Monday, May 26, 2025
BREAKING NEWS
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀਭਾਖੜਾ ਡੈਮ ‘ਤੇ ਪਾਣੀ ਦੇ ਮੁੱਦੇ ਵਿਚਾਲੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀਪੁਲਿਸ ਨੂੰ ਮੁੜ ਤੋਂ ਮਿਲਿਆ ਯੂਟਿਊਬਰ ਜਯੋਤੀ ਮਲਹੋਤਰਾ ਦਾ 4 ਦਿਨਾਂ ਦਾ ਰਿਮਾਂਡਪੰਜਾਬ ਸਰਕਾਰ ਵਲੋਂ ਸਬ ਡਿਵੀਜ਼ਨ ਕਪੂਰਥਲਾ ਵਿੱਚ 23 ਮਈ ਨੂੰ ਛੁੱਟੀ ਦਾ ਐਲਾਨਨੀਰਜ ਚੋਪੜਾ ਨੇ 90 ਮੀਟਰ ਤੋਂ ਦੂਰ ਜੈਵਲਿਨ ਸੁੱਟ ਬਣਾਇਆ ਨਵਾਂ ਰਿਕਾਰਡਲੋਕ ਸੰਪਰਕ ਵਿਭਾਗ ਵਿੱਚ ਤਰੱਕੀਆਂ; ਦੋ ਜੁਆਇੰਟ ਡਾਇਰੈਕਟਰ ਅਤੇ ਛੇ ਡਿਪਟੀ ਡਾਇਰੈਕਟਰ ਬਣੇਪੰਜਾਬ ਸਕੂਲ ਸਿੱਖਿਆ ਬੋਰਡ PSEB ਨੇ ਜਾਰੀ ਕੀਤਾ 12ਵੀਂ ਦਾ ResultBSF ਦਾ ਜਵਾਨ ਪਾਕਿਸਤਾਨ ਨੇ ਰਿਹਾਅ ਕੀਤਾਮੋਗਾ ; ਖੇਤਾਂ ‘ਚ ਅੱਗ ਬੁਝਾਉਂਦੇ ਸਮੇਂ ਝੁਲਸੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਦੀ ਹੋਈ ਮੌਤPM ਮੋਦੀ ਨੇ ਆਦਮਪੁਰ ਏਅਰਬੇਸ ਪਹੁੰਚ ਹਵਾਈ ਸੈਨਾ ਦੇ ਜਵਾਨਾਂ ਨਾਲ ਕੀਤੀ ਮੁਲਾਕਾਤ

Education

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਮਾਡਲ ਟਾਊਨ ਸਕੂਲ 'ਚ ਲੱਖਾਂ ਰੁਪਏ ਦੀ ਗ੍ਰਾਟਾਂ ਦੇ ਵਿਕਾਸ ਕਾਰਜ ਲੋਕ ਅਰਪਿਤ

May 23, 2025 03:39 PM
SehajTimes
ਪਟਿਆਲਾ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਪਟਿਆਲਾ ਵਿਖੇ ਲੱਖਾਂ ਰੁਪਏ ਦੀ ਗ੍ਰਾਂਟਾਂ ਨਾਲ ਹੋਏ ਵਿਕਾਸ ਕਾਰਜਾਂ ਨੂੰ ਵਿਦਿਆਰਥੀਆਂ ਦੇ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਲਾਮਿਸਾਲ ਕਾਰਜ ਕੀਤੇ ਹਨ। 
ਵਿਧਾਇਕ ਕੋਹਲੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਤੇ ਸਿਹਤ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਅਤੇ ਅਨੁਕੂਲ ਸਿੱਖਣ-ਸਿਖਾਉਣ ਵਾਲਾ ਮਾਹੌਲ ਦੇਣ ਲਈ ਇਹ ਯਤਨ ਕੀਤੇ ਜਾ ਰਹੇ ਹਨ।ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਯੁੱਧ ਨਸ਼ਾ ਵਿਰੁੱਧ ਮੁਹਿੰਮ ਦੇ ਨਾਲ ਪੰਜਾਬ ਵਿੱਚੋਂ ਨਸ਼ੇ ਖਤਮ ਕਰਕੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਨਵੇਂ ਬਣੇ ਸਮਾਰਟ ਕਲਾਸਰੂਮ, ਚਾਰਦੀਵਾਰੀ, ਪਖਾਨੇ ਅਤੇ ਮੁਰੰਮਤ ਕਾਰਜ ਵਿਦਿਆਰਥੀਆਂ ਲਈ ਅਹਿਮ ਤੇ ਮਹੱਤਵਪੂਰਨ ਹਨ।ਉਨ੍ਹਾਂ ਨੇ ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੇ ਮੈਰਿਟ ਹੋਲਡਰ ਅਤੇ ਚੰਗੇ ਨਤੀਜੇ ਲੈ ਕੇ ਆਏ ਵਿਦਿਆਰਥੀਆਂ ਦੀ ਵੀ ਸ਼ਲਾਘਾ ਕੀਤੀ ਅਤੇ ਸਨਮਾਨਿਤ ਕੀਤਾ । ਇਸ ਦੌਰਾਨ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ। ਸਕੂਲ ਮੁਖੀ ਨਰੇਸ਼ ਜੈਨ ਨੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਅਤੇ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ।
ਇਸ ਮੌਕੇ ਡਿਪਟੀ ਡੀਈਓ ਰਵਿੰਦਰ ਪਾਲ ਸ਼ਰਮਾ, ਐਮ ਸੀ ਗੁਰਜੀਤ ਸਿੰਘ ਸਾਹਨੀ, ਸਿੱਖਿਆ ਕੋਆਰਡੀਨੇਟਰ ਅਮਿਤ ਡਾਬੀ, ਹਲਕਾ ਨੋਡਲ ਅਫਸਰ ਮਨੋਜ ਥਾਪਰ, ਬੀ ਐਨ ਓ ਲਲਿਤ ਸਿੰਗਲਾ, ਹੋਰ ਪਤਵੰਤੇ ਸੱਜਣ, ਅਧਿਆਪਕ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਰਹੇ।

Have something to say? Post your comment

 

More in Education

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ 

ਪੀ.ਟੀ.ਆਈ.ਐਸ. ਟੈਕ ਫੈਸਟ ਵਿੱਚ ਸਰਕਾਰੀ ਪੋਲਟੈਕਨਿਕ ਕਾਲਜ ਖੂਨੀਮਾਜਰਾ ਦੀ ਸ਼ਾਨਦਾਰ ਜਿੱਤ - 7 ਇਨਾਮ ਆਪਣੇ ਨਾਮ ਕੀਤੇ

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ਟ੍ਰੈਫ਼ਿਕ ਨਿਯਮਾਂ ਅਤੇ ਨਸ਼ਿਆਂ ਵਿਰੁੱਧ ਸੈਮੀਨਾਰ ਦਾ ਆਯੋਜਨ

ਵਿਧਾਇਕ ਰੰਧਾਵਾ ਨੇ ਡੇਰਾਬੱਸੀ ਦੇ ਲਾਲੜੂ ਖੇਤਰ ਦੇ ਚਾਰ ਸਰਕਾਰੀ ਸਕੂਲਾਂ ਵਿੱਚ 57 ਲੱਖ 84 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਸਮਰਪਿਤ ਕੀਤੇ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (6ਵਾਂ ਸਮੈਸਟਰ) ਦਾ ਸੌ ਫ਼ੀਸਦੀ ਨਤੀਜਾ

ਪੰਜਾਬ ਸਿੱਖਿਆ ਕ੍ਰਾਂਤੀ ਦੌਰਾਨ ਪਰਾਗਪੁਰ ਸਕੂਲ ਪਹੁੰਚ ਕੇ ਭਾਵਕ ਹੋਏ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ

ਡੀ ਸੀ ਨੇ ਆਪਣੀ ਪ੍ਰੇਰਨਾਦਾਇਕ ਜੀਵਨ ਯਾਤਰਾ ਨਾਲ ਵਿਦਿਆਰਥੀਆਂ ਦੇ ਮਨਾਂ ਚ ਆਸ ਦੇ ਦੀਵੇ ਜਗਾਏ

'ਸਕੂਲ ਮੈਂਟਰਸ਼ਿਪ' ਆਈ.ਪੀ.ਐਸ ਰਿਸ਼ਭ ਭੋਲਾ ਬਣੇ ਸਕੂਲ ਆਫ਼ ਐਮੀਨੈਂਸ ਰਾਜਪੁਰਾ ਦੇ ਵਿਦਿਆਰਥੀਆਂ ਦੇ ਮਾਰਗਦਰਸ਼ਕ

ਪੰਜਾਬੀ ਯੂਨੀਵਰਸਿਟੀ ਪ੍ਰੀਖਿਆ ਸ਼ਾਖਾ ਦੀ ਕਾਰਗੁਜ਼ਾਰੀ ਬਿਹਤਰ ਕਰਨ ਲਈ ਦਿੱਤਾ ਜਾ ਰਿਹਾ ਹੈ ਵਿਸ਼ੇਸ਼ ਧਿਆਨ

MLA ਰੰਧਾਵਾ ਵੱਲੋਂ ਪੰਜਾਬ ਸਿਖਿਆ ਕ੍ਰਾਂਤੀ ਤਹਿਤ ਚਾਰ ਸਕੂਲਾਂ ’ਚ 61.15 ਲੱਖ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟ ਵਿਦਿਆਰਥੀਆਂ ਨੂੰ ਸਮਰਪਿਤ