Wednesday, December 17, 2025

Malwa

ਰਮਨਪ੍ਰੀਤ ਨੇ ਦਸਵੀਂ ਚੋਂ 96 ਫ਼ੀਸਦੀ ਅੰਕ ਕੀਤੇ ਹਾਸਲ 

May 26, 2025 06:10 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸੁਨਾਮ ਨੇੜਲੇ ਪਿੰਡ ਜਖੇਪਲ ਦੀ ਜੰਮਪਲ ਕਾਂਗਰਸ ਕਿਸਾਨ ਸੈੱਲ ਦੇ ਆਗੂ ਹਰਭਜਨ ਸਿੰਘ ਜਖੇਪਲ ਦੀ ਧੀ ਰਮਨਪ੍ਰੀਤ ਕੌਰ ਨੇ ਦਸਵੀਂ ਜਮਾਤ ਦੇ ਆਏ ਨਤੀਜਿਆਂ ਵਿੱਚ 96 ਫ਼ੀਸਦੀ ਅੰਕ ਹਾਸਲ ਕੀਤੇ ਹਨ। ਪੜ੍ਹਾਈ ਵਿੱਚ ਨਿਪੁੰਨ ਵਿਦਿਆਰਥਣ ਰਮਨਪ੍ਰੀਤ ਕੌਰ ਨੂੰ ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਸਨਮਾਨਿਤ ਕਰਦਿਆਂ ਕਿਹਾ ਕਿ ਅਜੋਕੇ ਮੁਕਾਬਲੇ ਦੇ ਯੁੱਗ ਅੰਦਰ ਸਫਲਤਾ ਹਾਸਿਲ ਕਰਨ ਲਈ ਸਕੂਲ ਪੱਧਰ ਤੋਂ ਹੀ ਭਵਿੱਖ ਦਾ ਨਿਸ਼ਾਨਾ ਮਿੱਥਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਕੁੜੀਆਂ ਮੁੰਡਿਆਂ ਦੇ ਮੁਕਾਬਲੇ ਉੱਚ ਮਿਆਰੀ ਸਿੱਖਿਆ ਹਾਸਲ ਕਰਕੇ ਇੰਜੀਨੀਅਰ ਅਤੇ ਡਾਕਟਰ ਬਣਕੇ ਦੇਸ਼ ਦੀ ਸੇਵਾ ਕਰ ਰਹੀਆਂ ਹਨ। ਕਾਂਗਰਸ ਆਗੂ ਰਾਜਾ ਬੀਰਕਲਾਂ ਨੇ ਆਖਿਆ ਕਿ ਸਰਕਾਰਾਂ ਲੜਕੀਆਂ ਨੂੰ ਬਰਾਬਰਤਾ ਦੇ ਹੱਕ ਦੇਣ ਲਈ ਰਾਜਨੀਤਕ ਖੇਤਰ ਵਿੱਚ ਰਾਖਵਾਂਕਰਨ ਦੇ ਰਹੀਆਂ ਹਨ। ਇਸ ਮੌਕੇ ਹਰਭਜਨ ਸਿੰਘ, ਇੰਸਪੈਕਟਰ ਬਲਕਾਰ ਸਿੰਘ ਚੌਹਾਨ ਸਮੇਤ ਹੋਰ ਆਗੂ ਅਤੇ ਪਰਿਵਾਰਕ ਮੈਂਬਰ ਹਾਜ਼ਰ ਸਨ।

Have something to say? Post your comment