Sunday, October 26, 2025

Chandigarh

ਜਸਵੀਰ ਸਿੰਘ ਗੜ੍ਹੀ ਕੌਮੀ ਵੱਲੋਂ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

May 27, 2025 04:27 PM
SehajTimes

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਨਵੀਂ ਦਿੱਲੀ ਵਿਖੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ ਗਈ। ਸ੍ਰੀ ਮਕਵਾਨਾ ਨੇ ਆਪਣੀ ਚੰਡੀਗੜ੍ਹ ਫੇਰੀ ਦੌਰਾਨ ਸ੍ਰੀ ਗੜ੍ਹੀ ਨੂੰ ਦਿੱਲੀ ਵਿਖੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਫ਼ਤਰ ਆਉਣ ਦਾ ਸੱਦਾ ਦਿੱਤਾ ਸੀ। ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਕਿਸ਼ੋਰ ਮਕਵਾਨਾ ਨੂੰ ਜਾਣੂ ਕਰਵਾਇਆ ਗਿਆ।

ਇਸ ਮੁਲਾਕਾਤ ਦੌਰਾਨ ਸ੍ਰੀ ਗੜ੍ਹੀ ਨੇ ਸ੍ਰੀ ਮਕਵਾਨਾ ਨੂੰ ਅਪੀਲ ਕੀਤੀ ਕਿ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਅਤੇ ਦੇਸ਼ ਦੇ ਵੱਖ ਵੱਖ ਰਾਜਾਂ ਦੇ ਅਨੂਸੁਚਿਤ ਜਾਤੀਆਂ ਕਮਿਸ਼ਨ ਵਿੱਚ ਬਿਹਤਰ ਤਾਲਮੇਲ ਬਨਾਉਣ ਲਈ ਈ.ਗਵਰਨੈਸ ਰਾਹੀਂ ਕੋਈ ਸਿਸਟਮ ਵਿਕਸਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕੌਮੀ ਕਮਿਸ਼ਨ ਵਲੋਂ ਅਨੂਸੁਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਕੀਤੇ ਗਏ ਫੈਸਲਿਆਂ ਤੋਂ ਸੇਧ ਲੈ ਕੇ ਮਿਲਦੇ ਜੁਲਦੇ ਮਾਮਲਿਆਂ ਵਿੱਚ ਜਲਦ ਫੈਸਲਾ ਸੁਣਾਇਆ ਜਾ ਸਕੇ।

ਸ੍ਰੀ ਗੜ੍ਹੀ ਨੇ ਕੌਮੀ ਕਮਿਸ਼ਨ ਦੇ ਚੇਅਰਮੈਨ ਨੂੰ ਸੂਚਨਾ ਤਕਨਾਲੋਜੀ ‘ਤੇ ਅਧਾਰਤ ਸਿਸਟਮ ਸਥਾਪਤ ਕਰਨ ਦੀ ਅਪੀਲ ਕੀਤੀ ਤਾਂ ਜੋ ਅਨੂਸੁਚਿਤ ਜਾਤੀਆਂ ਦੇ ਲੋਕਾਂ ਵੱਲੋਂ ਕਈ ਵਾਰ ਇੱਕ ਹੀ ਮਾਮਲੇ ਵਿੱਚ ਇਨਸਾਫ਼ ਲੈਣ ਲਈ ਕੌਮੀ ਕਮਿਸ਼ਨ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਅਪੀਲ ਦਾਇਰ ਕਰ ਦਿੱਤੀ ਜਾਂਦੀ ਹੈ, ਇਸ ਤਰ੍ਹਾਂ ਦੇ ਮਾਮਲਿਆਂ ਨੂੰ ਸਾਂਝੇ ਤੌਰ ਤੇ ਨਜਿੱਠਣ ਅਤੇ ਕਮਿਸ਼ਨ ਦੇ ਕੰਮਕਾਜ ਵਿਚ ਇਕਸਾਰਤਾ ਲਿਆਉਣ ਲਈ ਵੀ ਕੌਮੀ ਕਮਿਸ਼ਨ ਨੂੰ ਪਹਿਲ ਕਰਨੀ ਚਾਹੀਦੀ ਹੈ।

ਆਪਣੀ ਇਸ ਫੇਰੀ ਦੌਰਾਨ ਸ੍ਰੀ ਗੜ੍ਹੀ ਨੇ ਕੌਮੀ ਕਮਿਸ਼ਨ ਦੇ ਕੰਮਕਾਜ ਦੇ ਢੰਗ ਨੂੰ ਨਜਦੀਕ ਤੋਂ ਵਾਚਿਆ ਅਤੇ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਭਾਰਤੀ ਸੰਵਿਧਾਨ ਵੱਲੋਂ ਦਿੱਤੇ ਗਏ ਅਧਿਕਾਰਾਂ ਦੀ ਵਰਤੋਂ ਨੂੰ ਕਾਰਗਰ ਢੰਗ ਨਾਲ ਕਰਨ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ।

Have something to say? Post your comment

 

More in Chandigarh

ਜਾਪਾਨੀ ਵਫ਼ਦ ਵੱਲੋਂ ਸਪੀਕਰ ਨਾਲ ਮੁਲਾਕਾਤ, ਪੰਜਾਬ ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਕੀਤੀ ਜ਼ਾਹਰ

ਅੰਮ੍ਰਿਤਸਰ ਵਿੱਚ ਦੋ ਆਈਈਡੀਜ਼, ਇੱਕ ਪਿਸਤੌਲ ਸਮੇਤ ਅੱਤਵਾਦੀ ਮਾਡਿਊਲ ਦਾ ਮੁੱਖ ਸੰਚਾਲਕ ਕਾਬੂ

‘ਯੁੱਧ ਨਸਿ਼ਆਂ ਵਿਰੁੱਧ’: 238ਵੇਂ ਦਿਨ, ਪੰਜਾਬ ਪੁਲੀਸ ਨੇ 90 ਨਸ਼ਾ ਤਸਕਰਾਂ ਨੂੰ 6.1 ਕਿਲੋਗ੍ਰਾਮ ਹੈਰੋਇਨ, 1.7 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

5764 ਪੀ.ਸੀ.ਐਸ. ਪ੍ਰੀਖਿਆ ਦੇਣ ਦੇ ਚਾਹਵਾਨ ਵਿਦਿਆਰਥੀਆਂ ਨੇ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਮੁਫ਼ਤ ਕੋਚਿੰਗ ਕੀਤੀ ਪ੍ਰਾਪਤ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਰਾਗੀਆਂ, ਗ੍ਰੰਥੀਆਂ ਅਤੇ ਪਾਠੀ ਸਿੰਘਾਂ ਨੂੰ ਉਚਿਤ ਤਨਖਾਹਾਂ ਯਕੀਨੀ ਬਣਾਉਣ ਲਈ ਸਪੀਕਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਖਲ ਦੀ ਮੰਗ

ਕੈਬਨਿਟ ਮੰਤਰੀਆਂ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਲਈ ਦਿੱਤਾ ਸੱਦਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ

ਹੜ੍ਹਾਂ ਤੋਂ ਸੁਰੱਖਿਆ ਲਈ ਕਿਫ਼ਾਇਤੀ ਤੇ ਪ੍ਰਭਾਵੀ ਮਾਡਲਾਂ ਦਾ ਅਧਿਐਨ ਕਰੇਗੀ ਵਿਸ਼ੇਸ਼ ਕਮੇਟੀ: ਬਰਿੰਦਰ ਕੁਮਾਰ ਗੋਇਲ

ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੇ ਮੱਦੇਨਜ਼ਰ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਬਦਲੇਗੀ ਨੁਹਾਰ

ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ: ਸਪੀਕਰ