Saturday, November 01, 2025

Education

'ਸਕੂਲ ਮੈਂਟਰਸ਼ਿਪ' ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਰਾਮਵੀਰ ਨੇ ਨਾਭਾ 'ਚ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਉੱਚੀਆਂ ਉਡਾਰੀਆਂ ਮਾਰਨ ਲਈ ਪ੍ਰੇਰਿਆ

May 26, 2025 02:15 PM
SehajTimes

ਵਿਦਿਆਰਥੀਆਂ ਨੂੰ ਸ਼ਖ਼ਸੀਅਤ ਉਸਾਰੀ ਲਈ ਵੱਧ ਤੋਂ ਵੱਧ ਸਵਾਲ ਪੁੱਛਣ ਲਈ ਉਤਸ਼ਾਹਤ ਕੀਤਾ

ਵਿਦਿਆਰਥੀ ਆਰਾਮ ਪ੍ਰਸਤੀ ਛੱਡਕੇ ਆਪਣੀ ਅਸਲੀ ਤਾਕਤ ਪਛਾਣਕੇ ਮਿੱਥਿਆ ਨਿਸ਼ਾਨਾ ਪ੍ਰਾਪਤ ਕਰ ਸਕਦੇ ਹਨ-ਰਾਮਵੀਰ

ਨਾਭਾ : ਸੂਚਨਾ ਅਤੇ ਲੋਕ ਸੰਪਰਕ ਵਿਭਾਗ ਤੇ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਾਮਵੀਰ ਨੇ ਅੱਜ ਸਕੂਲੀ ਵਿਦਿਆਰਥੀਆਂ ਨੂੰ ਮਿੱਥੇ ਟੀਚਿਆਂ ਤੱਕ ਪੁੱਜਣ ਲਈ ਆਪਣੀ ਅਸਲੀ ਤਾਕਤ ਪਛਾਣ ਕੇ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਹ ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ 'ਸਕੂਲ ਮੈਂਟਰਸ਼ਿਪ' ਪ੍ਰੋਗਰਾਮ ਤਹਿਤ ਨਾਭਾ ਦੇ ਸਕੂਲ ਆਫ਼ ਐਮੀਨੈਂਸ (ਲੜਕਿਆਂ ਦਾ ਸਕੂਲ) ਵਿਖੇ ਵਿਦਿਆਰਥੀਆਂ ਦੇ ਮੈਂਟਰ ਵਜੋਂ ਸੰਬੋਧਨ ਕਰ ਰਹੇ ਸਨ।
ਇਸ ਮੌਕੇ ਸ੍ਰੀ ਰਾਮਵੀਰ ਨੇ ਪਟਿਆਲਾ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰ ਵਜੋਂ ਨਿਭਾਈ ਸੇਵਾ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜ਼ਿਲ੍ਹੇ ਦੇ ਕਰੀਬ ਪਿੰਡ ਦਾ ਦੌਰਾ ਕੀਤਾ ਹੋਇਆ ਹੈ ਜਿਸ ਕਰਕੇ ਇਹ ਵਿਦਿਆਰਥੀ ਉਨ੍ਹਾਂ ਲਈ ਨਵੇਂ ਨਹੀਂ ਹਨ, ਇਸ ਲਈ ਸਾਰੇ ਬੱਚੇ ਆਪਣੀ ਸ਼ਖ਼ਸੀਅਤ ਉਸਾਰੀ ਲਈ ਉਨ੍ਹਾਂ ਸਮੇਤ ਆਪਣੇ ਅਧਿਆਪਕਾਂ ਨੂੰ ਵੀ ਬਿਨ੍ਹਾਂ ਝਿਜਕੇ ਵੱਧ ਤੋਂ ਵੱਧ ਸਵਾਲ ਪੁੱਛਣ ਲਈ ਅੱਗੇ ਆਉਣ।
ਕਈ ਵਿਦਿਆਰਥੀਆਂ ਵੱਲੋਂ ਆਈਏਐਸ ਤੇ ਪੀਸੀਐਸ ਬਣਨ ਦੀ ਇੱਛਾ ਜਾਹਰ ਕਰਨ 'ਤੇ ਸ੍ਰੀ ਰਾਮਵੀਰ ਨੇ ਬੱਚਿਆਂ ਨੂੰ ਸਵੇਰੇ ਸੁਵੱਖਤੇ ਉਠਣ ਦੀ ਆਦਤ ਪਾਉਣ ਸਮੇਤ ਸਫ਼ਲਤਾ ਦੇ ਗੁਰ ਦੱਸਦਿਆਂ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ ਜਿਸ ਨਾਲ ਉਹ ਸਰੀਰਕ ਤੇ ਦਿਮਾਗੀ ਤੌਰ 'ਤੇ ਤੰਦਰੁਸਤ ਰਹਿਣਗੇ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਅਸੀਮ ਮੌਕੇ ਹਨ, ਜਿਨ੍ਹਾਂ ਨੂੰ ਪ੍ਰਾਪਤ ਕਰਨ ਲਈ ਲਗਾਤਾਰ ਮਿਹਨਤ ਕਰਨ, ਦ੍ਰਿੜ ਨਿਸ਼ਚਾ ਧਾਰਨ ਅਤੇ ਆਰਾਮ ਪ੍ਰਸਤੀ ਨੂੰ ਤਿਆਗਣ ਦੀ ਲੋੜ ਹੋਵੇਗੀ। ਉਨ੍ਹਾਂ ਸੱਦਾ ਦਿੱਤਾ ਕਿ ਬੱਚੇ ਇਸ ਮੈਂਟਰਸ਼ਿਪ ਪ੍ਰੋਗਰਾਮ ਤੋਂ ਮਾਰਗਦਰਸ਼ਨ ਲੈਕੇ ਆਪਣੀ ਅਸਲੀ ਤਾਕਤ ਪਛਾਣਨ ਤੇ ਮਿੱਥੇ ਨਿਸ਼ਾਨੇ ਹਾਸਲ ਕਰਨ ਲਈ ਜੁੱਟ ਜਾਣ।
ਸੀਨੀਅਰ ਆਈਏਐਸ ਅਧਿਕਾਰੀ ਸ੍ਰੀ ਰਾਮਵੀਰ ਨੇ 1991 'ਚ ਆਪਣੇ 10 ਕਿਲੋਮੀਟਰ ਦੂਰ ਸਕੂਲ ਜਾਣ ਸਮੇਂ ਦੀ ਕਹਾਣੀ ਸੁਣਾਉਂਦਿਆਂ ਦੱਸਿਆ ਕਿ ਇੱਕ ਦਿਨ ਬੱਸਾਂ ਦੀ ਹੜਤਾਲ ਦੇ ਬਾਵਜੂਦ ਉਸਨੂੰ ਕਿਸੇ ਅੰਦਰੂਨੀ ਤਾਕਤ ਨੇ ਪੈਦਲ ਚੱਲ ਕੇ ਸਕੂਲ ਜਾਣ ਲਈ ਪ੍ਰੇਰਿਆ ਅਤੇ ਅੱਜ ਉਸੇ ਤਾਕਤ ਨੇ ਹੀ ਉਨ੍ਹਾਂ ਨੂੰ ਇਸ ਮੁਕਾਮ ਤੱਕ ਪਹੁੰਚਾਇਆ ਹੈ।
ਸ੍ਰੀ ਰਾਮਵੀਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸ਼ੁਰੂ ਕੀਤੀ ਸਕੂਲ ਮੈਂਟਰਸ਼ਿਪ ਪ੍ਰੋਗਰਾਮ ਦੀ ਨਿਵੇਕਲੀ ਪਹਿਲਕਦਮੀ ਪੰਜਾਬ ਸਰਕਾਰ ਦੀ ਦੂਰਦਰਸ਼ੀ ਸੋਚ ਦਾ ਨਤੀਜਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਨਾਭਾ ਦੇ ਇਸ ਸਕੂਲ ਦੀ ਵਿਰਾਸਤੀ ਇਮਾਰਤ ਨੂੰ ਹੋਰ ਖੂਬਸੂਰਤ ਬਣਾਉਣ ਤੇ ਸਕੂਲ ਦੀ ਤਰੱਕੀ ਲਈ ਉਹ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣਗੇ।
ਵਿਦਿਆਰਥੀਆਂ ਨੂੰ ਹੋਰ ਵਧੇਰੇ ਜਾਣਨ ਦੀ ਜਿਗਿਆਸਾ ਪੈਦਾ ਕਰਨ ਲਈ ਪ੍ਰੇਰਿਤ ਕਰਦਿਆਂ ਸ੍ਰੀ ਰਾਮਵੀਰ ਨੇ ਕਿਹਾ ਕਿ ਪੜ੍ਹਾਈ 'ਚ ਮਿਹਨਤ ਦੇ ਨਾਲ-ਨਾਲ ਚੰਗੀਆਂ ਆਦਤਾਂ ਬਹੁਤ ਵੱਡੀ ਭੂਮਿਕਾ ਨਿਭਾਉਂਦੀਆਂ ਹਨ, ਇਸ ਲਈ ਹਰ ਵਿਦਿਆਰਥੀ ਚੰਗੀਆਂ ਆਦਤਾਂ ਰੋਜ਼ਾਨਾ ਗ੍ਰਹਿਣ ਕਰਨਾ ਨੇਮ ਬਣਾਉਣ। ਉਨ੍ਹਾਂ ਨੇ ਬੱਚਿਆਂ ਨੂੰ ਆਪਣੀ ਤਰਜੀਹਾਂ ਮਿੱਥਕੇ ਪਸੰਦੀਦਾ ਸਬਜੈਕਟ ਵਿੱਚ ਮਿਹਨਤ ਕਰਨ ਲਈ ਵੀ ਪ੍ਰੇਰਿਤ ਕੀਤਾ।
ਸਕੂਲ ਆਫ਼ ਐਮੀਨੈਂਸ ਨਾਭਾ ਦੇ ਪ੍ਰਿੰਸੀਪਲ ਰਮਨਦੀਪ ਮਦਾਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਸ੍ਰੀ ਰਾਮਵੀਰ ਨੂੰ ਉਨ੍ਹਾਂ ਦੇ ਵਿਦਿਆਰਥੀਆਂ ਦੇ ਮਾਰਗ ਦਰਸ਼ਨ ਲਈ ਤਾਇਨਾਤ ਕੀਤਾ ਹੈ। ਇਸ ਮੌਕੇ ਐਸ.ਡੀ.ਐਮ. ਨਾਭਾ ਡਾ. ਇਸਮਤ ਵਿਜੇ ਸਿੰਘ, ਸਕੂਲ ਦੇ ਅਧਿਆਪਕ ਤੇ ਵਿਦਿਆਰਥੀ ਮੌਜੂਦ ਸਨ।
****
ਫੋਟੋ ਕੈਪਸ਼ਨ-ਪੰਜਾਬ ਸਰਕਾਰ ਦੇ ਵਿਸ਼ੇਸ਼ ਪ੍ਰੋਗਰਾਮ 'ਸਕੂਲ ਮੈਂਟਰਸ਼ਿਪ' ਤਹਿਤ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਰਾਮਵੀਰ ਸਰਕਾਰੀ ਸਕੂਲ ਆਫ਼ ਐਮੀਨੈਂਸ ਨਾਭਾ ਦੇ ਵਿਦਿਆਰਥੀਆਂ ਦੇ ਰੁ-ਬ-ਰੂ ਹੁੰਦੇ ਹੋਏ।

Have something to say? Post your comment

 

More in Education

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ 

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

IISER ਮੋਹਾਲੀ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ