Sunday, November 02, 2025

Education

ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਸਨਮਾਨਿਤ 

May 26, 2025 03:12 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਐਸਯੂਐਸ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਸੁਨਾਮ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਲਈ ਇੱਕ ਸਮਾਗਮ ਆਯੋਜਿਤ ਕੀਤਾ ਗਿਆ। ਪ੍ਰਿੰਸੀਪਲ ਨੀਲਮ ਰਾਣੀ ਦੀ ਅਗਵਾਈ ਹੇਠ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਇਲਾਕੇ ਦੇ ਸਮਾਜ ਸੇਵਿਕਾ ਰਾਜਿੰਦਰ ਬਾਂਸਲ ਉਨ੍ਹਾਂ ਦੀ ਪਤਨੀ ਸ਼ੀਨੂ ਬਾਂਸਲ ਅਤੇ ਆਨੰਦ ਬਿਹਾਰ ਕਾਲੋਨੀ ਦੇ ਪ੍ਰਧਾਨ ਅਮਰਨਾਥ ਬਾਂਸਲ ਅਤੇ ਉਨ੍ਹਾਂ ਦੀ ਪਤਨੀ ਕਿਰਨ ਬਾਂਸਲ ਨੇ ਸਕੂਲ ਦੀਆਂ 73 ਵਿਦਿਆਰਥਣਾਂ ਨੂੰ ਨਿੱਜੀ ਤੌਰ 'ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਜਿਨ੍ਹਾਂ ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਵਿੱਚ 90% ਤੋਂ ਵੱਧ ਅੰਕ ਪ੍ਰਾਪਤ ਕੀਤੇ ਸਨ। ਬੱਚਿਆਂ ਨੂੰ ਉਨ੍ਹਾਂ ਦੀ ਮਾਣਮੱਤੀ ਪ੍ਰਾਪਤੀ 'ਤੇ ਵਧਾਈ ਦਿੱਤੀ। ਮਹਿਮਾਨਾਂ ਨੇ ਕਿਹਾ ਕਿ ਸਰਕਾਰੀ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ ਇੱਥੋਂ ਦੇ ਸਟਾਫ਼ ਦੀ ਮਿਹਨਤ ਦਾ ਸਿੱਧਾ ਸਬੂਤ ਹੈ। ਉਨ੍ਹਾਂ ਕਿਹਾ ਕਿ ਧੀਆਂ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਅਤੇ ਸਰਕਾਰਾਂ ਹੁਣ ਧੀਆਂ ਨੂੰ ਤਰੱਕੀ ਲਈ ਭਰਪੂਰ ਮੌਕੇ ਪ੍ਰਦਾਨ ਕਰ ਰਹੀਆਂ ਹਨ। ਇਸ ਮੌਕੇ ਬੀਨੂੰ ਬੱਤਰਾ, ਗਗਨਦੀਪ ਕੌਰ, ਬੇਬੀ, ਜੋਤਿਕਾ ਸ਼ਰਮਾ, ਹਰਪ੍ਰੀਤ ਕੌਰ, ਸੁਮਿਤਾ ਸ਼ਰਮਾ, ਨਿਸ਼ਾ ਰਾਣੀ, ਨੀਰੂ ਸ਼ਰਮਾ, ਮੋਨਿਕਾ ਰਾਣੀ, ਯਾਦਵਿੰਦਰ ਸਿੰਘ, ਨੀਲਮ ਗੋਇਲ, ਮੀਨਾਕਸ਼ੀ ਗੋਇਲ, ਤਾਰਾ ਸਿੰਘ, ਨਵਦੀਪ ਕਾਂਸਲ, ਨਿਰਭੈ ਸਿੰਘ, ਰੁਪਿੰਦਰ ਸਿੰਘ, ਇਸਰੋ ਦੇਵੀ ਆਦਿ ਹਾਜ਼ਰ ਸਨ। 

Have something to say? Post your comment

 

More in Education

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ 

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

IISER ਮੋਹਾਲੀ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ