Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

‘ਯੁੱਧ ਨਸ਼ਿਆਂ ਵਿਰੁਧ’ ਦਾ 81ਵਾਂ ਦਿਨ: 150 ਨਸ਼ਾ ਤਸਕਰ 7.2 ਕਿਲੋਗ੍ਰਾਮ ਹੈਰੋਇਨ, 2.41 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

May 21, 2025 06:50 PM
SehajTimes

‘ਨਸ਼ਾ ਛੁਡਾਓ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 90 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰੇਰਿਆ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਖਾਤਮੇ ਲਈ ਵਿੱਢੀ ਨਸ਼ਿਆ ਵਿਰੋਧੀ ਮੁਹਿੰਮ ‘‘ਯੁੱਧ ਨਸ਼ਿਆਂ ਵਿਰੁਧ’’ ਦੇ 81ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 150 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.2 ਕਿਲੋਗ੍ਰਾਮ ਹੈਰੋਇਨ, 297 ਕਿਲੋਗ੍ਰਾਮ ਭੁੱਕੀ ਅਤੇ 2.41 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 81 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 12,496 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਅਮਲ ਵਿੱਚ ਲਿਆਂਦੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 89 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 471 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਨਾਲ ਰਾਜ ਭਰ ਵਿੱਚ 104 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 504 ਸ਼ੱਕੀ ਵਿਅਕਤੀਆਂ ਦੀ ਵੀ ਚੈਕਿੰਗ ਕੀਤੀ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ, ਜਿਸਦੇ ਤਹਿਤ ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 90 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਪਿੰਡ ਦਾਊਮਾਜਰਾ ਤੋਂ ਲੈ ਕੇ ਪਿੰਡ ਰਡਿਆਲਾ ਤੱਕ ਪੇਵਰ ਬਲਾਕ ਲਗਾ ਕੇ ਬਣਾਈ ਜਾ ਰਹੀ ਸੜਕ ਦਾ ਕੀਤਾ ਵਿਰੋਧ

ਸੁਖਦੇਵ ਸਿੰਘ ਨੱਗਲਫੈਜਗੜ੍ਹ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੁੱਖ ਬੁਲਾਰਾ ਨਿਯੁਕਤ

ਮਿਸਲ ਸਤਲੁਜ ਦੀ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਚੜ੍ਹਦੀ ਕਲਾ ਰੈਲੀ ਤੇ ਰੋਕ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

ਨੌਜਵਾਨ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ : ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ