Wednesday, September 17, 2025

Malwa

ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਿਆਂ ਦੇ ਖਾਤਮੇ ਦਾ ਸੱਦਾ 

May 22, 2025 04:41 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰਕੇ ਬਹੁਤ ਹੱਦ ਤੱਕ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਸੂਬੇ ਨੂੰ ਮੁੜ ਹਸਦਾ-ਵਸਦਾ ਤੇ ਰੰਗਲਾ ਪੰਜਾਬ ਬਨਾਉਣ ਦੇ ਰਾਹ ਪਾਇਆ ਗਿਆ ਹੈ।
ਸਰਕਾਰ ਦੇ ਯਤਨਾਂ ਸਦਕਾ ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਹਨ ਜਾਂ ਫਿਰ ਪੰਜਾਬ ਛੱਡ ਕੇ ਭੱਜ ਚੁੱਕੇ ਹਨ। ਹੁਣ ਇਹ ਮੁਹਿੰਮ ਜ਼ਮੀਨੀ ਪੱਧਰ ਭਾਵ ਪਿੰਡਾਂ ਅਤੇ ਵਾਰਡਾਂ ਵਿਚੋਂ ਚੱਲਣ ਲੱਗੀ ਹੈ ਜਿਸ ਨੂੰ ਨਸ਼ਾ ਮੁਕਤੀ ਯਾਤਰਾ ਦਾ ਨਾਮ ਦਿੱਤਾ ਗਿਆ ਹੈ ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਇਹ ਪ੍ਰਗਟਾਵਾ ਐੱਸ.ਡੀ.ਐਮ. ਪ੍ਰਮੋਦ ਸਿੰਗਲਾ ਨੇ ਪਿੰਡ ਚੌਵਾਸ, ਘਾਸੀਵਾਲਾ ਅਤੇ ਬਖਸ਼ੀਵਾਲ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਦੌਰਾਨ ਕੀਤਾ। ਉਹਨਾਂ ਨੇ ਡਿਫੈਂਸ ਕਮੇਟੀਆਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਵੀ ਕੀਤਾ। ਐੱਸ.ਡੀ.ਐਮ. ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਗਈ ਹੈ ਅਤੇ ਹੁਣ ਜਲਦੀ ਹੀ ਪੰਜਾਬ ਵਿਚੋਂ ਨਸ਼ਿਆਂ ਦਾ ਸਫਾਇਆ ਹੋਵੇਗਾ। ਉਹਨਾਂ ਦੱਸਿਆ ਕਿ ਲੋਕ ਪੰਜਾਬ ਸਰਕਾਰ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਵੱਧ ਚੜ੍ਹ ਕੇ ਸਹਿਯੋਗ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ। ਉਹਨਾਂ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰ ਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਸਬੰਧੀ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ।
ਇਸ ਮੌਕੇ ਰਾਜਵਿੰਦਰ ਕੌਰ ਤਹਿਸੀਲਦਾਰ, ਸੰਜੀਵ ਕੁਮਾਰ ਸੰਜੂ, ਲਾਭ ਸਿੰਘ ਨੀਲੋਵਾਲ, ਸੰਦੀਪ ਦੁੱਗਾਂ, ਮਨਿੰਦਰ ਸਿੰਘ ਲਖਮੀਰਵਾਲਾ ਅਤੇ ਮਨੀ ਸਰਾਓ ਆਦਿ ਹਾਜ਼ਰ ਸਨ। 

Have something to say? Post your comment