Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

‘ਯੁੱਧ ਨਸ਼ਿਆਂ ਵਿਰੁਧ’ ਦਾ 84ਵਾਂ ਦਿਨ: 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ, 1.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 183 ਨਸ਼ਾ ਤਸਕਰ ਗ੍ਰਿਫ਼ਤਾਰ

May 26, 2025 01:17 PM
SehajTimes

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ਦੇ 84ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 183 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ ਅਤੇ 1.92 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਮਹਿਜ਼ 84 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 13,236 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 84 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 459 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਰਾਜ ਭਰ ਵਿੱਚ 124 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 475 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 99 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਪਿੰਡ ਦਾਊਮਾਜਰਾ ਤੋਂ ਲੈ ਕੇ ਪਿੰਡ ਰਡਿਆਲਾ ਤੱਕ ਪੇਵਰ ਬਲਾਕ ਲਗਾ ਕੇ ਬਣਾਈ ਜਾ ਰਹੀ ਸੜਕ ਦਾ ਕੀਤਾ ਵਿਰੋਧ

ਸੁਖਦੇਵ ਸਿੰਘ ਨੱਗਲਫੈਜਗੜ੍ਹ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੁੱਖ ਬੁਲਾਰਾ ਨਿਯੁਕਤ

ਮਿਸਲ ਸਤਲੁਜ ਦੀ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਚੜ੍ਹਦੀ ਕਲਾ ਰੈਲੀ ਤੇ ਰੋਕ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

ਨੌਜਵਾਨ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ : ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ