Thursday, December 18, 2025

Chandigarh

ਪੰਜਾਬ ਪੁਲਿਸ ਵੱਲੋਂ ਅਹਿਮਦਾਬਾਦ ਤੋਂ ਅੱਤਵਾਦੀ ਅਰਸ਼ ਡੱਲਾ ਦਾ ਸਾਥੀ ਗ੍ਰਿਫ਼ਤਾਰ

May 27, 2025 04:11 PM
SehajTimes

ਡੀਜੀਪੀ ਪੰਜਾਬ ਨੇ ਅੰਤਰ-ਰਾਜੀ ਕਾਰਵਾਈ ਵਿੱਚ ਸਹਾਇਤਾ ਲਈ ਗੁਜਰਾਤ ਪੁਲਿਸ ਅਤੇ ਆਪਣੇ ਹਮਰੁਤਬਾ ਦਾ ਕੀਤਾ ਧੰਨਵਾਦ

ਲਵਿਸ਼ ਨੇ ਸ਼ਰਾਬ ਦੇ ਠੇਕੇਦਾਰ ਅਤੇ ਟ੍ਰੈਵਲ ਏਜੰਟ ਦੀ ਕੀਤੀ ਸੀ ਰੇਕੀ, 50-50 ਲੱਖ ਰੁਪਏ ਮਗੀ ਸੀ ਫਿਰੌਤੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵਿਦੇਸ਼-ਅਧਾਰਤ ਅੱਤਵਾਦੀ ਅਰਸ਼ ਡੱਲਾ ਅਤੇ ਜਿੰਦੀ ਮਹਿੰਦੀਪੁਰੀਆ, ਜੋ ਮਾਰੇ ਗਏ ਅੱਤਵਾਦੀ ਤੇਜਾ ਮਹਿੰਦੀਪੁਰੀ ਦਾ ਭਰਾ ਹੈ, ਦੇ ਨਜ਼ਦੀਕੀ ਸਾਥੀ ਨੂੰ ਗੁਜਰਾਤ ਦੇ ਅਹਿਮਦਾਬਾਦ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਅਤੇ ਹੁਸ਼ਿਆਰਪੁਰ ਪੁਲਿਸ ਵੱਲੋਂ ਗੁਜਰਾਤ ਪੁਲਿਸ ਦੇ ਸਹਿਯੋਗ ਨਾਲ ਸਾਂਝੇ ਤੌਰ 'ਤੇ ਕੀਤੀ ਗਈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਲਵਿਸ਼ ਅਰਸ਼ ਡੱਲਾ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਸੀ ਅਤੇ ਲੋਕਾਂ ਨੂੰ ਡਰਾਉਣ ਲਈ ਉਨ੍ਹਾਂ 'ਤੇ ਗੋਲੀਬਾਰੀ ਸਮੇਤ ਜਬਰੀ ਵਸੂਲੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਦੋਸ਼ੀ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਉਸ ਵਿਰੁੱਧ ਕਤਲ, ਗੋਲੀਬਾਰੀ ਨਾਲ ਡਰਾ-ਧਮਕਾ ਕੇ ਜਬਰੀ ਵਸੂਲੀ ਦੀ ਕੋਸ਼ਿਸ਼ ਅਤੇ ਹੋਰ ਕਈ ਗੰਭੀਰ ਅਪਰਾਧ ਦਰਜ ਹਨ।

ਉਨ੍ਹਾਂ ਕਿਹਾ ਕਿ ਦੋਸ਼ੀ ਲਵਿਸ਼ ਆਪਣੇ ਵਿਦੇਸ਼ੀ ਹੈਂਡਲਰਾਂ ਨਾਲ ਲਗਾਤਾਰ ਸੰਪਰਕ ਵਿੱਚ ਸੀ, ਜੋ ਪੰਜਾਬ ਵਿੱਚ ਇੱਕ ਸਨਸਨੀਖੇਜ਼ ਅਪਰਾਧ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਿਹਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ, "ਅਸੀਂ ਇਸ ਅੰਤਰ-ਰਾਜੀ ਕਾਰਵਾਈ ਵਿੱਚ ਸ਼ਾਨਦਾਰ ਸਹਿਯੋਗ ਲਈ ਗੁਜਰਾਤ ਪੁਲਿਸ ਅਤੇ ਡੀਜੀਪੀ ਗੁਜਰਾਤ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ।"

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਸੀਆਈ ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਪੰਜਾਬ ਪੁਲਿਸ ਪਿਛਲੇ ਕੁਝ ਮਹੀਨਿਆਂ ਤੋਂ ਦੋਸ਼ੀ ਲਵਿਸ਼ ਦੀਆਂ ਸਰਗਰਮੀਆਂ 'ਤੇ ਨਜ਼ਰ ਰੱਖ ਰਹੀ ਸੀ। ਉਨ੍ਹਾਂ ਕਿਹਾ ਕਿ ਤਕਨੀਕੀ ਤੇ ਖੁਫੀਆ ਜਾਣਕਾਰੀ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਗੁਜਰਾਤ ਵਿੱਚ ਲਵਿਸ਼ ਦੀ ਮੌਜੂਦਗੀ ਦਾ ਪਤਾ ਲਗਾ ਲਿਆ। ਉਨ੍ਹਾਂ ਦੱਸਿਆ ਕਿ ਅਸੀਂ ਗੁਜਰਾਤ ਪੁਲਿਸ ਦੇ ਸਹਿਯੋਗ ਨਾਲ ਦੋਸ਼ੀ ਲਵਿਸ਼ ਨੂੰ ਗੁਜਰਾਤ ਦੇ ਉਸਮਾਨਪੁਰਾ ਖੇਤਰ ਤੋਂ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ ਹੈ।

ਏਆਈਜੀ ਨੇ ਕਿਹਾ ਕਿ ਮੁੱਢਲੀ ਜਾਂਚ ਅਨੁਸਾਰ ਦੋਸ਼ੀ ਲਵਿਸ਼ ਨੇ ਰਾਹੋਂ ਸਥਿਤ ਸ਼ਰਾਬ ਠੇਕੇਦਾਰ ਅਤੇ ਨਵਾਂਸ਼ਹਿਰ ਸਥਿਤ ਇੱਕ ਟ੍ਰੈਵਲ ਏਜੰਟ, ਜਿਨ੍ਹਾਂ ਤੋਂ ਅਰਸ਼ ਡੱਲਾ ਨੇ 50-50 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ, ਦੀ ਰੇਕੀ ਕੀਤੀ ਸੀ।

ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਦੋਸ਼ੀ ਲਵਿਸ਼ ਮਈ 2024 ਤੋਂ ਹੁਸ਼ਿਆਰਪੁਰ ਦੇ ਮਾਡਲ ਟਾਊਨ ਖੇਤਰ ਵਿੱਚ ਕਤਲ ਦੀ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਫਰਾਰ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਨੇ ਕਿਸੇ ਵਿਅਕਤੀ ਤੋਂ ਪੈਸੇ ਦੀ ਜਬਰੀ ਵਸੂਲੀ ਵਾਸਤੇ ਉਸਨੂੰ ਡਰਾਉਣ ਲਈ ਸੁਖਦੇਵ ਨਗਰ ਵਿੱਚ ਉਸਦੇ ਘਰ 'ਤੇ ਗੋਲੀਆਂ ਵੀ ਚਲਾਈਆਂ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਵਿਅਕਤੀਆਂ ਦੀ ਪਛਾਣ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ