Sunday, June 22, 2025

Chandigarh

ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਕਾਇਮ ਰੱਖਦਿਆਂ ਸੂਬੇ ਨੂੰ ਨਸ਼ਾ ਮੁਕਤ ਬਣਾਉ: ਮੁੱਖ ਮੰਤਰੀ ਨੇ ਤਰੱਕੀ ਪ੍ਰਾਪਤ ਪੀ.ਪੀ.ਐਸ ਅਧਿਕਾਰੀਆਂ ਨੂੰ ਪ੍ਰੇਰਿਆ

May 20, 2025 07:38 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਸਰਵਿਸਿਜ਼ (ਪੀ.ਪੀ.ਐਸ) ਦੇ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰ ਕੇ ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਬਰਕਰਾਰ ਰੱਖਣ ਲਈ ਪ੍ਰੇਰਿਆ।

ਡਿਪਟੀ ਸੁਪਰਡੈਂਟਜ਼ ਆਫ਼ ਪੁਲਿਸ (ਡੀ.ਐਸ.ਪੀਜ਼) ਤੋਂ ਤਰੱਕੀ ਲੈ ਕੇ ਸੁਪਰਡੈਂਟ ਆਫ਼ ਪੁਲਿਸ (ਐਸ.ਪੀ) ਬਣੇ 18 ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੀ ਅਮੀਰ ਵਿਰਾਸਤ ਨੂੰ ਯਾਦ ਕੀਤਾ, ਜੋ ਸੂਬੇ ਅਤੇ ਇਥੋਂ ਦੇ ਲੋਕਾਂ ਦੀ ਦ੍ਰਿੜ੍ਹਤਾ ਨਾਲ ਸੇਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਪ੍ਰਭਾਵਸ਼ਾਲੀ ਬਣਾਈ ਰੱਖਣ ਸਣੇ ਪੰਜਾਬ ਪੁਲਿਸ ਨੇ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰੱਖਿਆ ਕਰਦੇ ਹੋਏ ਦੂਜੀ ਰੱਖਿਆ ਪੰਕਤੀ ਵਜੋਂ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਸੇਵਾ ਬੇਮਿਸਾਲ ਹੈ ਅਤੇ ਇਸ ਨੂੰ ਸੂਬੇ ਵਿੱਚੋਂ ਅਤਿਵਾਦ ਨੂੰ ਖ਼ਤਮ ਕਰਨ ਦਾ ਸਿਹਰਾ ਵੀ ਜਾਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਬਹਾਦਰੀ, ਕੁਰਬਾਨੀ ਅਤੇ ਅਣਗਿਣਤ ਪ੍ਰਾਪਤੀਆਂ ਨਾਲ ਲਬਰੇਜ਼ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਦਿੱਤੀ ਤਰੱਕੀ ਪਿੱਛੋਂ ਅਧਿਕਾਰੀਆਂ ਨੂੰ ਹੁਣ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਸ਼ਾਨਦਾਰ ਪਰੰਪਰਾ ਨੂੰ ਅੱਗੇ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਲੜਾਈ ਵਿੱਚ ਸਭ ਤੋਂ ਅੱਗੇ ਹੈ ਅਤੇ ਪੁਲਿਸ ਫੋਰਸ ਇਸ ਮਿਸ਼ਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਵਿੱਚ ਪੁਲਿਸ ਅਧਿਕਾਰੀਆਂ ਦੀ ਅਹਿਮ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੀ ਸ਼ਾਨਦਾਰ ਸਫ਼ਲਤਾ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਜਕੜ ਤੋਂ ਬਚਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਆਸ ਜਤਾਈ ਕਿ ਤਰੱਕੀ ਪ੍ਰਾਪਤ ਅਧਿਕਾਰੀ ਜਨਤਕ ਸੇਵਾ ਪ੍ਰਤੀ ਉੱਚ ਪੱਧਰੀ ਪੇਸ਼ੇਵਾਰਾਨਾ ਵਚਨਬੱਧਤਾ ਅਤੇ ਸਮਰਪਣ ਨਾਲ ਆਪਣਾ ਫ਼ਰਜ਼ ਨਿਭਾਉਣਗੇ।

Have something to say? Post your comment

 

More in Chandigarh

ਮੋਗਾ ਵਿੱਚ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਸਮੱਗਰੀ ਵਾਲਾ ਗੋਦਾਮ ਸੀਲ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸੜਕੀ ਬੁਨਿਆਦੀ ਢਾਂਚੇ ਦਾ ਅਧਿਐਨ ਕਰਨ ਲਈ ਵਿਦੇਸ਼ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦੇ ਹੁਕਮ

ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਸੋਸ਼ਲ ਮੀਡੀਆ ਤੇ ਲੱਚਰਤਾ ਫੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰਨ ਲਈ ਏਡੀਜੀਪੀ ਨੂੰ ਦਿੱਤੇ ਆਦੇਸ਼

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਵਲੋਂ ਪੰਜਾਬ ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧੀ ਅਧਿਐਨ ਰਿਪੋਰਟ ਪੰਜਾਬ ਵਿਧਾਨ ਸਭਾ ਦੀ ਕਮੇਟੀ ਨੂੰ ਸੋਂਪੀ

ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਬਜ਼ੁਰਗਾਂ ਦੀ ਪੈਨਸ਼ਨ ਲਈ ਚਾਲੂ ਸਾਲ ਦੌਰਾਨ 6175 ਕਰੋੜ ਰੁਪਏ ਦਾ ਉਪਬੰਧ:-ਡਾ ਬਲਜੀਤ ਕੌਰ

ਐਸ.ਏ.ਐਸ ਨਗਰ ‘ਚ ਬਣੇਗਾ ਜੇਲ੍ਹ ਵਿਭਾਗ ਦਾ ਮੁੱਖ ਦਫ਼ਤਰ; ਲਾਲਜੀਤ ਭੁੱਲਰ ਨੇ ਰੱਖਿਆ ਨੀਂਹ ਪੱਥਰ

OLX ਰੈਂਟਲ ਫ਼ਰਾਡ ਦਾ ਪਰਦਾਫਾਸ਼; 23 ਪੀੜਤਾਂ ਨਾਲ 5 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਗ੍ਰਿਫ਼ਤਾਰ

ਫ਼ਲ ਅਤੇ ਸਬਜੀਆਂ ਦੇ ਨੁਕਸਾਨ ਤੇ ਬਰਬਾਦੀ ਨੂੰ ਰੋਕਣ ਲਈ ਬਿਹਤਰ ਮੈਨੇਜਮੈਂਟ ਸਿਸਟਮ ਦੀ ਲੋੜ : ਹਰਚੰਦ ਸਿੰਘ ਬਰਸਟ

ਜਲ ਸਰੋਤਾਂ ਨੂੰ ਭਰਨ ਤੇ ਸੰਭਾਲਣ ਲਈ ਪਹਿਲੀ ਦਫ਼ਾ ਪੰਜਾਬ ਅਪਣਾਏਗਾ ਏਕੀਕ੍ਰਿਤ ਸੂਬਾਈ ਜਲ ਯੋਜਨਾ

ਹਰਭਜਨ ਸਿੰਘ ਈ ਟੀ ਓ ਵਲੋਂ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ