Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੰਤਰੀ ਅਮਨ ਅਰੋੜਾ ਦੀ ਸਜ਼ਾ ਤੇ ਸਟੇਅ ਸ਼ਰਤਾਂ ਦੇ ਅਧਾਰਿਤ ਹੋਵੇ : ਰਾਜਿੰਦਰ ਦੀਪਾ 

May 26, 2025 03:05 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਕੁੱਟਮਾਰ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਜਿੰਦਰ ਦੀਪਾ ਵੱਲੋਂ ਮਾਨਯੋਗ ਅਦਾਲਤ ਵਿੱਚ ਇਤਸਗਾਸਾ ਦਾਇਰ ਕਰਕੇ ਚਲਾਏ ਗਏ ਕੇਸ ਦੀ ਲੰਘੇ ਦਿਨ ਹੋਈ ਪੇਸ਼ੀ ਤੋਂ ਬਾਅਦ ਸੁਨਾਮ ਵਿਖੇ ਆਪਣੀ ਰਿਹਾਇਸ਼ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਿੰਦਰ ਦੀਪਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਾਨਯੋਗ ਅਦਾਲਤ ਵਿੱਚ ਦਰਖਾਸਤ ਦੇਕੇ ਮੰਗ ਕੀਤੀ ਗਈ ਹੈ ਕਿ ਉਕਤ ਕੇਸ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਜੋ ਸਜ਼ਾ ਤੇ ਸਟੇਅ ਦਿੱਤੀ ਗਈ ਹੈ ਉਹ ਸਟੇਅ ਸ਼ਰਤਾਂ ਦੇ ਅਧਾਰ ਤੇ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਉਹਨਾਂ ਦੇ ਵਕੀਲ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦੇਕੇ ਇਹ ਮੰਗ ਕੀਤੀ ਹੈ ਕਿ ਜਿਸ ਤਰ੍ਹਾਂ ਮੁਖ਼ਤਾਰ ਅਨਸਾਰੀ ਨੂੰ ਸ਼ਰਤਾਂ ਦੇ ਅਧਾਰ ਤੇ ਸਟੇਅ ਦਿੱਤੀ ਗਈ ਸੀ ਉਹ ਵੀ ਬਿਲਕੁਲ ਇਸ ਕੇਸ ਵਾਂਗ ਹੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਪੇਸ਼ੀ ਦੌਰਾਨ ਅਮਨ ਅਰੋੜਾ ਦੇ ਵਕੀਲ ਵੱਲੋਂ ਉਨ੍ਹਾਂ ਦੇ ਪਬਲਿਕ ਮੀਟਿੰਗਾਂ ਵਿੱਚ ਰੁਝੇਵਿਆਂ ਕਾਰਨ ਪੇਸ਼ੀ ਤੋਂ ਛੋਟ ਦਿੱਤੇ ਜਾਣ ਦੀ ਮੰਗ ਕੀਤੀ ਗਈ ਸੀ ਪਰੰਤੂ ਮੇਰੇ ਵੱਲੋਂ ਮਾਨਯੋਗ ਅਦਾਲਤ ਨੂੰ ਇਹ ਜਾਣੂੰ ਕਰਵਾਉਣ ਕਿ ਅਮਨ ਅਰੋੜਾ ਤਾਂ ਵਿਦੇਸ਼ ਗਏ ਹੋਏ ਹਨ ਤਾਂ ਅਦਾਲਤ ਨੇ ਉਨ੍ਹਾਂ ਦੇ ਵਕੀਲ ਨੂੰ ਇਸ ਗੱਲ ਦੀ ਪੁਸ਼ਟੀ ਕਰਨ ਲਈ ਕਿਹਾ ਤਾਂ ਕੁੱਝ ਸਮੇਂ ਬਾਅਦ ਮੰਤਰੀ ਅਮਨ ਅਰੋੜਾ ਦੇ ਵਕੀਲ ਨੇ ਇੱਕ ਹੋਰ ਦਰਖਾਸਤ ਪੇਸ਼ ਕਰਦੇ ਹੋਏ ਮੰਨਿਆ ਕਿ ਅਰੋੜਾ ਆਪਣੀ ਬੇਟੀ ਕੋਲ ਅਮਰੀਕਾ ਗਏ ਹੋਏ ਹਨ। ਜਿਸ ਤੇ ਰਾਜਿੰਦਰ ਦੀਪਾ ਦੇ ਵਕੀਲ ਨੇ ਅਰੋੜਾ ਵੱਲੋਂ ਅਦਾਲਤ ਨੂੰ ਮਿਸ ਲੀਡ ਕਰਨ ਦੇ ਦੋਸ਼ ਤਹਿਤ ਬਣਦੀ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਕੇਸ ਦੀ ਅਗਲੀ ਸੁਣਵਾਈ ਪੰਜ ਜੂਨ ਨੂੰ ਹੋਵੇਗੀ।
ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਕੀਤੇ ਜਾਣ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਅਕਾਲੀ ਆਗੂ ਰਾਜਿੰਦਰ ਦੀਪਾ ਨੇ ਕਿਹਾ ਕਿ ਲੋਕਾਂ ਨੇ ਰਵਾਇਤੀ ਪਾਰਟੀਆਂ ਤੋਂ ਪ੍ਰੇਸ਼ਾਨ ਹੋਕੇ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਦੇਕੇ ਸਰਕਾਰ ਬਣਾਈ ਸੀ ਪਰ ਅੱਜ ਲੋਕ ਇਹ ਸਰਕਾਰ ਤੋਂ ਪਰੇਸ਼ਾਨ ਹੋ ਚੁੱਕੇ ਹਨ। ਕਿਉਂਕਿ ਸਰਕਾਰ ਵਿੱਚ ਭ੍ਰਿਸ਼ਟਾਚਾਰ ਸਿਰ ਚੜਕੇ ਬੋਲ ਰਿਹਾ ਹੈ ਅਤੇ ਆਪਣੀਆਂ ਕਮੀਆਂ ਨੂੰ ਛੁਪਾਉਣ ਲਈ ਆਪਣੇ ਹੀ ਵਿਧਾਇਕਾਂ ਉੱਪਰ ਭ੍ਰਿਸ਼ਟਾਚਾਰ ਦੇ ਦੋਸ਼ ਲਾ ਕੇ ਆਪਣੇ ਆਪ ਨੂੰ ਸਾਫ ਸੁਥਰਾ ਪੇਸ਼ ਕਰਨ ਦੀ ਕੋਝੀ ਹਰਕਤ ਕੀਤੀ ਗਈ ਹੈ ਪਹਿਲਾਂ ਵੀ ਸੰਗਰੂਰ ਜਿਮਨੀ ਚੋਣ ਵੇਲੇ ਅਜਿਹਾ ਕੀਤਾ ਗਿਆ ਸੀ ਪਰ ਉਸ ਵੇਲੇ ਵੀ ਲੋਕਾਂ ਨੇ ਆਪ ਦੀ ਮਾਨਸਿਕਤਾ ਨੂੰ ਪਛਾਣ ਕੇ ਉਸਨੂੰ ਹਾਰ ਦਿੱਤੀ ਸੀ ਅਤੇ ਹੁਣ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ ਵਿੱਚ ਵੀ ਉਹਨਾਂ ਨੂੰ ਹਾਰ ਦਾ ਮੂੰਹ ਦੇਖਣਾ ਪਵੇਗਾ ਭਾਵੇਂ ਉਹ ਕਿੰਨਾ ਵੀ ਸਹੀ ਹੋਣ ਦਾ ਢੌਂਗ ਕਰ ਲੈਣ ਸਚਾਈ ਜਨਤਾ ਦੇ ਸਾਹਮਣੇ ਆ ਚੁੱਕੀ ਹੈ।

Have something to say? Post your comment

 

More in Malwa

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਣਾ ‘ਚ ਬਚਾਅ ਉਪਰੇਸ਼ਨ ਸਫਲਤਾਪੂਰਵਕ ਮੁਕੰਮਲ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ

ਭੁੱਚੋ ਮੰਡੀ ਦੇ ਵਾਰਡ 12 ’ਚ ਸਿਆਸੀ ਸੰਗਰਾਮ ਦੀ ਘੰਟੀ, ਦੋ ਦਾਵੇਦਾਰਾਂ ਨੇ ਮੈਦਾਨ ਸੰਭਾਲਿਆ

ਸਾਦਿਕ ਵਿੱਚ ਪੰਚਾਇਤ ਦੁਕਾਨਾਂ ਦੇ ਵਧਦੇ ਕਿਰਾਏ ਅਤੇ ਬੋਲੀ ਰੱਦ ਮਾਮਲੇ ’ਤੇ ਅਰਸ਼ ਸੱਚਰ ਵੱਲੋਂ ਮੁੱਖ ਮੰਤਰੀ ਨੂੰ ਤੁਰੰਤ ਦਖਲ ਲਈ ਪੱਤਰ

ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਮਾਮਲਾ

ਸਪੀਕਰ ਸੰਧਵਾਂ ਵੱਲੋਂ ਮਾਵਾਂ-ਧੀਆਂ ਦੇ ਸਨਮਾਨ ਸਬੰਧੀ ਮੀਟਿੰਗ

ਸੁਨਾਮ ਸਟੇਸ਼ਨ ਤੇ ਰੇਲਾਂ ਦਾ ਠਹਿਰਾਓ ਮੰਗਿਆ 

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਵਿੱਚ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਪ੍ਰਸ਼ਾਸਨ ਵੱਲੋਂ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਛੁਡਾਉਣ ਦੀ ਵੱਡੀ ਕਾਰਵਾਈ