Friday, June 20, 2025

Chandigarh

ਸਿਹਤ ਪ੍ਰੋਗਰਾਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ : ਸਿਵਲ ਸਰਜਨ

May 20, 2025 06:53 PM
SehajTimes
ਮੋਹਾਲੀ : ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਚੱਲ ਰਹੇ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਨੂੰ ਬਿਹਤਰ ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ। ਵੱਖ-ਵੱਖ ਸੂਬਾਈ ਤੇ ਕੌਮੀ ਸਿਹਤ ਪ੍ਰੋਗਰਾਮਾਂ ਤੇ ਯੋਜਨਾਵਾਂ ਸਬੰਧੀ ਪ੍ਰੋਗਰਾਮ ਅਫ਼ਸਰਾਂ ਤੇ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਸਮੀਖਿਆ ਬੈਠਕ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਨੇ ਆਖਿਆ ਕਿ ਕਿਸੇ ਵੀ ਸਿਹਤ ਪ੍ਰੋਗਰਾਮ ਅਤੇ ਯੋਜਨਾ ਨੂੰ ਲਾਗੂ ਕਰਨ ’ਚ ਢਿੱਲਮੱਠ ਜਾਂ ਕੁਤਾਹੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀl ਉਨ੍ਹਾਂ ਵਿਸ਼ੇਸ਼ ਤੌਰ "ਤੇ ਡੇਂਗੂ ਰੋਕਥਾਮ ਪ੍ਰੋਗਰਾਮ , ਯੁੱਧ ਨਸ਼ਿਆਂ ਵਿਰੁੱਧ ਮੁਹਿੰਮ, ਟੀਕਾਕਰਨ, ਮੁਫ਼ਤ ਦਵਾਈਆਂ, ਓਟ ਕਲੀਨਿਕ, ਸਰਬੱਤ ਸਿਹਤ ਬੀਮਾ ਯੋਜਨਾ, ਜਨਨੀ ਸੁਰੱਖਿਆ ਯੋਜਨਾ, 108 ਐਂਬੂਲੈਂਸ ਸੇਵਾ ਸਮੇਤ ਤਮਾਮ ਪ੍ਰੋਗਰਾਮਾਂ ਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ।      
    ਸਿਵਲ ਸਰਜਨ ਨੇ ਕਿਹਾ ਕਿ ਸਿਹਤ ਅਧਿਕਾਰੀ ਯਕੀਨੀ ਬਣਾਉਣ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਚੰਗੀਆਂ ਓਪੀਡੀ (ਆਊਟ ਪੇਸ਼ੰਟ ਡਿਪਾਰਟਮੈਂਟ) ਤੇ ਐਮਰਜੈਂਸੀ ਸੇਵਾਵਾਂ ਦੇਣ ਵਿਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਹਰ ਸਰਕਾਰੀ ਸੰਸਥਾ ਵਿਚ ਜ਼ਰੂਰੀ ਤੇ ਐਮਰਜੈਂਸੀ ਦਵਾਈਆਂ ਦੀ ਕਮੀ ਨਹੀਂ ਹੋਣੀ ਚਾਹੀਦੀ। ਮਰੀਜ਼ਾਂ ਨੂੰ ਬਾਹਰੋਂ ਮਿਲਣ ਵਾਲੀਆਂ ਦਵਾਈਆਂ ਨਾ ਲਿਖੀਆਂ ਜਾਣ ਅਤੇ ਹਸਪਤਾਲ ਦੀ ਫ਼ਾਰਮੇਸੀ ਵਿਚ ਉਪਲਭਧ ਦਵਾਈਆਂ ਦਿਤੀਆਂ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਬੰਧਤ ਕੋਈ ਵੀ ਕੰਮ ਕਿਸੇ ਵੀ ਅਧਿਕਾਰੀ ਦੇ ਦਫ਼ਤਰ ਵਿਚ 
ਲਟਕਿਆ ਨਹੀਂ ਰਹਿਣਾ ਚਾਹੀਦਾ। 
ਡਾ. ਜੈਨ ਨੇ ਅੱਗੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਤੇ ਸੁਚੱਜੀਆਂ ਸਿਹਤ ਸੇਵਾਵਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਲਈ ਹਰ ਅਧਿਕਾਰੀ ਅਪਣਾ ਫ਼ਰਜ਼ ਤੇ ਜ਼ਿੰਮੇਵਾਰੀ ਪੂਰੀ ਤਨਦੇਹੀ, ਈਮਾਨਦਾਰੀ ਤੇ ਲਗਨ ਨਾਲ ਨਿਭਾਏ। 

Have something to say? Post your comment

 

More in Chandigarh

’ਯੁੱਧ ਨਸ਼ਿਆਂ ਵਿਰੁੱਧ’ ਦੇ 110 ਵੇਂ ਦਿਨ ਪੰਜਾਬ ਪੁਲਿਸ ਵੱਲੋਂ 132 ਨਸ਼ਾ ਤਸਕਰ ਗ੍ਰਿਫ਼ਤਾਰ; 1.08 ਕਿਲੋ ਹੈਰੋਇਨ ਅਤੇ 87 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਪੀੜਤਾਂ ਦੇ ਇਲਾਜ ਲਈ ਲਈ ਪ੍ਰੋਜ਼ੈਕਟ ਆਸ ਦੀ ਸ਼ੁਰੂਆਤ

‘ਯੁੱਧ ਨਸ਼ਿਆਂ ਵਿਰੁਧ’ ਦਾ 109ਵਾਂ ਦਿਨ: 151 ਨਸ਼ਾ ਤਸਕਰ 3.5 ਕਿਲੋ ਹੈਰੋਇਨ, 9.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਡਾ. ਬੀਆਰ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਅਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ, ਪੋਸਟਰ ਲਾਉਣ ਦੇ ਦੋਸ਼ ਹੇਠ ਐਸਐਫਜੇ ਦਾ ਕਾਰਕੁਨ ਰੇਸ਼ਮ ਸਿੰਘ ਗ੍ਰਿਫ਼ਤਾਰ

ਵਿਸ਼ਵ ਭੋਜਨ ਸੁਰੱਖਿਆ ਦਿਵਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਮੰਤਰੀ ਨੇ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ ‘ਤੇ ਦਿੱਤਾ ਜ਼ੋਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ, "ਅਚੀਵਰ ਐਵਾਰਡ" ਨਾਲ ਸਨਮਾਨਿਤ

ਆਂਗਨਵਾੜੀ ਸੈਂਟਰਾਂ ਦੀ ਰੋਜ਼ਾਨਾ ਮੋਨੀਟਰਿੰਗ ਅਤੇ ਪੋਸ਼ਣ ਟ੍ਰੈਕਰ ਕੰਮ ਦੀ ਰਫਤਾਰ ਵਧਾਉਣ ਦੇ ਆਦੇਸ਼ : ਡਾ. ਬਲਜੀਤ ਕੌਰ

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ