Sunday, June 01, 2025
BREAKING NEWS
IPL ਟਿਕਟਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਤਿੰਨ ਮੁਲਜ਼ਮ ਮੁਹਾਲੀ ਪੁਲਿਸ ਵਲੋਂ ਗ੍ਰਿਫ਼ਤਾਰਅਮਰੀਕਾ ; ਐਲੋਨ ਮਸਕ ਨੇ ਟਰੰਪ ਦੇ ਵਿਸ਼ੇਸ਼ ਸਲਾਹਕਾਰ ਵਜੋਂ ਦਿੱਤਾ ਅਸਤੀਫਾਸਰਪੰਚੀ ਤੋਂ ਕੇਂਦਰੀ ਮੰਤਰੀ ਤੱਕ ਦੇ ਸ਼ਾਹ ਅਸਵਾਰ ਰਹੇ ਸੁਖਦੇਵ ਸਿੰਘ ਢੀਂਡਸਾ ਦਾ ਵਿਛੋੜਾ ਚੰਡੀਗੜ੍ਹ ‘ਚ ਕੋਰੋਨਾ ਨਾਲ ਪਹਿਲੀ ਮੌਤਅਕਾਲੀ ਦਲ ਦੇ ਸੀਨੀਅਰ ਆਗੂ ਸ. ਸੁਖਦੇਵ ਸਿੰਘ ਢੀਂਡਸਾ ਦਾ ਹੋਇਆਂ ਦਿਹਾਂਤਪੰਜਾਬ ਦੇ ਸਕੂਲਾਂ ਵਿੱਚ 2 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ‘ਚ ਵਿਜੀਲੈਂਸ ਬਿਊਰੋ ਵੱਲੋਂ ਬਰਖਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ ਗ੍ਰਿਫ਼ਤਾਰਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀਭਾਖੜਾ ਡੈਮ ‘ਤੇ ਪਾਣੀ ਦੇ ਮੁੱਦੇ ਵਿਚਾਲੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀਪੁਲਿਸ ਨੂੰ ਮੁੜ ਤੋਂ ਮਿਲਿਆ ਯੂਟਿਊਬਰ ਜਯੋਤੀ ਮਲਹੋਤਰਾ ਦਾ 4 ਦਿਨਾਂ ਦਾ ਰਿਮਾਂਡ

International

ਭਾਰਤ ; ਪਾਕਿ ਹਾਈ ਕਮਿਸ਼ਨ ਦੇ ਇੱਕ ਹੋਰ ਅਧਿਕਾਰੀ ਨੂੰ ਦੇਸ਼ ਛੱਡਣ ਦੇ ਹੁਕਮ

May 22, 2025 02:59 PM
SehajTimes

ਭਾਰਤ : ਪਾਕਿਸਤਾਨ ਹਾਈ ਕਮਿਸ਼ਨ ਦੇ ਇਕ ਹੋਰ ਅਧਿਕਾਰੀ ਨੂੰ ਭਾਰਤ ਸਰਕਾਰ ਨੇ 24 ਘੰਟੇ ਅੰਦਰ ਦੇਸ਼ ਛੱਡਣ ਦਾ ਹੁਕਮ ਦਿੱਤਾ ਹੈ। ਭਾਰਤ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਇਕ ਅਧਿਕਾਰੀ ਨੂੰ ‘ਪਰਸੋਨਾ ਨਾਨ ਗ੍ਰੇਟਾ’ ਐਲਾਨਿਆ ਹੈ ਭਾਰਤ ਸਰਕਾਰ ਨੇ ਇਹ ਫੈਸਲਾ ਅਜਿਹੇ ਸਮੇਂ ਵਿਚ ਲਿਆ ਹੈ ਜਦੋਂ ਦੋਵੇਂ ਦੇਸ਼ਾਂ ਵਿਚ ਤਣਾਅ ਹੈ। ਪਾਕਿਸਤਾਨ ਹਾਈ ਕਮਿਸ਼ਨ ਦੇ ਇੰਚਾਰਜ ਚਾਰਜ ਡੀ ਅਫੇਅਰ ਨੂੰ ਤਲਬ ਕਰਕੇ ਇਕ ਕੂਟਨੀਤਕ ਵਿਰੋਧ ਪੱਤਰ ਸੌਪਿਆ ਗਿਆ। ਉਨ੍ਹਾਂ ਸਪੱਸ਼ਟ ਨਿਰਦੇਸ਼ ਦਿੱਤਾ ਕਿ ਭਾਰਤ ਵਿਚ ਤਾਇਨਾਤ ਕੋਈ ਵੀ ਪਾਕਿਸਤਾਨੀ ਅਧਿਕਾਰੀ ਆਪਣੇ ਵਿਸ਼ੇਸ਼ ਅਧਿਕਾਰਾਂ ਤੇ ਦਰਜੇ ਦਾ ਗਲਤ ਇਸਤੇਮਾਲ ਨਾ ਕਰੇ। ‘ਪਰਸੋਨਾ ਨਾਨ ਗ੍ਰੇਟਾ’ ਇੱਕ ਅਜਿਹੀ ਸਥਿਤੀ ਹੈ ਜਿਸ ਵਿੱਚ ਕਿਸੇ ਵੀ ਵਿਦੇਸ਼ੀ ਡਿਪਲੋਮੈਟ ਨੂੰ ਅਣਚਾਹੇ ਘੋਸ਼ਿਤ ਕੀਤਾ ਜਾਂਦਾ ਹੈ ਜਿਸ ਵਿੱਚ ਉਸਨੂੰ ਤੁਰੰਤ ਦੇਸ਼ ਛੱਡਣ ਲਈ ਕਿਹਾ ਜਾਂਦਾ ਹੈ। ਇਸਨੂੰ ਕੂਟਨੀਤਕ ਪੱਧਰ ‘ਤੇ ਬਹੁਤ ਸਖ਼ਤ ਅਤੇ ਗੰਭੀਰ ਪ੍ਰਤੀਕਿਰਿਆ ਮੰਨਿਆ ਜਾ ਰਿਹਾ ਹੈ। 13 ਮਈ ਨੂੰ ਕਥਿਤ ਜਾਸੂਸੀ ਵਿਚ ਸ਼ਾਮਲ ਹੋਣ ਕਾਰਨ ਪਾਕਿਸਤਾਨ ਹਾਈ ਕਮਿਸ਼ਨ ਦੇ ਇਕ ਅਧਿਕਾਰੀ ਨੂੰ ਵੀ ਕੱਢ ਦਿੱਤਾ ਗਿਆ ਸੀ। ਉਦੋਂ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਇਹ ਅਧਿਕਾਰੀ ਭਾਰਤ ਵਿੱਚ ਆਪਣੇ ਕੂਟਨੀਤਕ ਅਹੁਦੇ ਦੀ ਮਰਿਆਦਾ ਅਨੁਸਾਰ ਵਿਵਹਾਰ ਨਹੀਂ ਕਰ ਰਿਹਾ ਸੀ ਇਸ ਲਈ ਉਸਨੂੰ 24 ਘੰਟਿਆਂ ਦੇ ਅੰਦਰ ਦੇਸ਼ ਛੱਡਣ ਲਈ ਕਿਹਾ ਗਿਆ ਹੈ।

Have something to say? Post your comment

 

More in International

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਰੋਜ਼ਾਨਾ 3000 ਲੋਕਾਂ ਨੂੰ ਕਰੋ ਗ੍ਰਿਫ਼ਤਾਰ

ਅਮਰੀਕਾ ; ਐਲੋਨ ਮਸਕ ਨੇ ਟਰੰਪ ਦੇ ਵਿਸ਼ੇਸ਼ ਸਲਾਹਕਾਰ ਵਜੋਂ ਦਿੱਤਾ ਅਸਤੀਫਾ

ਟਰੰਪ ਨੇ ਬਣਾਇਆ ਨਵਾਂ ਕਾਨੂੰਨ ; ਅਮਰੀਕਾ ‘ਚ ਬਿਨਾਂ ਪੁੱਛੇ ਨਹੀਂ ਸਾਂਝੀ ਹੋ ਸਕੇਗੀ ਕਿਸੇ ਦੀ ਤਸਵੀਰ

ਟਰੰਪ ਦਾ ਫੈਸਲਾ ‘ਅਮਰੀਕਾ ‘ਚ ਟਰੱਕ ਚਲਾਉਣਾ ਹੈ ਤਾਂ ਸਿੱਖਣੀ ਹੋਵੇਗੀ ਅੰਗਰੇਜ਼ੀ

ਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦ

UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

ਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼

ਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ

ਅੱਤਵਾਦੀਆਂ ਨੇ ਬਲੋਚਿਸਤਾਨ ‘ਚ ਬੱਸ ‘ਤੇ ਕੀਤਾ ਹਮਲਾ

ਡੌਂਕੀ ਰਾਹੀਂ ਅਮਰੀਕਾ ਭੇਜਣ ਦੇ ਮਾਮਲੇ ‘ਚ ਕਿਸਾਨ ਆਗੂ ਸੁਖਵਿੰਦਰ ਸਿੰਘ ‘ਤੇ FIR ਦਰਜ