Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਨਸ਼ਾ ਮੁਕਤੀ ਯਾਤਰਾ ਮੁਹਿੰਮ ਨਸ਼ੇ ਨੂੰ ਕਰੇਗੀ ਜੜ੍ਹੋਂ ਖਤਮ-ਵਿਧਾਇਕ ਕੁਲਜੀਤ ਸਿੰਘ ਰੰਧਾਵਾ

May 21, 2025 12:10 PM
SehajTimes
ਲੋਕ ਖੁਦ ਬਣ ਰਹੇ ਹਨ ਪਿੰਡਾਂ ਦੇ ਪਹਿਰੇਦਾਰ

ਲਾਲੜੂ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਹਰ ਇੱਕ ਪਿੰਡ ਅਤੇ ਸ਼ਹਿਰੀ ਖੇਤਰ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਜੋਸ਼ੋ ਖਰੋਸ਼ ਨਾਲ ਚੱਲ ਰਹੀ ਹੈ ਅਤੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਇਕੱਤਰਤਾ ਹੋ ਰਹੀ ਹੈ।

ਇਸੇ ਲੜੀ ਵਿਚ ਅੱਜ ਪਿੰਡ ਜੌਲਾ ਕਲਾਂ,ਖੇੜੀ ਜੱਟਾਂ ਅਤੇ ਸਮਗੌਲੀ ਵਿਖੇ ਨਸ਼ਾ ਮੁਕਤੀ ਯਾਤਰਾ ਪ੍ਰੋਗਰਾਮ ਹੋਇਆ ਜਿਸ ਵਿਚ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਧਾਇਕ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਲੋਕ ਦ੍ਰਿੜਤਾ ਨਾਲ ਪ੍ਰਣ ਕਰਨ ਅਤੇ ਹਰ ਹੀਲੇ ਉਸ ਪ੍ਰਣ ਨੂੰ ਨਿਭਾਉਣ ਵਿੱਚ ਕਿਸੇ ਵੀ ਨਾਗਰਿਕ ਨੂੰ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਉਹਨਾਂ ਕਿਹਾ ਕਿ ਹਲਕੇ ਦੇ ਹਰ ਇੱਕ ਪਿੰਡ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਕਾਰਜਸ਼ੀਲ ਹਨ ਅਤੇ ਸਾਨੂੰ ਪੂਰੀ ਉਮੀਦ ਹੈ ਕਿ ਇਹ ਡਿਫੈਂਸ ਕਮੇਟੀਆਂ ਆਪਣੀ ਜਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਨਸ਼ਾ ਤਸਕਰਾਂ ਦੇ ਕਾਰੋਬਾਰ ਨੂੰ ਮੁਕੰਮਲ ਤੌਰ 'ਤੇ ਬੰਦ ਕਰਵਾਉਣ ਵਿੱਚ ਯੋਗਦਾਨ ਪਾਉਣਗੀਆਂ। ਉਹਨਾਂ ਕਿਹਾ ਕਿ ਜਾਗਰੂਕਤਾ ਸਭਾਵਾਂ ਵਿੱਚ ਪਹੁੰਚਣ ਵਾਲੇ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਇਥੋਂ ਮਿਲਣ ਵਾਲੇ ਸੁਨੇਹੇ ਆਪਣੇ ਪਰਿਵਾਰਿਕ ਮੈਂਬਰਾਂ, ਦੋਸਤਾਂ ਮਿੱਤਰਾਂ, ਗੁਆਂਢੀਆਂ ਅਤੇ ਹੋਰ ਪਤਵੰਤਿਆਂ ਨਾਲ ਨਿਰੰਤਰ ਸਾਂਝਾ ਕਰਦੇ ਰਹਿਣ ਕਿਉਂਕਿ ਲੋਕ ਲਹਿਰ ਬਣਨ ਨਾਲ ਹੀ ਅਜਿਹੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਸੰਭਵ ਹੁੰਦਾ ਹੈ। ਉਹਨਾਂ ਕਿਹਾ ਕਿ ਇਹ ਮੁਹਿੰਮ ਜਰੂਰ ਹੀ ਨਸ਼ੇ ਨੂੰ ਜੜ੍ਹ ਤੋਂ ਖਤਮ ਕਰੇਗੀ।

ਇਸ ਮੌਕੇ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਪਿੱਛਲੀਆਂ ਸਰਕਾਰਾਂ ਵੱਲੋਂ ਬੀਜੇ ਕੰਡੇ ਚੁਗ ਰਹੀ ਹੈ ਕਿਉਂਕਿ ਪਿੱਛਲੀਆਂ ਸਰਕਾਰਾਂ ਨੇ ਨਸ਼ੇ ਰੋਕਣ ਲਈ ਕੁਝ ਨਹੀਂ ਕੀਤਾ। ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ।

ਇਸ ਮੌਕੇ ਐਸ ਡੀ ਐਮ ਡੇਰਾਬੱਸੀ ਅਮਿਤ ਗੁਪਤਾ, ਡੀ ਐਸ ਪੀ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ, ਐਸ ਐਚ ਓ ਡੇਰਾਬੱਸੀ,ਲਾਲੜੂ ,ਐਸ ਐਮ ਓ ਡੇਰਾਬੱਸੀ,ਇਹਨਾਂ ਪਿੰਡਾਂ ਦੇ ਪੰਚ ਸਰਪੰਚ, ਨੌਜਵਾਨ ਅਤੇ ਮੋਹਤਬਰ ਹਾਜ਼ਰ ਸਨ।

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ