Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਫਿਰੋਜ਼ਪੁਰ ਵਿੱਚ 12.07 ਕਿਲੋਗ੍ਰਾਮ ਹੈਰੋਇਨ ਅਤੇ 25.12 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ

May 22, 2025 08:30 PM
SehajTimes

ਗ੍ਰਿਫ਼ਤਾਰ ਦੋਸ਼ੀ ਕਰਨ ਦੇ ਖੁਲਾਸੇ ਤੋਂ ਬਾਅਦ, ਪੁਲਿਸ ਟੀਮਾਂ ਨੇ ਉਸਦੇ ਕਿਰਾਏ ਦੇ ਘਰ ਤੋਂ 10 ਕਿਲੋ ਹੈਰੋਇਨ ਕੀਤੀ ਬਰਾਮਦ : ਡੀਆਈਜੀ ਹਰਮਨਬੀਰ ਗਿੱਲ

ਪੰਜਾਬ ਭਰ ਵਿੱਚ ਵੰਡਣ ਲਈ ਭੇਜੀ ਜਾਣੀ ਸੀ, ਜ਼ਬਤ ਕੀਤੀ ਗਈ ਖੇਪ : ਐਸਐਸਪੀ ਭੁਪਿੰਦਰ ਸਿੰਘ

ਫਿਰੋਜ਼ਪੁਰ : ਸੂਬੇ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਨਾਰਕੋ-ਹਵਾਲਾ ਗਠਜੋੜ ’ਤੇ ਇੱਕ ਵੱਡੀ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਤਿੰਨ ਵਿਅਕਤੀਆਂ, ਨੂੰ 12.07 ਕਿਲੋਗ੍ਰਾਮ ਹੈਰੋਇਨ ਅਤੇ 25.12 ਲੱਖ ਰੁਪਏ ਡਰੱਗ-ਹਵਾਲਾ ਮਨੀ ਸਮੇਤ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨ ਕੁਮਾਰ ਉਰਫ਼ ਘੰਨੀ (22), ਰੋਹਿਤ ਭੱਟੀ (24), ਅਤੇ ਆਕਾਸ਼ਦੀਪ ਉਰਫ਼ ਆਕਾਸ਼ (24)- ਸਾਰੇ ਵਾਸੀ ਫਿਰੋਜ਼ਪੁਰ ਦੇ ਬੁੱਕਣ ਖਾਨ ਵਾਲਾ, ਵਜੋਂ ਹੋਈ ਹੈ। ਦੋਸ਼ੀ ਕਰਨ ਕੁਮਾਰ ਅਤੇ ਆਕਾਸ਼ਦੀਪ ਵਿਰੁੱਧ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ ਅਪਰਾਧਿਕ ਮਾਮਲੇ ਦਰਜ ਹਨ।

ਹੈਰੋਇਨ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਅਰਟੀਗਾ ਕਾਰ, ਜਿਸਦਾ ਰਜਿਸਟਰੇਸ਼ਨ ਨੰਬਰ ਪੀਬੀ-01-ਐਫ-1618 ਸੀ, ਨੂੰ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਲਈ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਐਨਡੀਪੀਐਸ ਐਕਟ ਤਹਿਤ ਥਾਣਾ ਘੱਲ ਖੁਰਦ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਫਿਰੋਜ਼ਪੁਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਹਰਮਨਬੀਰ ਸਿੰਘ ਗਿੱਲ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਖ਼ਤ ਨਿਗਰਾਨੀ ਅਤੇ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਜੋਧੀਆ ਨਹਿਰਾ ਪੁਲ ਦੇ ਨੇੜਿਓਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੀ ਕਾਰ ਵਿੱਚੋਂ 2.07 ਕਿਲੋ ਹੈਰੋਇਨ ਅਤੇ 25.12 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਮੁਲਜ਼ਮ ਕਰਨ ਦੇ ਖੁਲਾਸੇ ਤੋਂ ਬਾਅਦ, ਪੁਲਿਸ ਟੀਮਾਂ ਨੇ ਫਿਰੋਜ਼ਪੁਰ ਦੀ ਰਿਖੀ ਕਲੋਨੀ ਵਿਖੇ ਸਥਿਤ ਉਸ ਦੇ ਕਿਰਾਏ ਦੇ ਮਕਾਨ ਵਿੱਚ ਟਾਇਲਟ ਸੀਟ ਦੇ ਪਿੱਛੇ ਛੁਪਾਈ ਗਈ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਉਨ੍ਹਾਂ ਦੀ, ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਦਾ ਸੰਕੇਤ ਮਿਲਦਾ ਹੈ, ਜਿਸ ਵਿੱਚ ਪਾਕਿਸਤਾਨ-ਅਧਾਰਤ ਸੰਚਾਲਕਾਂ ਨਾਲ ਸਬੰਧ ਹੋਣ ਦਾ ਸ਼ੱਕ ਹੈ, ਜੋ ਡਿਲੀਵਰੀ ਲਈ ਡਰੋਨ ਦੀ ਵਰਤੋਂ ਕਰਦੇ ਸਨ। ਉਨ੍ਹਾਂ ਅੱਗੇ ਕਿਹਾ, ‘‘ਜ਼ਬਤ ਕੀਤੀ ਗਈ ਖੇਪ ਪੰਜਾਬ ਭਰ ਵਿੱਚ ਵੰਡੀ ਜਾਣੀ ਸੀ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ,’’।

ਇਸ ਸਬੰਧੀ ਥਾਣਾ ਘੱਲ ਖੁਰਦ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਤਹਿਤ ਐਫਆਈਆਰ ਨੰਬਰ 59 ਮਿਤੀ 21-05-2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਅਹਿਮ ਮੁਲਾਕਾਤ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਕੱਤਰਤਾ ਸਿੱਖ ਸੰਸਥਾਵਾਂ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਨਾਮਨਜ਼ੂਰ 8 ਮਈ ਨੂੰ ਪੰਜਾਬ ਵਿਧਾਨ ਸਭਾ ਸਪੀਕਰ ਨੂੰ ਵਿਚਾਰ ਲਈ ਸੱਦਿਆ

ਗੋਲ ਬਾਗ ਸਟੇਡੀਅਮ ਵਿਖੇ ਪ੍ਰਾਚੀਨ ਸ਼ੈਲੀ ਕੁਸ਼ਤੀ ਮੁਕਾਬਲੇ ਕਰਵਾਏ ਵਿਧਾਇਕ ਡਾ. ਨਿੱਜਰ ਨੇ ਕੀਤੀ ਸ਼ਿਰਕਤ

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਉੱਤਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ

ਅਜਨਾਲਾ ਕੋਰਟ ਤੋਂ ਅੰਮ੍ਰਿਤਸਰ ਸੈਸ਼ਨ ਕੋਰਟ ‘ਚ ਟ੍ਰਾਂਸਫਰ ਹੋਇਆ ਕੇਸ 5 ਮਈ ਨੂੰ ਅਗਲੀ ਸੁਣਵਾਈ

ਅੰਡਰ 19 ਕੁੜੀਆਂ ਤੇ ਸੀਨੀਅਰ ਔਰਤਾਂ ਦੇ ਕ੍ਰਿਕਟ ਟਰਾਇਲ 3 ਨੂੰ

ਜਲੰਧਰ ਡਵੀਜ਼ਨ ਦੇ ਕਮਿਸ਼ਨਰ ਅਤੇ ਸਕੱਤਰ ਲੋਕ ਸੰਪਰਕ ਰਾਮਵੀਰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ