Saturday, November 01, 2025

Chandigarh

ਮਾਰਕੀਟ ਕਮੇਟੀ, ਮੋਹਾਲੀ ਦੇ ਚੇਅਰਮੈਨ ਐਡਵੋਕੇਟ ਗੋਵਿੰਦਰ ਮਿੱਤਲ ਨੇ ਵਿੱਤ ਮੰਤਰੀ ਹਰਪਾਲ ਚੀਮਾ ਦੀ ਮੌਜੂਦਗੀ ਵਿੱਚ ਰਸਮੀ ਤੌਰ ਤੇ ਸਾਂਭਿਆ ਅਹੁਦਾ

May 22, 2025 04:46 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰ ਐਡਵੋਕੇਟ ਗੋਵਿੰਦਰ ਕੁਮਾਰ ਮਿੱਤਲ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਮਾਰਕੀਟ ਕਮੇਟੀ, ਮੋਹਾਲੀ ਦੇ ਚੇਅਰਮੈਨ ਦਾ ਰਸਮੀ ਤੌਰ ਤੇ ਅਹੁਦਾ ਸਾਂਭਿਆ।
   ਸ਼੍ਰੀ ਹਰਪਾਲ ਸਿੰਘ ਚੀਮਾ ਨੇ ਇਸ ਮੌਕੇ ਉਤੇ ਚੇਅਰਮੈਨ ਮਿੱਤਲ ਨੂੰ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਇਸ ਮੌਕੇ ਉਤੇ ਅਹੁਦਾ ਸੰਭਾਲਣ ਤੋਂ ਪਹਿਲਾਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ।

ਇਸ ਦੌਰਾਨ ਮੋਹਾਲੀ ਤੋਂ ਐਮ ਐਲ ਏ ਸ. ਕੁਲਵੰਤ ਸਿੰਘ, ਮਲੇਰਕੋਟਲਾ ਤੋਂ ਐਮ ਐਲ ਏ ਮੁਹੰਮਦ ਜਮੀਲ ਉਰ ਰਹਿਮਾਨ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਕੋ-ਇੰਚਾਰਜ ਡਾ. ਐਸ.ਐਸ. ਆਹਲੂਵਾਲੀਆ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ, ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ, ਸ਼੍ਰੀ ਨੀਲ ਗਰਗ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ, ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਆਪ ਮੋਹਾਲੀ ਦੇ ਜਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਤੋਂ ਇਲਾਵਾ ਵੱਖ-ਵੱਖ ਹਲਕਿਆਂ ਤੋਂ ਐਮ ਸੀ ਅਤੇ ਹੋਰ ਸਨਮਾਨਿਤ ਸਖਸ਼ੀਅਤਾਂ ਨੇ ਚੇਅਰਮੈਨ ਮਿੱਤਲ ਨੂੰ ਵਧਾਈ ਦੇ ਕੇ ਮੂੰਹ ਮਿੱਠਾ ਕਰਵਾਇਆ।

ਚੇਅਰਮੈਨ ਮਿੱਤਲ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਤਹਿ ਦਿਲੋਂ ਧੰਨਵਾਦੀ ਹਨ, ਜਿਨ੍ਹਾਂ ਨੇ ਮਾਰਕੀਟ ਕਮੇਟੀ ਮੋਹਾਲੀ ਦੇ ਚੇਅਰਮੈਨ ਦੀ ਜਿੰਮੇਵਾਰੀ ਦਿੱਤੀ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ।

ਉਨ੍ਹਾਂ ਅੱਗੇ ਕਿਹਾ ਕਿ ਉਹ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦਾ ਲਾਭ ਹਰ ਘਰ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ ਕਰਨਗੇ। ਮਾਨ ਸਰਕਾਰ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਦਿਨ-ਰਾਤ ਕੰਮ ਕਰ ਰਹੀ ਹੈ, ਜਿਸਦੇ ਸਾਰਥਕ ਨਤੀਜੇ ਵੀ ਸਾਹਮਣੇ ਆਉਣ ਲੱਗੇ ਹਨ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿੱਚ ਉਹ 24 ਘੰਟੇ ਉਪਲੱਬਧ ਹਨ, ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਸਮੱਸਿਆ ਹੋਵੇ ਤਾਂ ਉਨ੍ਹਾਂ ਨਾਲ ਕਿਸੇ ਵੀ ਸਮੇਂ ਸੰਪਰਕ ਕਰ ਸਕਦਾ ਹੈ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ