Thursday, December 18, 2025

Chandigarh

ਪਿਛਲੇ ਤਿੰਨ ਸਾਲਾਂ ਵਿੱਚ ਤਿੰਨ ਤੋਂ ਛੇ ਨੌਕਰੀਆਂ ਲੈਣ ਵਾਲੇ ਨੌਜਵਾਨਾਂ ਵੱਲੋਂ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ

May 20, 2025 07:16 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪਿਛਲੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਤਿੰਨ ਤੋਂ ਲੈ ਕੇ ਛੇ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਅਤੇ ਹੋਰ ਕਈ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ ਨੌਜਵਾਨਾਂ ਨੇ ਅੱਜ ਮੁੱਖ ਮੰਤਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੌਕਰੀਆਂ ਮੁਹੱਈਆ ਹੋਣ ਨਾਲ ਉਨ੍ਹਾਂ ਦੀ ਕਿਸਮਤ ਬਦਲੀ ਹੈ।

ਪਟਿਆਲਾ ਦੀ ਸੰਦੀਪ ਕੌਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਸ਼ਾਸਨਕਾਲ ਦੌਰਾਨ ਇਹ ਉਸ ਦੀ ਛੇਵੀਂ ਸਰਕਾਰੀ ਨੌਕਰੀ ਹੈ। ਉਸ ਨੇ ਕਿਹਾ ਕਿ ਸੂਬਾ ਸਰਕਾਰ ਦੀ ਮਜ਼ਬੂਤ ਖੇਡ ਨੀਤੀ ਨੇ ਉਸ ਵਰਗੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਰਵਾਜ਼ੇ ਖੋਲ੍ਹੇ ਹਨ, ਜੋ ਸੱਚਮੁੱਚ ਸ਼ਲਾਘਾਯੋਗ ਹੈ। ਉਸ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਨਿਭਾਉਣਗੇ।

ਇਸ ਦੌਰਾਨ ਮੋਗਾ ਤੋਂ ਨਵ ਨਿਯੁਕਤ ਖੇਤੀਬਾੜੀ ਵਿਕਾਸ ਅਧਿਕਾਰੀ (ਏ.ਡੀ.ਓ.) ਗੁਰਜੀਤ ਸਿੰਘ ਨੇ ਆਪਣੇ ਸੰਘਰਸ਼ੀ ਜੀਵਨ ਦੀ ਗਾਥਾ ਸਾਂਝੀ ਕੀਤੀ। ਕਈ ਪ੍ਰੀਖਿਆਵਾਂ ਵਿੱਚ ਬੈਠਣ ਦੇ ਬਾਵਜੂਦ ਉਸ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਪਰ ਉਸ ਦੀ ਮਾਂ ਨੇ ਉਸ ਨੂੰ ਸਖ਼ਤ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਉਸ ਨੇ ਆਪਣੀ ਸਫ਼ਲਤਾ ਦਾ ਸਿਹਰਾ ਆਪਣੀ ਮਾਂ ਦੇ ਅਟੁੱਟ ਵਿਸ਼ਵਾਸ ਅਤੇ ਸੂਬਾ ਸਰਕਾਰ ਵੱਲੋਂ ਨੌਕਰੀਆਂ ਦੇਣ ਲਈ ਬਣਾਈ ਪਾਰਦਰਸ਼ੀ ਵਿਧੀ ਸਿਰ ਬੰਨ੍ਹਿਆ।

ਇਸ ਤਰ੍ਹਾਂ ਪੈਰਾ-ਉਲੰਪੀਅਨ ਮੁਹੰਮਦ ਯਾਸਰ ਨੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਦੀ ਤਿਆਰੀ ਲਈ 13 ਲੱਖ ਪ੍ਰਦਾਨ ਕਰਨ ਦੇ ਸੂਬਾ ਸਰਕਾਰ ਦੇ ਫੈਸਲੇ ਨੂੰ ਜ਼ਿੰਦਗੀ ਬਦਲਣ ਵਾਲਾ ਦੱਸਿਆ। ਇਸ ਤੋਂ ਇਲਾਵਾ ਉਸ ਨੇ ਪੈਰਾ ਖਿਡਾਰੀਆਂ ਨੂੰ ਦੂਜੇ ਅਥਲੀਟਾਂ ਦੇ ਬਰਾਬਰ ਇਨਾਮੀ ਰਾਸ਼ੀ ਯਕੀਨੀ ਬਣਾਉਣ ਦੇ ਫੈਸਲੇ ਨੂੰ ਸਲਾਹਿਆ। ਉਸ ਨੇ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਇਹ ਉਸ ਵਰਗੇ ਅਥਲੀਟਾਂ ਲਈ ਵਧੀਆ ਮੌਕਾ ਹੈ।

ਸੰਗਰੂਰ ਦੀ ਗੀਤਿਕਾ ਨੇ ਨੌਜਵਾਨਾਂ ਖ਼ਾਸ ਕਰ ਕੇ ਕੁੜੀਆਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਸ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਨੌਕਰੀਆਂ ਔਰਤਾਂ ਦੇ ਸਸ਼ਕਤੀਕਰਨ ਵਿੱਚ ਬਹੁਤ ਮਦਦ ਕਰਨਗੀਆਂ।

ਇਨ੍ਹਾਂ ਤੋਂ ਇਲਾਵਾ ਜਲਾਲਾਬਾਦ ਤੋਂ ਏ.ਡੀ.ਓ. ਵਿਪਨਜੋਤ ਅਰੋੜਾ ਨੇ ਆਪਣੇ ਸਫ਼ਰ `ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਹ ਉਸ ਦੀ ਤੀਜੀ ਨੌਕਰੀ ਹੈ। ਇਸ ਤੋਂ ਪਹਿਲਾਂ ਉਹ ਪਟਵਾਰੀ ਦੀ ਨੌਕਰੀ ਦੀ ਸਿਖਲਾਈ ਪੂਰੀ ਕਰ ਚੁੱਕਿਆ ਹੈ ਅਤੇ ਉਸ ਨੂੰ ਸਬ ਇੰਸਪੈਕਟਰ ਵਜੋਂ ਵੀ ਨੌਕਰੀ ਮਿਲ ਚੁੱਕੀ ਹੈ। ਉਸ ਨੇ ਕਿਹਾ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ ਸਫ਼ਲਤਾ ਪ੍ਰਾਪਤ ਕਰਨ ਲਈ ਬਹੁਤ ਸਾਰੇ ਮੌਕੇ ਪ੍ਰਦਾਨ ਕੀਤੇ ਹਨ। ਉਸ ਨੇ ਕਿਹਾ ਕਿ ਸਾਰੀਆਂ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਮੁਫ਼ਤ ਅਤੇ ਨਿਰਪੱਖ ਢੰਗ ਨਾਲ ਦਿੱਤੀਆਂ ਗਈਆਂ ਹਨ।

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ