Wednesday, December 10, 2025

Malwa

ਪਟਿਆਲਾ ਜ਼ਿਲ੍ਹੇ 'ਚ ਈ-ਸ਼੍ਰਮ ਤਹਿਤ 4.76 ਲੱਖ ਵਰਕਰ ਰਜਿਸਟਰਡ ਹੋਏ-ਡਾ. ਪ੍ਰੀਤੀ ਯਾਦਵ

May 20, 2025 07:22 PM
SehajTimes
ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਅੰਦਰ ਹੁਣ ਤੱਕ ਈ-ਸ਼੍ਰਮ ਸਕੀਮ ਅਧੀਨ 4 ਲੱਖ 76 ਹਜ਼ਾਰ 160 ਵਰਕਰ ਰਜਿਸਟਰਡ ਹੋਏ ਹਨ। ਡਿਪਟੀ ਕਮਿਸ਼ਨਰ ਨੇ ਪਟਿਆਲਾ ਜ਼ਿਲ੍ਹੇ ਅੰਦਰ ਹੋਰ ਯੋਗ ਕਿਰਤੀਆਂ, ਜਿਹੜੇ ਕਿ ਅਸੰਗਠਿਤ ਹਨ, ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦੇਣ ਲਈ ਕਿਰਤ ਵਿਭਾਗ ਨੂੰ ਈ-ਸ਼੍ਰਮ ਰਜਿਸਟ੍ਰੇਸ਼ਨ ਦੇ ਕੈਂਪ ਲਗਾਉਣ ਦੀ ਹਦਾਇਤ ਕੀਤੀ ਹੈ।
ਡਾ. ਪ੍ਰੀਤੀ ਯਾਦਵ ਨੇ ਅੱਜ ਇੱਥੇ ਕੇਂਦਰੀ ਕਿਰਤ ਤੇ ਰੋਜ਼ਗਾਰ ਮੰਤਰਾਲੇ ਦੀ ਇਸ ਅਹਿਮ ਸਕੀਮ ਈ-ਸ਼੍ਰਮ ਦਾ ਜਾਇਜ਼ਾ ਲੈਂਦਿਆਂ ਸਹਾਇਕ ਕਿਰਤ ਕਮਿਸ਼ਨਰ ਜਸਬੀਰ ਸਿੰਘ ਖਰੌੜ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਲਾਭਪਾਤਰੀ ਕਿਰਤੀ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਇੱਕ ਅਜਿਹੀ ਸਕੀਮ ਹੈ, ਜੋਕਿ ਅਸੰਗਠਿਤ ਕਿਰਤੀਆਂ ਦੀ ਭਲਾਈ ਲਈ ਬਣਾਈ ਗਈ ਹੈ, ਇਸ ਲਈ ਉਨ੍ਹਾਂ ਨੂੰ ਪੈਨਸ਼ਨ, ਦੁਰਘਟਨਾ ਬੀਮਾ, ਵਿਕਲਾਂਗਤਾ ਬੀਮਾ, ਹੁਨਰ ਵਿਕਾਸ ਟ੍ਰੇਨਿੰਗ ਤੇ ਸਮਾਜਿਕ ਸੁਰੱਖਿਆ ਸਕੀਮਾਂ ਦੇ ਲਾਭ ਦੇਣ ਲਈ ਅਹਿਮ ਹੈ।
ਡਾ. ਪ੍ਰੀਤੀ ਯਾਦਵ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਪਿਛਲੇ ਦਿਨਾਂ ਅੰਦਰ ਸੈਲਫ਼ ਰਜਿਸਟ੍ਰੇਸ਼ਨ ਮੋਬਾਇਲ ਰਾਹੀਂ ਅਤੇ ਸੀ.ਐਚ.ਸੀ. ਤੇ ਸੇਵਾ ਕੇਂਦਰਾਂ ਰਾਹੀਂ ਸਪੈਸ਼ਲ ਮੁਹਿੰਮ ਚਲਾਕੇ 4514 ਵਰਕਰ ਹੋਰ ਰਜਿਸਟਰਡ ਕਰਵਾਏ ਗਏ ਹਨ।
ਉਨ੍ਹਾਂ ਹੋਰ ਕਿਹਾ ਕਿ ਈ-ਸ਼੍ਰਮ ਅਧੀਨ ਅਨ ਆਰਗੇਨਾਈਜਡ ਵਰਕਰ, ਸਪੈਸ਼ਲ ਹੈਲਪ ਗਰੁੱਪ ਮੈਂਬਰਜ (ਨੈਸ਼ਨਲ ਰੂਰਲ ਲਾਇਵਲੀਹੁਡ/ਨੈਸ਼ਨਲ ਅਰਬਨ ਲਾਇਵਲੀਹੁਡ ਮਿਸ਼ਨ), ਸਟਰੀਟ ਵੈਂਡਰਜ਼, ਰਿਕਸ਼ਾ ਚਾਲਕ, ਉਸਾਰੀ ਕਿਰਤੀ, ਨੈਸ਼ਨਲ ਹੈਲਥ ਮਿਸ਼ਨ, ਸਰਵ ਸਿੱਖਿਆ ਅਭਿਆਨ, ਮਿਡ ਡੇ ਮੀਲ ਵਰਕਰਜ, ਘਰੇਲੂ ਨੌਕਰ, ਆਸ਼ਾ ਵਰਕਰ, ਆਂਗਣਵਾੜੀ ਵਰਕਰਜ਼, ਖੇਤੀਬਾੜੀ ਲੇਬਰ, ਫ਼ਿਸ਼ਰਮੈਨ ਅਤੇ ਭੱਠਾ ਵਰਕਰਜ਼ ਵੀ ਰਜਿਸਟਰਡ ਹੋ ਸਕਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਤੁਹਾਡੇ ਨੇੜੇ ਜਾਂ ਆਲੇ-ਦੁਆਲੇ ਅਜਿਹਾ ਕੋਈ ਕਿਰਤੀ ਹੈ, ਜੋ ਅਜੇ ਇਸ ਸਕੀਮ ਤੋਂ ਵਾਂਝਾ ਹੈ, ਉਸਨੂੰ ਈ-ਸ਼੍ਰਮ ਸਕੀਮ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਉਸਦੀ ਮਦਦ ਕੀਤੀ ਜਾਵੇ।

Have something to say? Post your comment

 

More in Malwa

ਲੌਂਗੋਵਾਲ 'ਚ ਕਿਸਾਨਾਂ ਨੇ ਬਿਜਲੀ ਦੇ ਮੀਟਰ ਪਾਵਰਕਾਮ ਦਫ਼ਤਰ ਜਮਾਂ ਕਰਵਾਏ

ਕਿਸਾਨਾਂ ਨੇ ਬਿਜਲੀ ਮੀਟਰ ਐਸਡੀਓ ਦੇ ਦਫ਼ਤਰ ਮੂਹਰੇ ਕੀਤੇ ਢੇਰੀ 

ਮਨਦੀਪ ਸੁਨਾਮ ਦੀਆਂ ਖੇਡ ਕਿਤਾਬਾਂ ਸਕੂਲ ਲਾਇਬ੍ਰੇਰੀਆਂ ਦੀ ਕਿਤਾਬ ਲਿਸਟ 'ਚ ਸ਼ਾਮਲ

ਰਾਜ ਸਭਾ ਮੈਂਬਰ ਪਦਮ ਸ਼੍ਰੀ ਰਜਿੰਦਰ ਗੁਪਤਾ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ, ਸਸ਼ਸਤ੍ਰ ਬਲਾਂ ਦੀ ਭੂਮਿਕਾ ’ਤੇ ਏਹਮ ਚਰਚਾ

ਪੈਨਸ਼ਨਰਾਂ ਨੇ ਸਰਕਾਰ ਤੇ ਲਾਏ ਵਾਅਦਾ ਖਿਲਾਫੀ ਦੇ ਇਲਜ਼ਾਮ 

ਚੰਡੀਗੜ੍ਹ ਤੋਂ ਬਠਿੰਡਾ ਜਾ ਰਹੀ ਬੱਸ ਨੂੰ ਭਵਾਨੀਗੜ੍ਹ ਨੇੜੇ ਲੱਗੀ ਭਿਆਨਕ ਅੱਗ

ਬਿਜਲੀ ਕਾਮਿਆਂ ਨੇ ਸਰਕਾਰ ਖਿਲਾਫ ਕੱਢੀ ਭੜਾਸ 

ਸ਼੍ਰੋਮਣੀ ਅਕਾਲੀ ਦਲ ਇਕੱਲਾ ਹੀ 2027 ਵਿਚ ਚੋਣਾਂ ਲੜੇਗਾ ਤੇ ਜਿੱਤੇਗਾ ਵੀ : ਸੁਖਬੀਰ ਬਾਦਲ

ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਲਈ ਉਮੀਦਵਾਰ ਐਲਾਨੇ 

ਨਾਮਦੇਵ ਸਭਾ ਨੇ ਭਾਈ ਛਾਜਲਾ ਨੂੰ ਕੀਤਾ ਸਨਮਾਨਤ