Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬਰਿੰਦਰ ਕੁਮਾਰ ਗੋਇਲ ਨੇ ਬੀ.ਐਮ.ਐਲ. ਦੇ ਪਾਣੀ ਦੀ ਵੰਡ ਸਬੰਧੀ ਹਰਿਆਣਾ ਦੇ ਗੁਮਰਾਹਕੁੰਨ ਦਾਅਵਿਆਂ ਦੀ ਫੂਕ ਕੱਢੀ

May 23, 2025 02:27 PM
SehajTimes

ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਭਾਖੜਾ ਮੇਨ ਲਾਈਨ (ਬੀ.ਐਮ.ਐਲ) ਦੇ ਪਾਣੀ ਦੀ ਵੰਡ ਸਬੰਧੀ ਹਰਿਆਣਾ ਦੇ ਗੁਮਰਾਹਕੁੰਨ ਪ੍ਰਚਾਰ ਦੀ ਕਰੜੀ ਨਿਖੇਧੀ ਕਰਦਿਆਂ ਇਸ ਨੂੰ ਲੋਕਾਂ ਨੂੰ ਭੁਲੇਖੇ ਵਿੱਚ ਪਾਉਣ ਅਤੇ ਜ਼ਮੀਨੀ ਹਕੀਕਤਾਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਸੋਚੀ-ਸਮਝੀ ਕੋਸ਼ਿਸ਼ ਕਰਾਰ ਦਿੱਤਾ।

ਸ੍ਰੀ ਗੋਇਲ ਨੇ ਕਿਹਾ ਕਿ ਹਰਿਆਣਾ ਵੱਲੋਂ ਇਹ ਦਾਅਵਾ ਕਰਨਾ ਕਿ ਉਹ ਬੀ.ਐਮ.ਐਲ. ਤੋਂ ਆਪਣਾ ਪੂਰਾ 10,300 ਕਿਊਸਿਕ ਹਿੱਸਾ ਲੈ ਰਿਹਾ ਹੈ, ਨਾ ਸਿਰਫ਼ ਤੱਥਾਂ ਤੋਂ ਕੋਹਾਂ ਦੂਰ ਹੈ, ਸਗੋਂ ਇਹ ਇਕ ਹੈਰਾਨ ਕਰਨ ਵਾਲੀ ਝੂਠੀ ਪ੍ਰਚਾਰ ਰਣਨੀਤੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਅਸਲ ਸਥਿਤੀ ਇਨ੍ਹਾਂ ਝੂਠੇ ਦਾਅਵਿਆਂ ਤੋਂ ਬਿਲਕੁਲ ਵੱਖਰੀ ਹੈ।

ਕੈਬਨਿਟ ਮੰਤਰੀ ਨੇ ਅੱਜ ਦੁਪਹਿਰ 12 ਵਜੇ ਦੀ ਸਥਿਤੀ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਬੀ.ਐਮ.ਐਲ. ਅਜੇ ਤੱਕ ਆਪਣੀ ਪੂਰੀ ਕਾਰਜਸ਼ੀਲ ਸਮਰੱਥਾ 11,700 ਕਿਊਸਿਕ ਤੱਕ ਵੀ ਨਹੀਂ ਪਹੁੰਚੀ। ਉਨ੍ਹਾਂ ਕਿਹਾ ਕਿ ਤੈਅ ਪ੍ਰੋਟੋਕਾਲ ਅਨੁਸਾਰ ਪਾਣੀ ਦੇ ਪੱਧਰ ਨੂੰ ਹੌਲੀ-ਹੌਲੀ ਵਧਾਇਆ ਜਾ ਰਿਹਾ ਹੈ।

ਸ੍ਰੀ ਗੋਇਲ ਨੇ ਪਾਣੀ ਵੰਡ ਦੀ ਅਸਲ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਬੀ.ਐਮ.ਐਲ. ਨਹਿਰ ਦੇ ਪੰਜਾਬ ਵਿੱਚ ਸ਼ੁਰੂਆਤੀ ਬਿੰਦੂ 'ਤੇ ਮੌਜੂਦਾ ਸਮੇਂ ਸਾਨੂੰ 9690 ਕਿਊਸਿਕ ਪਾਣੀ ਪ੍ਰਾਪਤ ਹੋ ਰਿਹਾ ਹੈ। ਪੰਜਾਬ ਇਸ ਵਿੱਚੋਂ 2025 ਕਿਊਸਿਕ ਪਾਣੀ ਆਪਣੀਆਂ ਜਾਇਜ਼ ਜ਼ਰੂਰਤਾਂ ਲਈ ਵਰਤ ਰਿਹਾ ਹੈ। ਦਿੱਲੀ ਅਤੇ ਰਾਜਸਥਾਨ ਦੇ ਹੱਕੀ ਹਿੱਸੇ ਦਾ ਹਿਸਾਬ ਕੱਟਣ ਤੋਂ ਬਾਅਦ ਹਰਿਆਣਾ ਨੂੰ 6720 ਕਿਊਸਿਕ ਪਾਣੀ ਮਿਲ ਰਿਹਾ ਹੈ, ਜੋ ਹਰਿਆਣਾ ਦੇ ਵੰਡ ਸਬੰਧੀ ਕੀਤੇ ਦਾਅਵਿਆਂ ਨਾਲੋਂ ਬਹੁਤ ਘੱਟ ਹੈ।

ਪੰਜਾਬ ਦੇ ਹਿੱਤਾਂ ਦੀ ਰਾਖੀ ਕਰਦਿਆਂ ਪਾਣੀ ਦੀ ਤਰਕਸੰਗਤ ਵੰਡ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਸਾਫ਼ ਕੀਤਾ ਕਿ ਪੰਜਾਬ ਆਪਣੇ ਸੰਵਿਧਾਨਕ ਹੱਕ ਤਹਿਤ 3,000 ਕਿਊਸਿਕ ਪਾਣੀ ਪੂਰੀ ਤਰ੍ਹਾਂ ਵਰਤੇਗਾ ਅਤੇ ਬਾਕੀ ਪਾਣੀ ਹਰਿਆਣਾ ਨੂੰ ਬੀ.ਐਮ.ਐਲ. ਨਹਿਰ ਪ੍ਰਣਾਲੀ ਦੀ ਸਮਰੱਥਾ ਅਨੁਸਾਰ ਹੀ ਦਿੱਤਾ ਜਾਵੇਗਾ।

ਉਨ੍ਹਾਂ ਹਰਿਆਣਾ ਦੀ ਗੁਮਰਾਹਕੁੰਨ ਪ੍ਰਚਾਰ ਮੁਹਿੰਮ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ, "ਇਸ ਤਰ੍ਹਾਂ ਦੇ ਘਿਣਾਉਣੇ ਪ੍ਰਚਾਰ ਸਟੰਟ ਅਤੇ ਪ੍ਰਚਾਰ ਮੁਹਿੰਮਾਂ ਦਾ ਸਹਾਰਾ ਲੈਣ ਦੀ ਬਜਾਏ, ਹਰਿਆਣਾ ਨੂੰ ਚਾਹੀਦਾ ਹੈ ਕਿ ਉਹ ਈਮਾਨਦਾਰੀ ਨਾਲ ਗੱਲ ਕਰੇ ਅਤੇ ਆਪਣੀ ਜਨਤਾ ਸਾਹਮਣੇ ਸਹੀ ਜਾਣਕਾਰੀ ਰੱਖੇ।" ਉਨ੍ਹਾਂ ਕਿਹਾ ਕਿ ਲੋਕ ਪਾਰਦਰਸ਼ਤਾ ਦੇ ਹੱਕਦਾਰ ਅਤੇ ਉਨ੍ਹਾਂ ਨੂੰ ਸੱਚਾਈ ਚਾਹੀਦੀ ਹੈ, ਨਾ ਕਿ ਮਨਘੜਤ ਕਹਾਣੀਆਂ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਆਪਸੀ ਮਿਲਵਰਤਣ ਅਤੇ ਸਰੋਤਾਂ ਦੀ ਤਰਕਸੰਗਤ ਵੰਡ ਦਾ ਮੁਦਈ ਹੈ ਪਰ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਜਾਂ ਆਪਣੇ ਜਾਇਜ਼ ਹੱਕਾਂ ਨੂੰ ਖ਼ਤਰੇ ਵਿੱਚ ਪਾਉਣ ਦੇ ਕਿਸੇ ਵੀ ਯਤਨ ਨੂੰ ਬਰਦਾਸ਼ਤ ਨਹੀਂ ਕਰਾਂਗੇ।

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ