Tuesday, September 16, 2025

Doaba

ਹੁਸ਼ਿਆਰਪੁਰ 'ਚ ਪੜ੍ਹਨ ਗਏ ਬੱਚਿਆਂ ਦੇ ਲਾਪਤਾ ਹੋਣ ਦਾ ਸਿਲਸਿਲਾ ਫਿਰ ਚਲਿਆ

May 23, 2025 04:04 PM
SehajTimes
ਹੁਸ਼ਿਆਰਪੁਰ : ਹੁਸ਼ਿਆਰਪੁਰ ਸ਼ਹਿਰ ਚ ਛੋਟੇ ਬੱਚਿਆਂ ਦੇ ਲਾਪਤਾ ਹੋਣ ਦੀਆਂ ਖਬਰਾਂ ਦਿਨ ਪ੍ਰਤੀ ਦਿਨ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜੂਨ ਤਾਜ਼ਾ ਮਾਮਲਾ ਹੁਸ਼ਿਆਰਪੁਰ ਦੇ ਵਾਰਡ ਨੰਬਰ 27 ਅਧੀਨ ਆਉਂਦੇ ਮੁਹੱਲਾ ਕੀਰਤੀ ਨਗਰ ਤੋਂ ਸਾਹਮਣੇ ਆਇਆ ਜਿੱਥੋਂ ਦੇ ਰਹਿਣ ਵਾਲੇ ਤਿੰਨ ਬੱਚੇ ਉਮਰ 12 ਸਾਲ, ਦੂਜਾ ਬੱਚਾ ਉਮਰ 11 ਸਾਲ ਤੇ ਤੀਜਾ ਬੱਚਾ ਉਮਰ 8 ਸਾਲ ਦੇ ਕਰੀਬ ਦੱਸੀ ਜਾਂਦੀ ਹੈ।ਮਿਲੀ ਜਾਣਕਾਰੀ ਮੁਤਾਬਿਕ ਉਕਤ ਤਿੰਨੋ ਲੜਕੇ ਜਦੋਂ ਬੀਤੇ ਦਿਨ ਘਰੋਂ ਟਿਊਸ਼ਨ ਪੜਨ ਲਈ ਗਏ ਪਰੰਤੂ ਨਾ ਤਾਂ ਟਿਊਸ਼ਨ ਤੇ ਪਹੁੰਚੇ ਤੇ ਨਾ ਹੀ ਉਹ ਘਰ ਵਾਪਸ ਆਏ ਤਾਂ ਜਿਵੇਂ ਹੀ ਬੱਚਿਆਂ ਦੇ ਘਰੋਂ ਜਾਣ ਦੀ ਸੂਚਨਾ ਮਿਲੀ ਮਾਪਿਆਂ ਨੂੰ ਮਿਲੀ ਤਾਂ ਤਿੰਨਾਂ ਹੀ ਪਰਿਵਾਰਾਂ ਵੱਲੋਂ ਬੱਚਿਆਂ ਦੀ ਭਾਲ ਕੀਤੀ ਗਈ ਪ੍ਰੰਤੂ ਉਹਨਾਂ ਦਾ ਕੁਝ ਪਤਾ ਨਹੀਂ ਲੱਗਾ। ਹਾਲਾਂਕਿ ਸੁਰੱਖਿਆ ਕਾਰਨਾ ਕਰਕੇ ਗਾਇਬ ਹੋਏ ਬੱਚਿਆਂ ਦੇ ਨਾਮ ਪ੍ਰਕਾਸ਼ਿਤ ਨਹੀਂ ਕੀਤੇ ਜਾ ਸਕਦੇ|
ਜਿਸ ਉਪਰੰਤ ਤਿੰਨਾਂ ਹੀ ਬੱਚਿਆਂ ਦੇ ਮਾਪਿਆਂ ਨੇ ਮੁੱਹਲੇ ਦੇ ਮੋਹਤਵਰ ਵਿਅਕਤੀਆਂ ਨੂੰ ਨਾਲ ਲੈ ਕੇ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਅਧੀਨ ਆਉਂਦੀ ਪੁਰਹੀਰਾਂ ਚੋਂਕੀ ਦੀ ਪੁਲਿਸ ਨਾਲ ਰਾਬਤਾ ਕਾਇਮ ਕਰਕੇ ਗੁਮਸ਼ੁਦਗੀ ਦੀ ਸੂਚਨਾ ਦਰਜ ਕਰਵਾਈ ਪੁਲਿਸ ਦੇ ਕੋਲ ਵੀ ਪੀੜਤ ਪਰਿਵਾਰਾਂ ਨੇ ਗੁਹਾਰ ਲਗਾਈ ਗਈ ਕਿ ਇਹਨਾਂ ਦੇ ਬੱਚਿਆਂ ਨੂੰ ਜਲਦ ਤੋਂ ਜਲਦ ਲੱਭਿਆ ਜਾਵੇ| ਬੱਚਿਆਂ ਦੇ ਮਾਪੇ ਇਸ ਕਰਕੇ ਵੀ ਪਰੇਸ਼ਾਨ ਹਨ ਕਿਉਂਕਿ ਪਹਿਲਾਂ ਵੀ ਟਿਊਸ਼ਨ ਪੜਾਉਣ ਵਾਲੇ ਅਧਿਆਪਕ ਵੱਲੋਂ ਹੀ ਬੱਚਿਆਂ ਨੂੰ ਅਗਵਾ ਕਰਕੇ ਲੈ ਕੇ ਜਾ ਚੁੱਕੇ ਹਨ ਅਤੇ ਹਾਲ ਹੀ ਦੇ ਵਿੱਚ ਵੈਸਟ ਬੰਗਾਲ ਨਜ਼ਦੀਕ ਤੋਂ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਅਧਿਆਪਕ ਸਮੇਤ ਬੱਚਿਆਂ ਨੂੰ ਕਾਬੂ ਕੀਤਾ ਸੀ ਉਹ ਅਧਿਆਪਕ ਹੁਣ ਵੀ ਜੇਲ ਵਿੱਚ ਦੱਸਿਆ ਜਾਂਦਾ ਹੈ। ਪੀੜਤ ਪਰਿਵਾਰਾਂ ਨੇ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਗਾਇਬ ਕਰਨ ਵਾਲੇ ਅਜਿਹੇ ਮਾਫੀਆ ਦੀ ਡੂੰਘੀ ਪੁਣ ਛਾਣ ਕੀਤੀ ਜਾਵੇ।

Have something to say? Post your comment

 

More in Doaba

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ

ਪਹਿਲਾਂ ਪੈਰਾ ਤੇ ਆ ਜਾਈਏ ਫਿਰ ਕਰਾਗੇ ਰਾਜਨੀਤੀ : ਨੀਤੀ ਤਲਵਾੜ

ਕਾਤਰੋਂ ਗਰਿੱਡ 'ਚ ਭਰਿਆ ਪਾਣੀ ਇਲਾਕੇ ਦੀ ਬਿਜ਼ਲੀ ਗੁੱਲ,ਜਾਨ ਜੋਖ਼ਮ 'ਚ ਪਾ ਸਪਲਾਈ ਬਹਾਲ ਕਰਨ ਜੁਟੇ ਮੁਲਾਜ਼ਮ

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ