Wednesday, December 17, 2025

Education

ਜੌਗਰਫੀ ਅਧਿਆਪਕਾਂ ਦਾ ਵਫ਼ਦ ਸਪੀਕਰ ਸੰਧਵਾਂ ਨੂੰ ਮਿਲਿਆ 

May 26, 2025 03:15 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ ਯੂਨੀਅਨ ਪੰਜਾਬ ਦਾ ਵਫ਼ਦ ਸੂਬੇ ਵਿੱਚ ਜੌਗਰਫ਼ੀ (ਭੂਗੋਲ) ਵਿਸ਼ੇ ਨੂੰ ਪ੍ਰਫੁੱਲਿਤ ਕਰਨ ਅਤੇ ਮੌਜੂਦਾ ਸਮੇਂ ਵਿਦਿਆਰਥੀਆਂ ਲਈ ਜੌਗਰਫ਼ੀ ਵਿਸ਼ੇ ਦਾ ਗਿਆਨ ਤੇ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਵਿੱਚ ਕਾਮਯਾਬੀ ਹਾਸਲ ਕਰਨ ਅਧਿਆਪਕਾਂ ਦੀਆਂ ਪਦਉੱਨਤੀਆਂ ਬਦਲੀਆਂ ਵਿੱਚ ਆ ਰਹੀਆਂ ਸਮੱਸਿਆਵਾਂ ਅਤੇ ਜੌਗਰਫ਼ੀ ਵਿਸ਼ਾ ਪੜ੍ਹਾਏ ਜਾਣ ਵਾਲੇ ਸਕੂਲਾਂ ਵਿੱਚ ਭੂਗੋਲ ਪ੍ਰਯੋਗਸ਼ਾਲਾਵਾਂ ਸਥਾਪਿਤ ਕਰਨ ਆਦਿ ਮੰਗਾਂ ਨੂੰ ਲੈ ਕੇ ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਸੁੱਖੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮਿਲਿਆ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿੱਖਿਆ ਵਿਭਾਗ (ਸਕੂਲਾਂ) ਪੰਜਾਬ ਦੇ ਡਾਇਰੈਕਟਰ ਦੇ ਨਾਮ ਮੰਗ ਪੱਤਰ ਦਿੱਤੇ। ਪੱਤਰ ਵਿੱਚ ਦੱਸਿਆ ਗਿਆ ਕਿ ਜੌਗਰਫੀ ਲੈਕਚਰਾਰਾਂ ਦੀਆਂ ਕੁੱਲ 357 ਆਸਾਮੀਆਂ ਮੰਨਜੂਰ ਹਨ ਪਰੰਤੂ ਇਹਨਾਂ ਸਾਰੀਆਂ ਨੂੰ ਸਿੱਖਿਆ ਵਿਭਾਗ ਵੱਲੋਂ ਈ-ਪੰਜਾਬ ਪੋਰਟਲ 'ਤੇ ਦਰਸਾਇਆ ਨਹੀਂ ਜਾਂਦਾ ਜਿਸ ਕਰਕੇ ਨਾ ਤਾਂ ਵਿਦਿਆਰਥੀਆਂ ਨੂੰ ਜੌਗਰਫੀ ਲੈਕਚਰਾਰ ਮਿਲਦੇ ਹਨ ਅਤੇ ਨਾ ਹੀ ਅਧਿਆਪਕਾਂ ਦੀ ਸਿੱਧੀ ਭਰਤੀ ਜਾਂ ਪਦ-ਉੱਨਤੀ ਹੁੰਦੀ ਹੈ। ਪੱਤਰ ਵਿੱਚ ਦੱਸਿਆ ਗਿਆ ਕਿ ਪੰਜਾਬ ਦੇ ਗੁਆਂਢੀ ਸੂਬਿਆਂ ਹਰਿਆਣਾ ਅਤੇ ਰਾਜਸਥਾਨ ਦੇ ਹਰੇਕ ਸਕੂਲ ਵਿੱਚ ਜੌਗਰਫੀ ਲੈਕਚਰਾਰਾਂ ਦੀਆਂ ਆਸਾਮੀਆਂ ਉਪਲੱਬਧ ਹਨ ਪਰੰਤੂ ਪੰਜਾਬ ਵਿੱਚ 2000 ਸਕੂਲਾਂ ਵਿੱਚੋਂ ਕੇਵਲ 250 ਸਕੂਲਾਂ ਵਿੱਚ ਹੀ ਜੌਗਰਫ਼ੀ ਵਿਸ਼ਾ ਪੜ੍ਹਾਇਆ ਜਾਂਦਾ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖਿਆ ਮੰਤਰੀ ਅਤੇ ਉੱਚ ਅਧਿਕਾਰੀਆਂ ਨੂੰ ਜੱਥੇਬੰਦੀ ਦਾ ਮੰਗ-ਪੱਤਰ ਸਿਫਾਰਿਸ਼ ਸਹਿਤ ਭੇਜਣ ਦਾ ਯਕੀਨ ਦੁਆਇਆ। ਵਫਦ ਵਿੱਚ ਹਰਜੋਤ ਸਿੰਘ ਬਰਾੜ, ਸੁਰਿੰਦਰ ਸੱਚਦੇਵਾ, ਗਗਨਦੀਪ ਸਿੰਘ ਸੰਧੂ, ਹਰਵਿੰਦਰ ਸਿੰਘ, ਪ੍ਰੇਮ ਕੁਮਾਰ, ਮਨਜਿੰਦਰ ਕੌਰ, ਮਨਦੀਪ ਸਿੰਘ ਅਤੇ ਦਵਿੰਦਰ ਕੁਮਾਰ ਵੀ ਹਾਜਰ ਸਨ।

Have something to say? Post your comment

 

More in Education

ਵਿਦਿਆਰਥੀਆਂ ਨੂੰ ਠੰਡ ਤੋਂ ਬਚਾਉਣ ਲਈ ਜਾਗਰੂਕ ਕੀਤਾ

ਕੋਟਪਾ ਐਕਟ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ 

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

IISER ਮੋਹਾਲੀ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ