Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੇਰਲਾ ਦੇ ਖੇਤੀਬਾੜੀ ਮੰਤਰੀ ਵਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ

May 26, 2025 06:54 PM
SehajTimes

ਚੰਡੀਗੜ੍ਹ : ਕੇਰਲਾ ਸਰਕਾਰ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ. ਪ੍ਰਸਾਦ ਨੇ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫਤਰ ਦਾ ਦੌਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਕੇਰਲ ਦੇ ਖੇਤੀਬਾੜੀ ਮੰਤਰੀ ਦੇ ਦੋਰੇ ਦੌਰਾਨ ਹੋਈ ਚਰਚਾ ਦਾ ਮੁੱਖ ਮੁੱਦਾ ਦੋਵਾਂ ਰਾਜਾਂ ਵਿੱਚ ਮਿਡ ਡੇ ਮੀਲ ਸਕੀਮ ਵਿਚ ਹੋਰ ਸੁਧਾਰ ਕਰਨ ਦੀ ਦਿਸ਼ਾ ਵਿਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਚਰਚਾ ਕੀਤੀ ਗਈ। ਸ਼੍ਰੀ ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਚਲਾਈ ਜਾ ਰਹੀ ਮਿਡ ਡੇ ਮੀਲ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ, ਜਿਸਦੀ ਕੇਰਲਾ ਦੇ ਖੇਤੀਬਾੜੀ ਮੰਤਰੀ ਨੇ ਬਹੁਤ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੇ ਆਪਣੇ ਰਾਜ ਵਿੱਚ ਮਿਡ ਡੇ ਮੀਲ ਸਕੀਮ ਬਾਰੇ ਜਾਣਕਾਰੀ ਦਿੱਤੀ। ਚੇਅਰਮੈਨ ਨੇ ਪੰਜਾਬ ਵਿੱਚ ਖੁਰਾਕ ਸੁਰੱਖਿਆ ਦੇ ਨਾਲ-ਨਾਲ ਪੋਸ਼ਣ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਨਵੇਂ ਨਿਰਦੇਸ਼ਾਂ ਬਾਰੇ ਦੱਸਿਆ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਸਕੂਲਾਂ ਵਿੱਚ ਪੌਸ਼ਟਿਕ ਰਸੋਈ ਬਾਗਾਂ ਅਤੇ ਜੜੀ-ਬੂਟੀਆਂ ਦੇ ਪੌਦਿਆਂ ਨੂੰ ਵਧਾਉਣਾ ਰਾਜ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।

ਚੇਅਰਮੈਨ ਵਲੋਂ ਦੱਸਿਆ ਗਿਆ ਕਿ ਕਮਿਸ਼ਨ ਦੇ ਸਾਰੇ ਮੈਂਬਰ ਨਿਯਮਿਤ ਤੌਰ 'ਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮਿਡ ਡੇ ਮੀਲ, ਆਂਗਣਵਾੜੀਆਂ ਅਤੇ ਅਨਾਜ ਵੰਡ ਦੀ ਜਾਂਚ ਦਾ ਦੌਰਾ ਕਰਨ ਜਾਂਦੇ ਹਨ। ਹੁਣ ਸਾਰੇ ਮੈਂਬਰਾਂ ਨੂੰ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਪਾਣੀ ਦੇ ਨਮੂਨੇ ਵਾਲੀਆਂ ਮਸ਼ੀਨਾਂ ਅਤੇ ਅਨਾਜ ਵਿੱਚ ਨਮੀ ਦੀ ਮਾਤਰਾ ਦੀ ਜਾਂਚ ਕਰਨ ਲਈ ਨਮੀ ਮੀਟਰ ਜਾਰੀ ਕੀਤੇ ਗਏ ਹਨ।
ਇਸ ਮੌਕੇ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ,
ਸ੍ਰੀਮਤੀ ਪ੍ਰੀਤੀ ਚਾਵਲਾ, ਮੈਂਬਰ ਅਤੇ ਸ੍ਰੀ ਕਮਲ ਕੁਮਾਰ ਗਰਗ ਮੈਂਬਰ ਸਕੱਤਰ ਵਲੋਂ ਕੇਰਲ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ ਪ੍ਰਸ਼ਾਦ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ