Wednesday, December 17, 2025

Chandigarh

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਨੇ ਨਸ਼ਿਆਂ ਦੇ ਖਾਤਮੇ ਦਾ ਲਿਆ ਪ੍ਰਣ

May 23, 2025 07:40 PM
SehajTimes
ਲਾਲੜੂ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਪਿੰਡਾਂ ਤੇ ਸ਼ਹਿਰਾਂ ਦੇ ਲੋਕ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਆਪਣਾ ਯੋਗਦਾਨ ਦੇਣ ਲਈ ਅੱਗੇ ਆ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਡੇਰਾਬਸੀ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਹਮਾਯੂੰਪੁਰ, ਹੰਡੇਸਰਾ ਅਤੇ ਖੇਲ੍ਹਣ ਵਿਖੇ ਨਸ਼ਾ ਮੁਕਤੀ ਯਾਤਰਾ ਦਰਮਿਆਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਰੰਧਾਵਾ ਨੇ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰ ਰਹੀ ਹੈ ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ ਤੇ ਖੜ੍ਹੇ ਵੀ ਕਰ ਰਹੀ ਹੈ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜਿੰਦਗੀ ਬਤੀਤ ਕਰ ਸਕਣ।
ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਸਮੂਹ ਹਾਜ਼ਰ ਇਕੱਠ ਨੇ ਨਸ਼ਾ ਨਾ ਕਰਨ, ਨਸ਼ਿਆਂ ਤੋਂ ਬਚਣ ਲਈ ਜਾਗਰੂਕਤਾ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਵਿੱਚ ਸਹਾਇਤਾ ਕਰਨ ਦਾ ਪ੍ਰਣ ਲਿਆ। ਉਹਨਾਂ ਕਿਹਾ ਕਿ ਨਸ਼ਾ ਸਾਡੀ ਨੌਜਵਾਨ ਪੀੜੀ ਨੂੰ ਘੁਣ ਵਾਂਗ ਖਾ ਕੇ ਸਮਾਜ ਲਈ ਗੰਭੀਰ ਸਮੱਸਿਆ ਬਣ ਗਿਆ ਸੀ ਪਰ ਪੰਜਾਬ ਸਰਕਾਰ ਨੇ ਨਸ਼ੇ ਤੇ ਨਸ਼ਾ ਤਸਕਰਾਂ ਨੂੰ ਜੜ੍ਹੋਂ ਖਤਮ ਕਰਨ ਲਈ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ ਤਾਂ ਜੋ ਕੋਈ ਵੀ ਅੱਗੇ ਤੋਂ ਨਸ਼ਾ ਤਸਕਰੀ ਦਾ ਕੰਮ ਨਾ ਕਰੇ ਅਤੇ ਪੰਜਾਬ ਨੂੰ ਮੁੜ ਤੋਂ ਸਿਹਤਮੰਦ ਪੰਜਾਬ ਬਣਾਇਆ ਜਾ ਸਕੇ।
ਉਹਨਾਂ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਨਸ਼ਾ ਇੱਕ ਕੋਹੜ ਹੈ ਇਸ ਤੋਂ ਹਰੇਕ ਨੌਜਵਾਨ ਨੂੰ ਬਚਣ ਦੀ ਲੋੜ ਹੈ। ਅਕਸਰ ਹੀ ਗਲਤ ਜਾਣਕਾਰੀ ਅਤੇ ਕੁਝ ਪਲਾਂ ਦੀ ਐਸ਼ਪ੍ਰਸਤੀ ਕਾਰਣ ਨੌਜਵਾਨ ਇਸ ਗਲਤ ਲਾਈਨ ਦਾ ਸ਼ਿਕਾਰ ਹੋ ਜਾਂਦੇ ਹਨ ਪਰ ਹੁਣ ਪਿੰਡ ਪੱਧਰ ਤੇ ਡਿਫੈਂਸ ਕਮੇਟੀਆਂ ਨੂੰ ਵੀ ਜਿੰਮੇਵਾਰੀ ਦਿੱਤੀ ਗਈ ਹੈ ਕਿ ਉਹ ਨੌਜਵਾਨਾਂ ਨੂੰ ਸਹੀ ਗਾਈਡ ਕਰਨ ਅਤੇ ਖੇਡ ਗਰਾਊਂਡਾਂ ਨਾਲ ਜੋੜ ਕੇ ਉਹਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ। ਪੰਜਾਬ ਵਿੱਚ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਪੰਜਾਬ ਸਰਕਾਰ ਦਿਨ ਰਾਤ ਯਤਨਸ਼ੀਲ ਰਹਿ ਰਹੀ ਹੈ।
ਇਸ ਮੌਕੇ ਪਿੰਡਾਂ ਦੇ ਪੰਚ ਸਰਪੰਚ ਅਤੇ ਹੋਰ ਮੋਹਤਬਰ ਪਿੰਡ ਵਾਸੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ