Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਕੈਨੇਡਾ ਅਧਾਰਤ ਸਮਗਲਰ ਦੇ ਤਿੰਨ ਕਾਰਕੁਨ 2.5 ਕਿਲੋ ਹੈਰੋਇਨ, 42 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ

May 27, 2025 04:23 PM
SehajTimes

ਅਗਲੇਰੀ ਜਾਂਚ ਜਾਰੀ; ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਦੀ ਸੰਭਾਵਨਾ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਕੈਨੇਡਾ-ਅਧਾਰਤ ਨਸ਼ਾ ਤਸਕਰ ਸੋਨੂੰ ਦੁਆਰਾ ਚਲਾਏ ਜਾ ਰਹੇ ਅੰਤਰਰਾਸ਼ਟਰੀ ਨਾਰਕੋ-ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਭਾਰਤ-ਅਧਾਰਤ 3 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚਂਆ 2.5 ਕਿਲੋ ਹੈਰੋਇਨ ਅਤੇ 42 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਸਰਾਏ ਅਮਾਨਤ ਖਾਨ ਦੇ ਵਸਨੀਕ ਅਜੈਪਾਲ ਸਿੰਘ ਉਰਫ਼ ਅਜੈ; ਅੰਮ੍ਰਿਤਸਰ ਦੇ ਭਗਤਾਂਵਾਲਾ ਦੇ ਵਸਨੀਕ ਹਰਦੀਪ ਸਿੰਘ ਅਤੇ ਤਰਨਤਾਰਨ ਦੇ ਅਲੀਪੁਰ ਦੇ ਵਸਨੀਕ ਮਿਲਾਪ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਤਸਕਰੀ ਦੇ ਕੰਮਾਂ ਵਿੱਚ ਵਰਤੇ ਜਾ ਰਹੇ ਉਨ੍ਹਾਂ ਦੇ ਕਾਲੇ ਰੰਗ ਦੇ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ02ਸੀਵਾਈ6917) ਅਤੇ ਚਿੱਟੇ ਰੰਗ ਦੀ ਟੋਇਟਾ ਫਾਰਚੂਨਰ ਕਾਰ (ਐਚਆਰ 26ਡੀਵਾਈ5140) ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਕੈਨੇਡਾ-ਅਧਾਰਤ ਵਿਅਕਤੀ ਸੋਨੂੰ ਦੇ ਆਪਣੇ ਪੰਜਾਬ-ਅਧਾਰਤ ਸਾਥੀਆਂ ਦੀ ਮਦਦ ਨਾਲ ਨਸ਼ਾ ਤਸਕਰੀ ਰੈਕੇਟ ਚਲਾਉਣ ਸਬੰਧੀ ਭਰੋਸੇਯੋਗ ਜਾਣਕਾਰੀ ਮਿਲੀ ਸੀ।

ਮਿਲੀ ਜਾਣਕਾਰੀ ਤੋਂ ਪਤਾ ਲੱਗਾ ਕਿ ਉਸਦੇ ਦੋ ਸਾਥੀਆਂ ਅਜੈਪਾਲ ਸਿੰਘ ਅਤੇ ਹਰਦੀਪ ਸਿੰਘ ਨੇ ਹਾਲ ਹੀ ਵਿੱਚ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ ਅਤੇ ਹੈਰੋਇਨ ਦੀ ਖੇਪ ਪਹੁੰਚਾਉਣ ਲਈ ਉਹ ਲਿੰਕ ਰੋਡ ਤੋਂ ਆਪਣੇ ਮੋਟਰਸਾਈਕਲ 'ਤੇ ਅੱਡਾ ਖਾਸਾ ਤੋਂ ਖੁਰਮਣੀਆਂ ਆ ਰਹੇ ਹਨ। ਇਸ ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਛਾਪਾ ਮਾਰਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.5 ਕਿਲੋ ਹੈਰੋਇਨ ਬਰਾਮਦ ਕਰਨ ਉਪਰੰਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਡਰੱਗ ਮਨੀ ਆਪਣੇ ਇੱਕ ਹੋਰ ਸਾਥੀ ਮਿਲਾਪ ਸਿੰਘ ਨੂੰ ਸੌਂਪਣ ਦੇ ਖੁਲਾਸੇ 'ਤੇ, ਸੀਆਈ ਅੰਮ੍ਰਿਤਸਰ ਦੀ ਟੀਮ ਨੇ ਉਸਨੂੰ ਅੰਮ੍ਰਿਤਸਰ-ਬਠਿੰਡਾ ਹਾਈਵੇਅ ਤੋਂ ਪਿੰਡ ਅਲੀਪੁਰ ਨੇੜੇ ਗ੍ਰਿਫ਼ਤਾਰ ਕੀਤਾ ਅਤੇ ਉਸ ਤੋਂ 42 ਲੱਖ ਰੁਪਏ ਦੀ ਡਰੱਗ ਮਨੀ ਅਤੇ ਕਰੰਸੀ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕਰਨ ਤੋਂ ਇਲਾਵਾ ਉਸਦੀ ਟੋਇਟਾ ਫਾਰਚੂਨਰ ਕਾਰ ਵੀ ਜ਼ਬਤ ਕਰ ਲਈ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸੰਗਠਿਤ ਨੈੱਟਵਰਕ ਦਾ ਹਿੱਸਾ ਸਨ ਜੋ ਆਪਣੇ ਹੈਂਡਲਰ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਕੇ ਸਥਾਨਕ ਪਾਰਟੀਆਂ ਨੂੰ ਸਪਲਾਈ ਕਰਦੇ ਸਨ ਅਤੇ ਇਸ ਦਾ ਭੁਗਤਾਨ ਹਵਾਲਾ ਚੈਨਲਾਂ ਰਾਹੀਂ ਕੀਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ।

ਇਸ ਸਬੰਧੀ ਅੰਮ੍ਰਿਤਸਰ ਥਾਣਾ ਐਸਐਸਓਸੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25, 27-ਏ, ਅਤੇ 29 ਤਹਿਤ ਐਫਆਈਆਰ ਨੰਬਰ 31 ਮਿਤੀ 26.05.2025 ਦਰਜ ਕੀਤੀ ਗਈ ਹੈ।

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ