Friday, June 20, 2025

Chandigarh

ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਈ. ਕੇ. ਵਾਈ. ਸੀ. ਹੁਣ ਘਰ ਬੈਠੇ ਹੀ ਸੰਭਵ

May 20, 2025 06:43 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਲਈ ਆਪਣੇ ਕਾਰਡ ਵਿੱਚ ਦਰਜ ਸਮੂਹ ਪਰਿਵਾਰਿਕ ਮੈਂਬਰਾਂ ਦੀ ਈ. ਕੇ. ਵਾਈ. ਸੀ. ਕਰਵਾਉਣਾ ਲਾਜ਼ਮੀ ਹੈ, ਜੋ ਕਿ ਹੁਣ ਘਰ ਬੈਠੇ ਹੀ ਹੋ ਸਕਦੀ ਹੈ।

     ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਨਵਰੀਤ ਨੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਈ ਕੇ ਵਾਈ ਸੀ ਕਰਵਾਉਣੀ ਯਕੀਨੀ ਬਣਾਈ ਜਾਵੇ।

ਉਨ੍ਹਾਂ ਦੱਸਿਆ ਕਿ ਹੁਣ ਸਰਕਾਰ ਦੁਆਰਾ "ਮੇਰਾ ਈ ਕੇ ਵਾਈ ਸੀ" ਐਪ  (MERA eKYC App)  ਰਾਹੀਂ ਚਿਹਰੇ ਦੀ ਪਛਾਣ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ ਲਾਭਪਾਤਰੀ ਘਰ ਬੈਠੇ ਹੀ ਸਮਾਰਟ ਫੋਨ ਰਾਹੀਂ ਆਪਣਾ ਅਤੇ ਆਪਣੇ ਪਰਿਵਾਰਿਕ ਮੈਂਬਰਾਂ ਦਾ  ਈ.ਕੇ.ਵਾਈ.ਸੀ. (eKYC )   ਕਰ ਸਕਦੇ ਹਨ । ਈ ਕੇ ਵਾਈ ਸੀ (eKYC) "ਇਲੈਕਟ੍ਰਾਨਿਕ ਨੋ ਯੂਅਰ ਕਸਟਮਰ" (electronic know your customer), ਇੱਕ ਡਿਜੀਟਲ ਪ੍ਰਕਿਰਿਆ ਹੈ ਜਿਸ ਰਾਹੀਂ ਉਂਗਲਾਂ ਦੇ ਨਿਸ਼ਾਨ ਜਾਂ ਅੱਖਾਂ ਦੀ ਪੁਤਲੀ ਦੇ ਸਕੈਨ ਨਾਲ ਲਾਭਪਾਤਰੀ ਦੀ ਸਹੀ ਪਹਿਚਾਣ ਨਿਸ਼ਚਿਤ ਕੀਤੀ ਜਾਂਦੀ ਹੈ। ਜਿਹੜੇ ਲਾਭਪਾਤਰੀਆਂ ਵਲੋਂ ਈ.ਕੇ.ਵਾਈ.ਸੀ. (eKYC) ਨਹੀਂ ਕਰਵਾਈ ਜਾਵੇਗੀ, ਉਹਨਾਂ ਨੂੰ ਰਾਸ਼ਨ ਪ੍ਰਾਪਤ ਕਰਨ ਵਿੱਚ ਔਕੜ ਪੇਸ਼ ਆ ਸਕਦੀ ਹੈ। ਇਸ ਲਈ ਤੁਰੰਤ ਈ. ਕੇ. ਵਾਈ. ਸੀ. ਕਰਵਾ ਕੇ ਆਪਣਾ ਲਾਭ ਯਕੀਨੀ ਬਣਾਇਆ ਜਾਵੇ।  ਰਾਜ ਸਰਕਾਰ ਦਾ ਮਨੋਰਥ ਇਹ ਹੈ ਕਿ ਕੋਈ ਵੀ ਲਾਭਪਾਤਰੀ ਕਣਕ ਤੋਂ ਵਾਂਝਾ ਨਾ ਰਹੇ ।

 

Have something to say? Post your comment

 

More in Chandigarh

’ਯੁੱਧ ਨਸ਼ਿਆਂ ਵਿਰੁੱਧ’ ਦੇ 110 ਵੇਂ ਦਿਨ ਪੰਜਾਬ ਪੁਲਿਸ ਵੱਲੋਂ 132 ਨਸ਼ਾ ਤਸਕਰ ਗ੍ਰਿਫ਼ਤਾਰ; 1.08 ਕਿਲੋ ਹੈਰੋਇਨ ਅਤੇ 87 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਪੀੜਤਾਂ ਦੇ ਇਲਾਜ ਲਈ ਲਈ ਪ੍ਰੋਜ਼ੈਕਟ ਆਸ ਦੀ ਸ਼ੁਰੂਆਤ

‘ਯੁੱਧ ਨਸ਼ਿਆਂ ਵਿਰੁਧ’ ਦਾ 109ਵਾਂ ਦਿਨ: 151 ਨਸ਼ਾ ਤਸਕਰ 3.5 ਕਿਲੋ ਹੈਰੋਇਨ, 9.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਡਾ. ਬੀਆਰ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਅਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ, ਪੋਸਟਰ ਲਾਉਣ ਦੇ ਦੋਸ਼ ਹੇਠ ਐਸਐਫਜੇ ਦਾ ਕਾਰਕੁਨ ਰੇਸ਼ਮ ਸਿੰਘ ਗ੍ਰਿਫ਼ਤਾਰ

ਵਿਸ਼ਵ ਭੋਜਨ ਸੁਰੱਖਿਆ ਦਿਵਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਮੰਤਰੀ ਨੇ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ ‘ਤੇ ਦਿੱਤਾ ਜ਼ੋਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ, "ਅਚੀਵਰ ਐਵਾਰਡ" ਨਾਲ ਸਨਮਾਨਿਤ

ਆਂਗਨਵਾੜੀ ਸੈਂਟਰਾਂ ਦੀ ਰੋਜ਼ਾਨਾ ਮੋਨੀਟਰਿੰਗ ਅਤੇ ਪੋਸ਼ਣ ਟ੍ਰੈਕਰ ਕੰਮ ਦੀ ਰਫਤਾਰ ਵਧਾਉਣ ਦੇ ਆਦੇਸ਼ : ਡਾ. ਬਲਜੀਤ ਕੌਰ

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ