Thursday, May 14, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਰਾਜਾ ਬੀਰਕਲਾਂ ਨੇ ਕਾਂਗਰਸੀ ਆਗੂਆਂ ਨਾਲ ਕੀਤੀ ਵਿਚਾਰ ਚਰਚਾ 

May 26, 2025 03:20 PM
ਦਰਸ਼ਨ ਸਿੰਘ ਚੌਹਾਨ
ਆਮ ਆਦਮੀ ਪਾਰਟੀ ਦਾ ਝੂਠ ਤੇ ਫਰੇਬ ਹੋਇਆ ਨੰਗਾ 
 
ਸੁਨਾਮ : ਜ਼ਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਦੇ ਪ੍ਰਧਾਨ ਰਹੇ ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਸੁਨਾਮ ਵਿਧਾਨ ਸਭਾ ਹਲਕੇ ਅੰਦਰ ਰਾਜਨੀਤਕ ਸਰਗਰਮੀਆਂ ਤੇਜ਼ ਕਰਦਿਆਂ ਇਲਾਕੇ ਦੇ ਨਾਮਵਰ ਕਬੱਡੀ ਖਿਡਾਰੀ ਗੋਬਿੰਦ ਸਿੰਘ ਗੈਰੀ ਦੇ ਘਰ ਚੌਵਾਸ ਜਖੇਪਲ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਕੇ ਵਿਚਾਰ ਚਰਚਾ ਕੀਤੀ। ਵੱਡੀ ਗਿਣਤੀ ਵਿੱਚ ਇਕੱਤਰ ਹੋਏ ਪਾਰਟੀ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਰਗਰਮੀ ਸ਼ੁਰੂ ਕਰਨ ਦਾ ਸੱਦਾ ਦਿੱਤਾ। ਕਾਂਗਰਸ ਪਾਰਟੀ ਦੇ ਸਰਗਰਮ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫ਼ਲ ਰਹੀ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਝੂਠ ਬੋਲਕੇ ਜਨਤਾ ਨੂੰ ਗੁੰਮਰਾਹ ਕਰਨ ਤੇ ਤੁਲੇ ਹੋਏ ਹਨ ਜਨਤਾ ਆਮ ਆਦਮੀ ਪਾਰਟੀ ਦੇ ਝੂਠ ਅਤੇ ਫਰੇਬ ਨੂੰ ਸਮਝ ਚੁੱਕੇ ਹਨ। ਉਨ੍ਹਾਂ ਪਾਰਟੀ ਆਗੂਆਂ ਨੂੰ ਸੱਦਾ ਦਿੱਤਾ ਕਿ ਉਹ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਰਗਰਮੀ ਸ਼ੁਰੂ ਕਰਨ ਤਾਂ ਜੋ ਲੋਕਾਂ ਨਾਲ ਧ੍ਰੋਹ ਕਮਾਉਣ ਵਾਲੀਆਂ ਰਾਜਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਮਾਤ ਦੇ ਕੇ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ। ਇਸ ਮੌਕੇ ਹਰਭਜਨ ਸਿੰਘ ਸਿੱਧੂ, ਸਵਰਨ ਸਿੰਘ ਸੇਮੀ, ਬੂਟਾ ਸਿੰਘ ਪੰਚ ਇੰਦਰਜੀਤ ਸਿੰਘ, ਜਗਸੀਰ ਸਿੰਘ ਬਿੱਟੂ, ਸੈਂਸੀ ਸਿੰਘ, ਬੱਬੂ, ਜਗਸੀਰ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਲਾਡੀ ਸਿੱਧੂ, ਦੀਪ ਸਿੰਘ, ਗੁਰਵਿੰਦਰ ਸਿੰਘ, ਸੈਂਡੂ ਮਾਨੇਕਾ, ਯੁਵਰਾਜ ਸਿੰਘ, ਅੱਛਰਾ ਸਿੰਘ ਖਾਲਸਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।

Have something to say? Post your comment

 

More in Malwa

ਛੋਟੇ ਅਤੇ ਲੋੜਵੰਦ ਕਿਸਾਨਾਂ ਨੂੰ ਖੇਤੀਬਾੜੀ ਮੋਟਰ ਕੁਨੈਕਸ਼ਨ ਵਿੱਚ ਪਹਿਲ ਦਿੱਤੀ ਜਾਵੇ : ਅਰਸ਼ ਸੱਚਰ

ਆਮ ਆਦਮੀ ਪਾਰਟੀ ਨੇ ਆਪਣਾ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ- ਦਿਲਾਵਰ ਲਹਿਰਾ

ਦਸਵੀਂ ਕਲਾਸ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਚੰਗੇ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ

ਪਿੰਡ ਸ਼ੰਕਰ ਦੀ ਪ੍ਰਭਸਿਮਰਨ ਕੌਰ ਨੇ ਸੀ.ਬੀ.ਐਸ.ਈ ਬਾਰਵੀਂ ਦੀ ਪ੍ਰੀਖਿਆ ਚੋਂ 96 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ

ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕ ਚੱਲਦਾ ਕਰਨ ਲਈ ਤਿਆਰ ਬੈਠੇ ਹਨ ਹਰਪ੍ਰੀਤ ਸਿੰਘ ਸਿਮਕ

ਯੋਗੇਸ਼ ਗਰਗ ਨੇ ਚੋਣ ਮੈਦਾਨ ਚੋਂ ਹਟਣ ਦਾ ਕੀਤਾ ਐਲਾਨ ਘਣਸ਼ਿਆਮ ਕਾਂਸਲ ਨੂੰ ਦਿੱਤਾ ਬਿਨਾਂ ਸ਼ਰਤ ਸਮਰਥਨ

ਭਾਈ ਲੌਂਗੋਵਾਲ ਨੇ ਨਰੰਜਨ ਕੌਰ ਦੀ ਸਿਹਤ ਦਾ ਹਾਲ ਜਾਣਿਆ ਕਿਹਾ ਟਕਸਾਲੀ ਅਕਾਲੀ ਪਰਿਵਾਰਾਂ ਦੀ ਪੰਥ ਤੇ ਪੰਜਾਬ ਨੂੰ ਲੋੜ

2027 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ : ਸਿਮਕ, ਹਰਨਾਮਪੁਰਾ

ਮਾਨਸਾ ਦੀ ਵਿਦਿਆਰਥਣ ਸੁਪਨੀਤ ਕੌਰ ਨੇ ਬਾਰ੍ਹਵੀਂ ਦੇ ਨਤੀਜਿਆਂ ਵਿਚ ਸੂਬੇ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦਾ ਸੀ.ਬੀ.ਐੱਸ.ਈ. ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ