Tuesday, December 16, 2025

Chandigarh

ਹਰਜੋਤ ਬੈਂਸ ਦੇ ਯਤਨਾਂ ਨੂੰ ਪਿਆ ਬੂਰ: ਕੇਂਦਰ ਨੇ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਲਈ ਜ਼ਮੀਨ ਗ੍ਰਹਿਣ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ

May 26, 2025 12:55 PM
SehajTimes

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਅਜ਼ ਮੰਤਰਾਲੇ (ਐਮ.ਓ.ਆਰ.ਟੀ.ਐਚ.) ਨੇ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਸਬੰਧੀ ਪ੍ਰੋਜੈਕਟ ਲਈ ਜ਼ਮੀਨ ਗ੍ਰਹਿਣ ਕਰਨ ਵਾਸਤੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।

ਇਸ ਕਦਮ ਦਾ ਸਵਾਗਤ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਸਥਾਨਕ ਲੋਕਾਂ ਅਤੇ ਰਾਹਗੀਰਾਂ ਨੂੰ ਵਧਾਈ ਦਿੱਤੀ ਕਿਉਂਕਿ ਇਹ ਸੜਕ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦਰਮਿਆਨ ਅਹਿਮ ਕੜੀ ਵਜੋਂ ਕੰਮ ਕਰਦੀ ਹੈ ਅਤੇ ਖਾਸ ਕਰਕੇ ਇਹ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਵਰਗੇ ਪਵਿੱਤਰ ਅਸਥਾਨਾਂ ਨੂੰ ਜੋੜਦੀ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਲਈ ਨੰਗਲ ਦੇ 21 ਪਿੰਡਾਂ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ 34 ਪਿੰਡਾਂ ਦੀ ਹਾਈਵੇਅ ਨੇੜਲੀ ਜ਼ਮੀਨ ਪ੍ਰਾਪਤ ਕੀਤੀ ਜਾਵੇਗੀ, ਜਿਸ ਦੇ ਲਾਗੂਕਰਨ ਲਈ ਸਬੰਧਤ ਐਸ.ਡੀ.ਐਮ. ਨੂੰ ਅਧਿਕਾਰ ਦਿੱਤੇ ਗਏ ਹਨ।

ਸ. ਬੈਂਸ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਅਜ਼ ਮੰਤਰਾਲੇ ਦਾ ਇਸ ਚਹੁੰ-ਮਾਰਗੀ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਲਈ ਧੰਨਵਾਦ ਕੀਤਾ, ਜੋ ਨਾ ਸਿਰਫ ਸੜਕ ਸੁਰੱਖਿਆ ਵਿੱਚ ਵਾਧਾ ਕਰੇਗਾ ਬਲਕਿ ਸੜਕੀ ਸੰਪਰਕ ਨੂੰ ਬਿਹਤਰ ਬਣਾ ਕੇ ਅਤੇ ਆਵਾਜਾਈ ਦੀ ਸੁਚਾਰੂ ਸਹੂਲਤ ਦੇ ਕੇ ਖੇਤਰ ਦੇ ਆਰਥਿਕ ਵਿਕਾਸ ਨੂੰ ਵੀ ਹੁਲਾਰਾ ਦੇਵੇਗਾ।

ਸ. ਹਰਜੋਤ ਸਿੰਘ ਬੈਂਸ ਇਸ ਚਹੁੰ-ਮਾਰਗੀ ਪ੍ਰੋਜੈਕਟ ਦੀ ਨਿਗਰਾਨੀ ਕਰ ਰਹੇ ਹਨ ਅਤੇ ਇਸ ਦੇ ਅਮਲ ਵਿੱਚ ਤੇਜ਼ੀ ਲਿਆਉਣ ਲਈ ਹਫਤਾਵਾਰੀ ਸਮੀਖਿਆ ਮੀਟਿੰਗਾਂ ਵੀ ਕਰ ਰਹੇ ਹਨ। ਉਨ੍ਹਾਂ ਦਾ ਵਿਹਾਰਕ ਦ੍ਰਿਸ਼ਟੀਕੋਣ ਇਸ ਪ੍ਰੋਜੈਕਟ ਦੇ ਸਮੇਂ ਸਿਰ ਮੁਕੰਮਲ ਹੋਣ ਅਤੇ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਬਦਲਣ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ