰਿਸ਼ਭ ਭੋਲਾ ਨੂੰ ਉਨ੍ਹਾਂ ਦੇ ਵਿਦਿਆਰਥੀਆਂ ਦੇ ਮਾਰਗ ਦਰਸ਼ਨ ਲਈ ਤਾਇਨਾਤ ਕੀਤਾ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ, ਅਧਿਆਪਕ ਤੇ ਵਿਦਿਆਰਥੀ ਵੱਡੀ ਗਿਣਤੀ 'ਚ ਮੌਜੂਦ ਸਨ।

Have something to say? Post your comment

 

More in Education

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ 

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਮਾਡਲ ਟਾਊਨ ਸਕੂਲ 'ਚ ਲੱਖਾਂ ਰੁਪਏ ਦੀ ਗ੍ਰਾਟਾਂ ਦੇ ਵਿਕਾਸ ਕਾਰਜ ਲੋਕ ਅਰਪਿਤ

ਪੀ.ਟੀ.ਆਈ.ਐਸ. ਟੈਕ ਫੈਸਟ ਵਿੱਚ ਸਰਕਾਰੀ ਪੋਲਟੈਕਨਿਕ ਕਾਲਜ ਖੂਨੀਮਾਜਰਾ ਦੀ ਸ਼ਾਨਦਾਰ ਜਿੱਤ - 7 ਇਨਾਮ ਆਪਣੇ ਨਾਮ ਕੀਤੇ

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ਟ੍ਰੈਫ਼ਿਕ ਨਿਯਮਾਂ ਅਤੇ ਨਸ਼ਿਆਂ ਵਿਰੁੱਧ ਸੈਮੀਨਾਰ ਦਾ ਆਯੋਜਨ

ਵਿਧਾਇਕ ਰੰਧਾਵਾ ਨੇ ਡੇਰਾਬੱਸੀ ਦੇ ਲਾਲੜੂ ਖੇਤਰ ਦੇ ਚਾਰ ਸਰਕਾਰੀ ਸਕੂਲਾਂ ਵਿੱਚ 57 ਲੱਖ 84 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਸਮਰਪਿਤ ਕੀਤੇ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (6ਵਾਂ ਸਮੈਸਟਰ) ਦਾ ਸੌ ਫ਼ੀਸਦੀ ਨਤੀਜਾ

ਪੰਜਾਬ ਸਿੱਖਿਆ ਕ੍ਰਾਂਤੀ ਦੌਰਾਨ ਪਰਾਗਪੁਰ ਸਕੂਲ ਪਹੁੰਚ ਕੇ ਭਾਵਕ ਹੋਏ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ

ਡੀ ਸੀ ਨੇ ਆਪਣੀ ਪ੍ਰੇਰਨਾਦਾਇਕ ਜੀਵਨ ਯਾਤਰਾ ਨਾਲ ਵਿਦਿਆਰਥੀਆਂ ਦੇ ਮਨਾਂ ਚ ਆਸ ਦੇ ਦੀਵੇ ਜਗਾਏ

ਪੰਜਾਬੀ ਯੂਨੀਵਰਸਿਟੀ ਪ੍ਰੀਖਿਆ ਸ਼ਾਖਾ ਦੀ ਕਾਰਗੁਜ਼ਾਰੀ ਬਿਹਤਰ ਕਰਨ ਲਈ ਦਿੱਤਾ ਜਾ ਰਿਹਾ ਹੈ ਵਿਸ਼ੇਸ਼ ਧਿਆਨ

MLA ਰੰਧਾਵਾ ਵੱਲੋਂ ਪੰਜਾਬ ਸਿਖਿਆ ਕ੍ਰਾਂਤੀ ਤਹਿਤ ਚਾਰ ਸਕੂਲਾਂ ’ਚ 61.15 ਲੱਖ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟ ਵਿਦਿਆਰਥੀਆਂ ਨੂੰ ਸਮਰਪਿਤ