Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Health

ਸਿਵਲ ਸਰਜਨ ਵਲੋਂ ਐਨ.ਸੀ.ਡੀ. ਮੁਹਿੰਮ ਦਾ ਲਾਭ ਲੈਣ ਦੀ ਅਪੀਲ

May 26, 2025 12:35 PM
SehajTimes

ਮੋਹਾਲੀ : ਸਿਹਤ ਵਿਭਾਗ ਵਲੋਂ ਗ਼ੈਰ-ਸੰਚਾਰੀ ਬੀਮਾਰੀਆਂ ਦੀ ਜਾਂਚ ਅਤੇ ਜਾਗਰੂਕਤਾ ਲਈ ਵਿਸ਼ੇਸ਼ ਮੁਹਿੰਮ 17 ਮਈ ਤੋਂ 17 ਜੂਨ ਤਕ ਸ਼ੁਰੂ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਹਰ ਵਿਅਕਤੀ ਖ਼ਾਸਕਰ 30 ਸਾਲ ਤੋਂ ਉਪਰਲੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਨੇੜਲੀ ਸਿਹਤ ਸੰਸਥਾ ਵਿਖੇ ਜਾ ਕੇ ਅਪਣੀ ਜਾਂਚ ਕਰਾਉਣ ਤਾਕਿ ਇਨ੍ਹਾਂ ਬੀਮਾਰੀਆਂ ਦਾ ਸਮੇਂ ਸਿਰ ਪਤਾ ਚੱਲ ਸਕੇ। ਇਥੇ ਜਾਰੀ ਪ੍ਰੈੱਸ ਨੋਟ ਵਿਚ ਡਾ. ਜੈਨ ਨੇ ਆਖਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਵੱਖ-ਵੱਖ ਸਾਧਨਾਂ ਜਿਵੇਂ ਰੈਲੀਆਂ, ਜਨਤਕ ਸੈਮੀਨਾਰਾਂ, ਨੁੱਕੜ ਨਾਟਕਾਂ, ਪੇਂਟਿੰਗਾਂ, ਵੈਬੀਨਾਰਾਂ ਆਦਿ ਰਾਹੀਂ ਜਾਗਰੂਕਤਾ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ ਤਾਕਿ ਲੋਕਾਂ ਨੂੰ ਇਨ੍ਹਾਂ ਬੀਮਾਰੀਆਂ ਤੋਂ ਬਚਾਅ ਬਾਰੇ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਇਹੋ ਹੈ ਕਿ ਹਰ ਵਿਅਕਤੀ ਅੰਦਰ ਗ਼ੈਰ-ਸੰਚਾਰੀ ਬੀਮਾਰੀਆਂ ਜਿਵੇਂ ਹਾਈ ਬਲੱਡ ਪ੍ਰੈਸ਼ਰ, ਸ਼ੂਗਰ, ਆਮ ਕੈਂਸਰ ਆਦਿ ਦਾ ਪਤਾ ਲਗਾਇਆ ਜਾਵੇ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਕਿ ਸਮੇਂ ਸਿਰ ਇਲਾਜ ਹੋ ਸਕੇ। ਉਨ੍ਹਾਂ ਕਿਹਾ ਕਿ ਇਹ ਬੀਮਾਰੀਆਂ ਅਕਸਰ ਜਾਗਰੂਕਤਾ ਦੀ ਘਾਟ ਕਾਰਨ ਹੋ ਜਾਂਦੀਆਂ ਹਨ। ਜੀਵਨ ਸ਼ੈਲੀ ਵਿਚ ਲੋੜੀਂਦਾ ਬਦਲਾਅ ਕਰ ਕੇ ਇਨ੍ਹਾਂ ਤੋਂ ਬਚਿਆ ਜਾ ਸਕਦਾ ਹੈ। ਸਿਵਲ ਸਰਜਨ ਨੇ ਦਸਿਆ ਕਿ ਗ਼ੈਰ-ਸੰਚਾਰੀ ਬੀਮਾਰੀਆਂ ਆਮ ਤੌਰ ’ਤੇ ਲੰਮੀ ਮਿਆਦ ਵਾਲੀਆਂ ਬੀਮਾਰੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਠੀਕ ਹੋਣ ’ਚ ਸਮਾਂ ਲਗਦਾ ਹੈ। ਇਨ੍ਹਾਂ ਬੀਮਾਰੀਆਂ ਵਿਚ ਮੁੱਖ ਤੌਰ ’ਤੇ ਹਾਈ ਬਲੱਡ ਪ੍ਰੈਸ਼ਰ, ਦਿਲ ਦਾ ਦੌਰਾ, ਕੈਂਸਰ, ਸਾਹ ਦੀਆਂ ਬੀਮਾਰੀਆਂ, ਸ਼ੱਕਰ ਰੋਗ, ਅਸਥਮਾ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬੀਮਾਰੀਆਂ ਦੀ ਲਗਾਤਾਰ ਅਤੇ ਸਮਾਂਬੱਧ ਜਾਂਚ ਬਹੁਤ ਜ਼ਰੂਰੀ ਹੈ ਕਿਉਂਕਿ ਕਈ ਵਾਰ ਜਾਂਚ ਨਾ ਹੋਣ ਕਾਰਨ ਬੀਮਾਰੀ ਗੰਭੀਰ ਰੂਪ ਅਖ਼ਤਿਆਰ ਕਰ ਲੈਂਦੀ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ 30 ਸਾਲ ਤੋਂ ਉਪਰਲਾ ਹਰ ਵਿਅਕਤੀ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਜਾਂਚ ਜ਼ਰੂਰ ਕਰਵਾਏ। ਜਾਣਕਾਰੀ ਲਈ ਸਿਹਤ ਵਿਭਾਗ ਦੇ ਮੈਡੀਕਲ ਹੈਲਪਲਾਈਨ ਨੰਂ. 104 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Health

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸਪੀਕਰ ਸੰਧਵਾਂ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਪਿੰਡ ਕੁਠਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕ ਅਪ ਕੈਂਪ ਲਗਾਇਆ

ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਅਣਗਹਿਲੀ ’ਤੇ ਲੱਗੇਗੀ ਰੋਕ, ਮਰੀਜ਼ਾਂ ਨੂੰ ਮਿਲੇਗਾ ਨਿਆਂ: ਜਸਕਰਨ ਸਿੰਘ ਬੰਦੇਸ਼ਾ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਹੋਰ ਸੌਖਾ ਬਣਾਇਆ : ਚੇਅਰਮੈਨ ਛੀਨਾ

ਭਗਵੰਤ ਮਾਨ ਸਰਕਾਰ ਨੇ ਮੁਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਬਣਾਇਆ ਸੌਖਾ

ਪੰਜਾਬ ਸਰਕਾਰ 550 ਤੋਂ ਵੱਧ ਹੋਰ ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕਰੇਗੀ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਕਾਰਡਾਂ ਦੀ ਸਮੀਖਿਆ ਕੀਤੀ

ਡਾ. ਬਲਬੀਰ ਸਿੰਘ ਵੱਲੋਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਮਰੀਜ਼ਾਂ ਲਈ ਬਿਹਤਰ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼