Sunday, June 15, 2025

Chandigarh

‘‘ਯੁੱਧ ਨਸ਼ਿਆਂ ਵਿਰੁੱਧ’ ਦਾ 82ਵਾਂ ਦਿਨ: 15.9 ਕਿਲੋਗ੍ਰਾਮ ਹੈਰੋਇਨ, 25.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਕਾਬੂ

May 22, 2025 07:52 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ 82ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 15.9 ਕਿਲੋ ਹੈਰੋਇਨ, 102 ਕਿਲੋ ਭੁੱਕੀ ਅਤੇ 25.52 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ, 82 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 12,650 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 460 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 79 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 497 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 109 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ