Friday, February 06, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

Malwa

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ‘ਚ ਵਿਜੀਲੈਂਸ ਬਿਊਰੋ ਵੱਲੋਂ ਬਰਖਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ ਗ੍ਰਿਫ਼ਤਾਰ

May 26, 2025 05:40 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਅਨੁਸਾਰ ਪੰਜਾਬ ਪੁਲਿਸ ਦੀ ਬਰਖ਼ਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ (ਨੰਬਰ 621/ਮਾਨਸਾ) ਨੂੰ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੇ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਨੰਬਰ 94/2025 ਦੀ ਜਾਂਚ ਤੋਂ ਬਾਅਦ ਮੁਲਜ਼ਮ ਅਮਨਦੀਪ ਕੌਰ ਖ਼ਿਲਾਫ਼ ਬਠਿੰਡਾ ਰੇਂਜ ਦੇ ਪੁਲਿਸ ਥਾਣਾ ਵਿਜੀਲੈਂਸ ਬਿਊਰੋ ਵਿਖੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਜਾਂਚ ਦੌਰਾਨ ਉਕਤ ਮੁਲਜ਼ਮ ਦੀ ਤਨਖਾਹ, ਬੈਂਕ ਖਾਤਿਆਂ ਅਤੇ ਕਰਜ਼ੇ ਦੇ ਰਿਕਾਰਡ ਦੇ ਨਾਲ ਨਾਲ ਉਸ ਵੱਲੋਂ ਸਾਲ 2018 ਅਤੇ 2025 ਦਰਮਿਆਨ ਬਣਾਈਆਂ ਗਈਆਂ ਚੱਲ ਅਤੇ ਅਚੱਲ ਜਾਇਦਾਦਾਂ ਦੇ ਵੇਰਵਿਆਂ ਦੀ ਜਾਂਚ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮਿਆਦ ਦੌਰਾਨ ਅਮਨਦੀਪ ਕੌਰ ਦੀ ਕੁੱਲ ਆਮਦਨ 1,08,37,550 ਰੁਪਏ ਦੇ ਮੁਕਾਬਲੇ ਉਸਦਾ ਖਰਚ 1,39,64,802.97 ਰੁਪਏ ਪਾਇਆ ਗਿਆ, ਜੋ ਕਿ ਉਸਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ 31,27,252.97 ਰੁਪਏ ਅਤੇ ਉਸਦੀ ਜਾਇਜ਼ ਕਮਾਈ ਤੋਂ 28.85 ਫੀਸਦ ਵੱਧ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਜਾਂਚ ‘ਚ ਸਾਹਮਣੇ ਆਏ ਤੱਥਾਂ ਦੇ ਆਧਾਰ 'ਤੇ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਅਤੇ 13(2) ਤਹਿਤ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਮੁਕੱਦਮਾ ਨੰਬਰ 15 ਮਿਤੀ 26/05/2025 ਦਰਜ ਕੀਤਾ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment