Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਅਕਾਲੀ ਦਲ ਬਾਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

May 31, 2021 05:52 PM
SehajTimes

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਅੱਜ ਉਸ ਸਮੇਂ ਵੱਡੀ ਤਾਕਤ ਮਿਲੀ ਜਦੋਂ ਸਮਰਾਲਾ ਤੋਂ ਸਾਬਕਾ ਵਿਧਾਇਕ ਅਤੇ ਮਾਰਕਫੈਡ ਪੰਜਾਬ ਦੇ ਚੇਅਰਮੈਨ ਜਗਜੀਵਨ ਸਿੰਘ ਖੀਰਨੀਆਂ ਸ੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਆਪਣੇ ਸੈਂਕੜੇ ਸਮਰਥਕਾਂ ਨਾਲ ਪਾਰਟੀ ਵਿੱਚ ਸਾਮਲ ਹੋ ਗਏ। ਆਪ ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ਜਗਜੀਵਨ ਸਿੰਘ ਖੀਰਨੀਆਂ ਅਤੇ ਕਾਂਗਰਸ ਪਾਰਟੀ ਦੇ ਜਲ੍ਹਿਾ ਲੁਧਿਆਣਾ ਦੇ ਜਨਰਲ ਸਕੱਤਰ ਰਣਜੀਤ ਸਿੰਘ ਦਾ ਸਵਾਗਤ ਕੀਤਾ। ਆਮ ਆਦਮੀ ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇਂ ਨਵੇਂ ਆਗੂਆਂ ਦੇ ਸਵਾਗਤ ਲਈ ਕੀਤੇ ਸੀਮਤ ਤੇ ਪ੍ਰਭਾਵਸਾਲੀ ਸਮਾਗਮ ਦੌਰਾਨ ਆਪ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਪੰਜਾਬ ਵਾਸੀਆਂ ਦੀ ਭਲਾਈ ਲਈ ਸੇਵਾ ਕਰਨ ਵਾਲੇ ਹਰ ਸਖਸ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਹੈ। ਆਮ ਆਦਮੀ ਪਾਰਟੀ ਦੀ ਦਿੱਲੀ ਵਿਚਲੀ ਕੇਜਰੀਵਾਲ ਸਰਕਾਰ ਵੱਲੋਂ ਲੋਕਾਂ ਭਲਾਈ ਲਈ ਕੀਤੇ ਜਾਂਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਵਿੱਚ ਹਜਾਰਾਂ ਵਿਅਕਤੀ ਆਪ ਨਾਲ ਜੁੜ ਰਹੇ ਹਨ। ਮਾਨ ਨੇ ਕਿਹਾ ਕਿ ਜਗਜੀਵਨ ਸਿੰਘ ਖੀਰਨੀਆਂ ਧਰਤੀ ਨਾਲ ਜੁੜੇ ਹੋਏ ਆਗੂ ਹਨ ਅਤੇ ਉਨ੍ਹਾਂ ਪਰਿਵਾਰ ਸਮਾਰਾਲਾ ਹਲਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਸੇਵਾ ਕਰਦਾ ਆ ਰਿਹਾ ਹੈ। ਜਗਜੀਵਨ ਸਿੰਘ ਦੇ ਪਿਤਾ ਸਵਰਗੀ ਜਥੇਦਾਰ ਕ੍ਰਿਪਾਲ ਸਿੰਘ ਖੀਰਨੀਆਂ ਨੇ ਪੰਜਾਬ ਵਿੱਚ ਇੱਕ ਨਿਸਕਾਮ ਪੰਥਕ ਆਗੂ ਵਜੋਂ ਨਾਮਣਾ ਖੱਟਿਆ ਹੈ ਅਤੇ ਜਗਜੀਵਨ ਸਿੰਘ ਖੀਰਨੀਆਂ ਵੀ ਉਨ੍ਹਾਂ ਦੀ ਵਿਰਾਸਤ ਨੂੰ ਅੱਗੇ ਵਧਾ ਰਹੇ ਹਨ। ਇਸੇ ਤਰ੍ਹਾਂ ਭਗਵੰਤ ਮਾਨ ਨੇ ਲੁਧਿਆਣਾ ਦੱਖਣੀ ਦੇ ਨਾਮਵਰ ਆਗੂ ਅਤੇ ਕਾਂਗਰਸ ਪਾਰਟੀ ਦੇ ਜਲ੍ਹਿਾ ਜਨਰਲ ਸਕੱਤਰ ਰਣਜੀਤ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਰਣਜੀਤ ਸਿੰਘ ਧਾਰਮਿਕ ਖੇਤਰ ਵੀ ਵਿੱਚ ਅੱਗੇ ਹੋ ਕੇ ਸੇਵਾਵਾਂ ਨਿਭਾ ਰਹੇ ਹਨ।
ਆਪ ਵਿੱਚ ਸਾਮਲ ਹੋਏ ਜਗਜੀਵਨ ਵਿੱਚ ਖੀਰਨੀਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਸਾਮਲ ਹੋ ਕੇ ਬਹੁਤ ਜਅਿਾਦਾ ਖੁਸੀ ਮਹਿਸੂਸ ਕਰ ਰਹੇ ਹਨ। ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਵਿਧਾਇਕ ਜਰਨੈਲ ਸਿੰਘ ਅਤੇ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਜਗਜੀਵਨ ਸਿੰਘ ਖੀਰਨੀਆਂ ਨੇ ਕਿਹਾ ਕਿ ਪਾਰਟੀ ਦੇ ਸੰਗਠਨ ਨੂੰ ਮਜਬੂਤ ਕਰਨ ਲਈ ਉਹ ਪਿੰਡ ਪਿੰਡ ਤੱਕ ਸੰਪਰਕ ਕਰਨਗੇ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਕੰਮ ਕਰਨਗੇ। ਇਸ ਸਮੇਂ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੀਨੀਅਰ ਆਗੂ ਨਰਿੰਦਰ ਸਿੰਘ ਸੇਰਗਿੱਲ, ਮੈਡਮ ਨੀਨਾ ਮਿੱਤਲ ਅਤੇ ਹੋਰ ਪਤਵੰਤੇ ਆਗੂ ਹਾਜਰ ਸਨ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਨਗਰ ਨਿਗਮ ਵੱਲੋਂ ਸਾਲ 2025-26 ਲਈ ਪ੍ਰਾਪਰਟੀ ਟੈਕਸ ਦੀ ਅਦਾਇਗੀ ਕਰਨ ਦੀ ਅਪੀਲ 10 ਪ੍ਰਤੀਸ਼ਤ ਜੁਰਮਾਨੇ ਸਮੇਤ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਮਾਰਚ 2026

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਮਾਰਚ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਮੂੰਹ ਦੀ ਸਫਾਈ ਨਾਲ ਤੰਦਰੁਸਤ ਜੀਵਨ ਪੀ.ਐਚ.ਸੀ ਘੜੂੰਆਂ ਵਿੱਚ ਨਾਟਕ ਰਾਹੀਂ ਜਾਗਰੂਕਤਾ ਮੁਹਿੰਮ

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ ਅਮਨ ਅਰੋੜਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ, ਨੌਜਵਾਨਾਂ ਨੂੰ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਕੀਤਾ ਪ੍ਰੇਰਿਤ

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ