Wednesday, December 17, 2025

Chandigarh

ਭਾਰਤ ਦੇ ਵਿਕਾਸ ਵਿੱਚ ਸ਼੍ਰੀ ਰਾਜੀਵ ਗਾਂਧੀ ਜੀ ਦੀ ਬਹੁਤ ਵੱਡੀ ਦੇਣ: ਬਲਬੀਰ ਸਿੰਘ ਸਿੱਧੂ

May 21, 2025 05:03 PM
SehajTimes

ਮੋਹਾਲੀ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਆਪਣੇ ਦਫ਼ਤਰ ਵਿਖੇ ਸ਼੍ਰੀ ਰਾਜੀਵ ਗਾਂਧੀ ਜੀ ਦੀ 34ਵੀਂ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ,“ਸ਼੍ਰੀ ਰਾਜੀਵ ਗਾਂਧੀ ਜੀ ਵਲੋਂ ਦੇਸ਼ ਲਈ ਕੀਤੇ ਕੰਮ ਹਮੇਸ਼ਾ ਯਾਦ ਰਹਿਣਗੇ। ਭਾਰਤ ਦੇ ਵਿਕਾਸ ਵਿੱਚ ਉਨ੍ਹਾਂ ਦਾ ਯੋਗਦਾਨ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।”
ਉਨ੍ਹਾਂ ਕਿਹਾ, “40 ਸਾਲ ਦੀ ਉਮਰ ਵਿੱਚ ਹੀ ਉਹ ਭਾਰਤ ਦੇ ਸਭ ਤੋਂ ਘੱਟ ਉਮਰ ਦੇ ਪ੍ਰਧਾਨ ਮੰਤਰੀ ਬਣੇ। ਘੱਟ ਉਮਰ ਹੋਣ ਦੇ ਬਾਵਜੂਦ ਉਨ੍ਹਾਂ ਦੀ ਸੋਚ ਬਹੁਤ ਆਧੁਨਿਕ ਸੀ। ਉਹ ਭਾਰਤ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣਾ ਚਾਹੁੰਦੇ ਸਨ।”
ਸਿੱਧੂ ਨੇ ਅੱਗੇ ਕਿਹਾ, “ਦੇਸ਼ ਦੇ ਆਧੁਨਿਕ ਡਿਜੀਟਲ ਬੁਨਿਆਦੀ ਢਾਂਚਾ ਦੀ ਨੀਂਹ ਵੀ ਰਾਜੀਵ ਗਾਂਧੀ ਜੀ ਨੇ ਰੱਖੀ, ਜਿਸ ਨੂੰ ਅੱਗੇ ਚਲਾ ਕੇ ਸ਼੍ਰੀ ਰਾਹੁਲ ਗਾਂਧੀ ਜੀ ਨੇ ਨਵੇਂ ਆਯਾਮ ਦਿੱਤੇ। ਆਈ.ਟੀ. ਖੇਤਰ ਵਿਚ ਆਏ ਇਨਕਲਾਬ ਕਾਰਨ ਅੱਜ ਲੱਖਾਂ ਨੌਜਵਾਨਾਂ ਨੂੰ ਰੋਜ਼ਗਾਰ ਮਿਲ ਰਿਹਾ ਹੈ ਅਤੇ ਲੋਕਾਂ ਨੂੰ ਸਰਕਾਰੀ ਕੰਮ ਲਈ ਲੰਮੀਆਂ ਲਾਈਨਾਂ ਵਿਚ ਖੜ੍ਹਾ ਨਹੀਂ ਹੋਣਾ ਪੈਂਦਾ।”
ਉਨ੍ਹਾਂ ਮਾਰੂਤੀ ਕਾਰ ਦੀ ਸ਼ੁਰੂਆਤ ਨੂੰ ਵੀ ਰਾਜੀਵ ਗਾਂਧੀ ਦੀ ਦੂਰਦਰਸ਼ੀਤਾ ਦਾ ਨਤੀਜਾ ਦੱਸਿਆ, ਉਨ੍ਹਾਂ ਕਿਹਾ, “ਅੱਜ ਜੇਕਰ ਹਰ ਇੱਕ ਘਰ ਵਿੱਚ ਕਾਰ ਹੈ ਤਾਂ ਇਹ ਉਨ੍ਹਾਂ ਦੀ ਨੀਤੀ ਦਾ ਹੀ ਨਤੀਜਾ ਹੈ।"
ਸਿੱਧੂ ਨੇ ਭਾਵੁਕ ਹੋ ਕੇ ਕਿਹਾ, “ਕਾਂਗਰਸ ਪਾਰਟੀ ਨੂੰ ਸ਼੍ਰੀ ਰਾਜੀਵ ਗਾਂਧੀ ਜੀ ਦੀ ਕਮੀ ਹਮੇਸ਼ਾ ਮਹਿਸੂਸ ਹੋਵੇਗੀ ਪਰ ਕਾਂਗਰਸ ਪਾਰਟੀ ਵਚਨਬੱਧ ਹੈ ਕਿ ਅਸੀਂ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਦੇ ਹੋਏ ਪਾਰਟੀ ਨੂੰ ਨਵੀਆਂ ਉੱਚਾਈਆਂ ਤੱਕ ਲੈ ਕੇ ਜਾਵਾਂਗੇ।”
ਇਸ ਸਰਧਾਂਜਲੀ ਸਮਾਗਮ ਦੌਰਾਨ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੈਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਕੌਂਸਲਰ ਕਮਲਜੀਤ ਸਿੰਘ ਬੰਨੀ, ਸੁੱਚਾ ਸਿੰਘ ਕਲੌੜ, ਗੁਰਚਰਨ ਸਿੰਘ ਭਮਰਾ, ਗੁਰਸਾਹਿਬ ਸਿੰਘ, ਜਗਦੀਸ਼ ਸਿੰਘ ਜੱਗਾ, ਨਛੱਤਰ ਸਿੰਘ, ਲਖਬੀਰ ਸਿੰਘ,ਨਵਜੋਤ ਸਿੰਘ ਬਾਛੱਲ, ਸਾਰੇ ਕੌਂਸਲਰ ,ਬਲਾਕ ਪ੍ਰਧਾਨ ਪ੍ਰਦੀਪ ਸਿੰਘ ਤੰਗੋਰੀ, ਬਲਬੀਰ ਸਿੰਘ ਸੈਕਟਰ 67,ਮੰਡਲ ਪ੍ਰਧਾਨ ਪ੍ਰਦੀਪ ਸੋਨੀ,ਮੰਡਲ ਪ੍ਰਧਾਨ ਗੁਰਮੇਜ ਸਿੰਘ,ਮੰਡਲ ਪ੍ਰਧਾਨ ਸ਼੍ਰੀ ਅਸ਼ੋਕ ਕੌਂਡਲ, ਰਜਿੰਦਰ ਸਿੰਘ ਧਰਮਗੜ੍ਹ, ਹਰਦਿਆਲ ਚੰਦ ਬਡਬਰ, ਸੁਰਿੰਦਰ ਰਾਜਪੂਤ ਸਾਬਕਾ ਕੌਂਸਲਰ, ਜਸਪਾਲ ਸਿੰਘ ਟਿਵਾਣਾ, ਪ੍ਰਕਾਸ਼ ਚੰਦ,ਪਰਮਜੀਤ ਸਿੰਘ ਚੌਹਾਨ,ਬਲਬੀਰ ਸਿੰਘ ਫੇਸ -5,ਜਤਿੰਦਰ ਸਿੰਘ ਸੋਢੀ, ਕਰਮਜੀਤ ਸਿੰਘ ਸਿੱਧੂ, ਡਾ ਬਾਜਵਾ ਸ਼ਾਹੀ ਮਾਜਰਾ,ਨਰਿੰਦਰ ਕੁਮਾਰ ਫੇਸ-6 ,ਡੀ ਪੀ ਸ਼ਰਮਾ, ਗੁਰਵਿੰਦਰ ਗੋਗੀ, ਮਲਕੀਅਤ ਸਿੰਘ ਮਟੋਰ, ਕੁਲਵਿੰਦਰ ਸਿੰਘ ਰੋਮੀ, ਨਰਿੰਦਰ ਕੌਸ਼ਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।

Have something to say? Post your comment

 

More in Chandigarh

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ