Sunday, November 02, 2025

Doaba

ਥਾਣਾ ਮੇਹਟੀਆਣਾ ਦੀ ਪੁਲਿਸ ਨੇ ਦੋ ਔਰਤਾਂ ਨੂੰ 130 ਨਸ਼ੀਲੀਆਂ ਗੋਲਿਆ ਸਮੇਤ ਕੀਤਾ ਕਾਬੂ

May 21, 2025 02:42 PM
SehajTimes
ਹੁਸ਼ਿਆਰਪੁਰ : ਸੰਦੀਪ ਮਲਿਕ ਆਈ.ਪੀ.ਐਸ.ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵੱਲੋ ਦਿੱਤੇ ਦਿਸ਼ਾ ਨਿਰਦੇਸਾ ਅਤੇ ਮੁਕੇਸ਼ ਕੁਮਾਰ ਪੀ.ਪੀ.ਐਸ.ਐਸ. ਪੁਲਿਸ ਕਪਤਾਨ ਤਫਤੀਸ਼ ਦੀ ਰਹਿਨੁਮਾਈ ਹੇਠ ਨਸ਼ੀਲੀਆ ਵਸਤੂਆ ਦੀ ਸਮੱਗਲਿਗ ਕਰਨ ਵਾਲੇ ਵਿਅਕਤੀਆ ਦੇ ਖਿਲਾਫ ਮੁਹਿੰਮ ਸੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਪਲਵਿੰਦਰ ਸਿੰਘ ਉਪ ਪੁਲਿਸ ਕਪਤਾਨ ਚੱਬੇਵਾਲ ਦੇ ਦਿਸ਼ਾ ਨਿਰਦੇਸ਼ਾ ਤੇ ਇੰਸਪੈਕਟਰ ਬਲਜੀਤ ਸਿੰਘ ਹੁੰਦਲ ਮੁੱਖ ਅਫਸਰ ਥਾਣਾ ਮੇਹਟੀਆਣਾ ਵੱਲੋਂ ਉਚ ਅਫਸਰਾਂ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਏ ਐਸ ਆਈ ਦਿਲਬਾਗ ਸਿੰਘ ਇੰਚਾਰਜ ਚੋਂਕੀ ਅਜਨੋਹਾ ਸਮੇਤ ਏ ਐਸ ਆਈ ਰੇਸ਼ਮ ਲਾਲ, ਵਿਪਨ ਕੁਮਾਰ, ਪਰਮਿੰਦਰ ਕੋਰ, ਅਮਨਪ੍ਰਤਿ ਕੋਰ ਗਸ਼ਤ ਦੇ ਸਬੰਧ ਵਿਚ ਸ਼ਪੈਸਲ ਚੈਕਿੰਗ ਸਬੰਧੀ ਪਿੰਡ ਦਿਹਾਣਾ ਤੋਂ ਭੂੰਗਰਨੀ ਤੋਂ ਪੰਡੋਰੀ ਕੱਦ ਵੱਲ ਜਾ ਰਹੇ ਸੀ ਤਾਂ ਸਾਹਮਣੇ ਤੋਂ ਦੋ ਔਰਤਾਂ ਪਿੰਡ ਭੁੰਗਰਨੀ ਵੱਲ ਨੂੰ ਜਾ ਰਹੀਆਂ ਸਨ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯੱਕਦੱਮ ਘਬਰਾ ਕੇ ਪਿੱਛੇ ਮੁੜ ਕੇ ਤੇਜੀ ਨਾਲ ਨਾਲ ਮੁੜਨ ਲੱਗੀਆਂ ਜਿਨ੍ਹਾ ਨੂੰ ਸ਼ੱਕ ਦੇ ਬਿਨਾ ਤੌਰ ਤੇ ਕਾਬੂ ਕਰਕੇ ਉਹਨਾਂ ਦਾ ਨਾਮ ਪਤਾ ਪੁਛਿਆ ਤੇ ਉਹਨਾਂ ਨੇ ਆਪਣਾ ਨਾਮ ਮਨਪ੍ਰੀਤ ਕੋਰ ਪਤਨੀ ਮਨਜੀਤ ਕੁਮਾਰ ਵਾਸੀ ਭੁੰਗਰਨੀ ਤੇ ਨੀਲਮ ਪਤਨੀ ਜਸਕਰਨ ਕਾਹਲੋਂ ਵਾਸੀ ਭੁੰਗਰਨੀ ਦੱਸਿਆ ਪੁਲਿਸ ਮੁਲਾਜਮਾ ਨੇ ਦੱਸਿਆ ਕਿ ਉਕਤ ਔਰਤਾਂ ਦੀ ਤਲਾਸ਼ੀ ਲੈਣ ਤੇ ਉਹਨਾਂ ਦੋਵਾਂ ਕੋਲੋਂ 130 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ ਜਿਸ ਤੇ ਉਹਨਾਂ ਤੇ ਮੁੱਕਦਮਾ ਦਰਜ ਕਰਕੇ ਪਾਸੋ ਪੁੱਛ-ਗਿੱਛ ਕੀਤੀ ਜਾ ਰਹੀ ਹੈ।

Have something to say? Post your comment

 

More in Doaba

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ