Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਗਵੰਤ ਸਿੰਘ ਮਾਨ ਸਰਕਾਰ ਨੇ 119.6 ਕਰੋੜ ਰੁਪਏ ਦੀ ਲਾਗਤ ਨਾਲ ਪਟਿਆਲਾ-ਸਰਹਿੰਦ ਸੜਕ ਨੂੰ ਚਾਰ-ਮਾਰਗੀ ਕਰਨ ਦੇ ਕੰਮ ਵਿੱਚ ਲਿਆਂਦੀ ਤੇਜ਼ੀ

May 22, 2025 07:40 PM
SehajTimes

ਚੰਡੀਗੜ੍ਹ : ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪਟਿਆਲਾ-ਸਰਹਿੰਦ ਸੜਕ ਨੂੰ ਚਾਰ-ਮਾਰਗੀ ਕਰਨ ਦਾ ਕੰਮ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਐਲਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਸਾਲ ਪਟਿਆਲਾ ਵਿਖੇ ਕਰਵਾਈ ਵਪਾਰ ਮਿਲਣੀ ਦੌਰਾਨ ਕੀਤਾ ਗਿਆ ਸੀ ਅਤੇ ਇਸ ਵਿੱਚ ਪਿੰਡ ਸਿੱਧੂਵਾਲ ਨੇੜੇ ਭਾਖੜਾ ਮੇਨ ਲਾਈਨ ਉੱਤੇ ਇੱਕ ਸਟੀਲ ਪੁਲ ਅਤੇ ਮੌਜੂਦਾ ਸੜਕ ਨੂੰ ਚਾਰ-ਮਾਰਗੀ ਕਰਨਾ ਸ਼ਾਮਲ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਕੁੱਲ 25 ਫ਼ੀਸਦ ਕੰਮ ਮੁਕੰਮਲ ਹੋ ਚੁੱਕਾ ਹੈ, ਜਿਸ ਵਿੱਚ 32 ਕਰੋੜ ਰੁਪਏ ਪਹਿਲਾਂ ਹੀ ਖਰਚ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਸਿੱਧੂਵਾਲ ਨੇੜੇ ਸਟੀਲ ਪੁਲ ਮੁਕੰਮਲ ਹੋ ਚੁੱਕਾ ਹੈ ਅਤੇ ਆਵਾਜਾਈ ਲਈ ਉਲਪੱਬਧ ਹੈ। ਉਸਾਰੀ ਤੇਜ਼ੀ ਨਾਲ ਚੱਲ ਰਹੀ ਹੈ ਅਤੇ 31 ਮਾਰਚ, 2026 ਤੱਕ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਸੜਕ ਦੇ ਚਾਰ-ਮਾਰਗੀ ਹੋਣ ਨਾਲ ਪਛਾਣੇ ਗਏ 12 ਦੁਰਘਟਨਾ-ਸੰਭਾਵੀ ਖੇਤਰ ਖ਼ਤਮ ਹੋ ਜਾਣਗੇ, ਜਿਸ ਨਾਲ ਸੜਕ ਸੁਰੱਖਿਆ ਵਿੱਚ ਕਾਫ਼ੀ ਵਾਧਾ ਹੋਵੇਗਾ ਅਤੇ ਸੰਭਾਵੀ ਤੌਰ 'ਤੇ ਮੌਤਾਂ ਨੂੰ ਰੋਕਿਆ ਜਾ ਸਕੇਗਾ।

ਉਨ੍ਹਾਂ ਕਿਹਾ ਕਿ 119.6 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ, ਜਿਸ ਵਿੱਚ ਭਾਖੜਾ ਨਹਿਰ ਉੱਤੇ ਨਵਾਂ ਬਣਿਆ ਸਟੀਲ ਪੁਲ ਵੀ ਸ਼ਾਮਲ ਹੈ, ਟ੍ਰੈਫਿਕ ਭੀੜ ਨੂੰ ਘਟਾਉਣ, ਸੁਰੱਖਿਆ ਮਿਆਰਾਂ ਨੂੰ ਬਿਹਤਰ ਬਣਾਉਣ, ਵਪਾਰ ਅਤੇ ਵਣਜ ਨੂੰ ਸੁਵਿਧਾਜਨਕ ਬਣਾਉਣ ਅਤੇ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਮੀਲ ਪੱਥਰ ਨੂੰ ਦਰਸਾਉਂਦਾ ਹੈ।

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਲਈ ਪ੍ਰਸ਼ਾਸਕੀ ਪ੍ਰਵਾਨਗੀ ਪਿਛਲੀ ਸਰਕਾਰ ਵੱਲੋਂ 9 ਦਸੰਬਰ, 2021 ਨੂੰ 119.6 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਜਾਰੀ ਕੀਤੀ ਗਈ ਸੀ ਅਤੇ ਪਿਛਲੀ ਸਰਕਾਰ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਕਾਰਨ, ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ (ਐਮ.ਓ.ਈ.ਐਫ.ਸੀ.ਸੀ.) ਤੋਂ ਕਾਨੂੰਨੀ ਪ੍ਰਵਾਨਗੀਆਂ ਪ੍ਰਾਪਤ ਕੀਤੇ ਬਿਨਾਂ ਅਤੇ ਉਪਯੋਗਤਾ ਲਈ ਹੋਰ ਸਥਾਨ ਨਾ ਪ੍ਰਦਾਨ ਕਰਨ ਕਾਰਨ ਕੰਮ ਨੂੰ ਜਲਦੀ ਅਲਾਟ ਕਰ ਦਿੱਤਾ ਗਿਆ ਸੀ। ਨਤੀਜੇ ਵਜੋਂ, ਕੰਮ ਸ਼ੁਰੂ ਨਹੀਂ ਹੋ ਸਕਿਆ ਅਤੇ ਠੇਕੇਦਾਰ ਨੇ ਇਕਰਾਰਨਾਮੇ ਸਬੰਧੀ ਵਿਵਾਦ ਉਠਾਉਣੇ ਸ਼ੁਰੂ ਕਰ ਦਿੱਤੇ। ਇਸ ਤਰ੍ਹਾਂ ਲੋਕਾਂ ਇੱਕ ਸੁਰੱਖਿਅਤ, ਚਾਰ-ਮਾਰਗੀ ਆਵਾਜਾਈ ਸਹੂਲਤ ਤੋਂ ਵਾਂਝੇ ਰਹਿ ਗਈ। ਨਤੀਜੇ ਵਜੋਂ, ਜਨਵਰੀ 2022 ਵਿੱਚ ਦਿੱਤਾ ਗਿਆ ਇਕਰਾਰਨਾਮਾ ਖਤਮ ਕਰਨਾ ਪਿਆ।

ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਲੋੜੀਂਦੀਆਂ ਪ੍ਰਵਾਨਗੀਆਂ ਵਿੱਚ ਤੇਜ਼ੀ ਲਿਆਂਦੀ ਗਈ ਅਤੇ ਨਿਰਵਿਘਨ ਅਮਲ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਲਾਜ਼ਮੀ ਪ੍ਰਵਾਨਗੀਆਂ ਪ੍ਰਾਪਤ ਕਰਨ ਤੋਂ ਬਾਅਦ ਹੀ ਪ੍ਰੋਜੈਕਟ ਨੂੰ ਦੁਬਾਰਾ ਅਲਾਟ ਕੀਤਾ ਗਿਆ। ਰਾਈਟ ਆਫ ਵੇ (ਆਰ.ਓ.ਡਬਲਿਊ.) ਦੇ ਨਾਲ ਕੁੱਲ 22.59 ਹੈਕਟੇਅਰ ਜੰਗਲਾਤ ਜ਼ਮੀਨ ਪ੍ਰਾਪਤ ਕੀਤੀ ਗਈ ਅਤੇ ਮੁਆਵਜ਼ੇ ਵਜੋਂ, ਜੰਗਲਾਤ ਵਿਭਾਗ, ਪੰਜਾਬ ਨੂੰ ਸੂਬੇ ਵਿੱਚ ਹੋਰ ਥਾਵਾਂ 'ਤੇ 45.18 ਹੈਕਟੇਅਰ ਜੰਗਲਾਤ ਜ਼ਮੀਨ ਦਿੱਤੀ ਜਾ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰੋਜੈਕਟ ਲਈ ਹਟਾਏ ਜਾਣ ਵਾਲੇ 7392 ਰੁੱਖਾਂ, 1733 ਅੰਡਰ-ਗਰਥ ਪੋਲਾਂ ਅਤੇ 5730 ਪੌਦਿਆਂ ਦੇ ਬਦਲੇ ਜੰਗਲਾਤ ਵਿਭਾਗ ਮੁਆਵਜ਼ਾ ਅਤੇ ਵਾਧੂ ਮੁਆਵਜ਼ਾ ਦੇਣ ਵਾਲੀਆਂ ਪਹਿਲਕਦਮੀਆਂ ਤਹਿਤ 60106 ਪੌਦੇ ਲਗਾ ਰਿਹਾ ਹੈ।

ਮੰਤਰੀ ਨੇ ਕਿਹਾ ਕਿ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਪ੍ਰੋਜੈਕਟ ਨੂੰ ਮੁਕੰਮਲ ਕਰਨ ਦੀ ਸਮਾਂ-ਸੀਮਾ ਦੀ ਸਖ਼ਤੀ ਨਾਲ ਪਾਲਣਾ ਕਰਨ, ਮਿਸਾਲੀ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਤੁਰੰਤ ਕੰਮ ਸ਼ੁਰੂ ਕਰਨਾ ਯਕੀਨੀ ਬਣਾਉਣ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ