ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਅੱਜ ਚੰਡੀਗੜ੍ਹ ਸਥਿਤ ਸੰਤ ਕਬੀਰ ਕੁਟੀਰ ਆਵਾਸ 'ਤੇ ਗੁਰੂਗ੍ਰਾਮ ਨਗਰ ਨਿਗਮ ਦੀ ਮੇਅਰ ਸ੍ਰੀਮਤੀ ਰਾਜ ਰਾਣੀ ਮਲਹੋਤਰਾ ਅਤੇ ਪਾਰਸ਼ਦਾਂ ਨੇ ਸ਼੍ਰਿਸ਼ਟਾਚਾਰ ਮੁਲਾਕਾਤ ਕੀਤੀ। ਇਸ ਮੌਕੇ 'ਤੇ ਗੁਰੂਗ੍ਰਾਮ ਦੇ ਵਿਧਾਇਕ ਸ੍ਰੀ ਮੁਕੇਸ਼ ਸ਼ਰਮਾ ਵੀ ਮੌਜੂਦ ਰਹੇ।
ਮੁੱਖ ਮੰਤਰੀ ਨੇ ਸਾਰੇ ਨਵੇਂ ਨਿਯੁਕਤ ਪਾਰਸ਼ਦਾਂ ਅਤੇ ਮੇਅਰ ਨੂੰ ਵਧਾਈ ਦਿੱਤੀ ਅਤੇ ਆਸ ਵਿਅਕਤ ਕੀਤੀ ਕਿ ਉਹ ਜਨਸੇਵਾ ਨੂੰ ਸਰਵੋਚ ਪ੍ਰਾਥਮਿਕਤਾ ਦਿੰਦੇ ਹੋਏ ਨਗਰ ਦੇ ਵਿਕਾਸ ਵਿੱਚ ਸਰਗਰਮ ਯੋਗਦਾਨ ਦੇਣਗੇ। ਮੁਲਾਕਾਤ ਦੌਰਾਨ ਪਾਰਸ਼ਦਾਂ ਨੇ ਮੁੱਖ ਮੰਤਰੀ ਦੀ ਜਨਹਿਤੇਸ਼ੀ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਗੁਰੂਗ੍ਰਾਮ ਦੇ ਸਮੂਚੇ ਵਿਕਾਸ ਨੂੰ ਲੈ ਕੇ ਆਪਣੇ ਸੁਝਾਅ ਰੱਖੇ, ਜਿਨ੍ਹਾਂ ਨੂੰ ਮੁੱਖ ਮੰਤਰੀ ਨੇ ਗੰਭੀਰਤਾ ਨਾਲ ਸਣਿਆ ਅਤੇ ਜਲਦੀ ਲਾਗੂ ਕਰਨ ਦਾ ਭਰੋਸਾ ਦਿੱਤਾ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਾਨੇਸਰ ਅਤੇ ਗੁਰੂਗ੍ਰਾਮ ਨਾਲ ਜੁੜੇ ਕਿਸੇ ਵੀ ਖੇਤਰ ਵਿੱਚ ਜਲ੍ਹ ਸੰਕਟ ਉਤਪਨ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੈ ਦਸਿਆ ਕਿ ਇਸ ਦਿਸ਼ਾ ਪ੍ਰਭਾਵੀ ਕਦਮ ਚੁੱਕੇ ਜਾ ਰਹੇ ਹਨ ਅਤੇ ਜਿੱਥੇ-ਜਿੱਥੇ ਜਰੂਰਤ ਹੈ, ਉੱਥੇ ਕੰਮ ਨੂੰ ਤੇਜੀ ਪ੍ਰਦਾਨ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਇਹ ਵੀ ਦਸਿਆ ਕਿ ਨਾਲਿਆਂ ਵਿੱਚ ਸਫਾਈ ਕੰਮ ਲਗਭਗ ਪੂਰਾ ਹੋ ਚੁੱਕਾ ਹੈ ਅਤੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕੰਮਾਂ ਵਿੱਚ ਹੋਰ ਤੇਜੀ ਲਿਆਈ ਜਾਵੇ। ਉਨ੍ਹਾਂ ਨੇ ਕਿਹਾ ਕਿ ਕਈ ਖੇਤਰਾਂ ਵਿੱਚ ਨਾਲਿਆਂ ਨੂੰ ਆਪਸ ਵਿੱਚ ਨਾ ਜੋੜੇ ਜਾਣ ਦੇ ਕਾਰਨ ਜਲ੍ਹ ਨਿਕਾਸੀ ਵਿੱਚ ਸਮਸਿਆਵਾਂ ਆ ਰਹੀਆਂ ਹਨ। ਇਸ ਦੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਜਿਨ੍ਹਾਂ ਦੀ ਲਾਪ੍ਰਵਾਹੀ ਨਾਲ ਸਮਸਿਆਵਾਂ ਉਤਪਨ ਹੋਈਆਂ ਹਨ, ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਪਾਰਸ਼ਦਾਂ ਨੂੰ ਅਪੀਲ ਕੀਤੀ ਕਿ ਗੁਰੂਗ੍ਰਾਮ ਦੇ ਯਕੀਨੀ ਵਿਕਾਸ ਵਿੱਚ ਉਨ੍ਹਾਂ ਦਾ ਸਰਗਰਮ ਸਹਿਯੋਗ ਜਰੂਰੀ ਹੈ। ਸਾਰੇ ਪਾਰਸ਼ਦਾਂ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਵੱਲੋਂ ਗੁਰੂਗ੍ਰਾਮ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ ਅਤੇ ਉਹ ਉਨ੍ਹਾਂ ਦੀ ਅਗਵਾਈ ਹੇਠ ਨਰਗ ਦੇ ਵਿਕਾਸ ਵਿੱਚ ਹਰਸੰਭਵ ਯੋਗਦਾਨ ਦੇਣਗੇ।