Saturday, November 01, 2025

Chandigarh

ਡਾ. ਤੇਜਪਾਲ ਸਿੰਘ ਗਿੱਲ ਨੇ ਪਨਗ੍ਰੇਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

May 27, 2025 04:39 PM
SehajTimes

ਚੰਡੀਗੜ੍ਹ : ਡਾ. ਤੇਜਪਾਲ ਸਿੰਘ ਗਿੱਲ ਨੇ ਅੱਜ ਸੰਸਦ ਮੈਂਬਰ ਸ੍ਰੀ ਮੀਤ ਹੇਅਰ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ ਵਿੱਚ ਅਨਾਜ ਭਵਨ, ਸੈਕਟਰ 39 ਸੀ, ਚੰਡੀਗੜ੍ਹ ਵਿਖੇ ਪੰਜਾਬ ਰਾਜ ਅਨਾਜ ਖਰੀਦ ਨਿਗਮ ਲਿਮਟਿਡ (ਪਨਗ੍ਰੇਨ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।

ਇਸ ਮੌਕੇ ਡਾ. ਤੇਜਪਾਲ ਸਿੰਘ ਗਿੱਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਉਨ੍ਹਾਂ 'ਤੇ ਭਰੋਸਾ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਕਿਉਂਕਿ ਪਨਗ੍ਰੇਨ ਅਨਾਜ ਦੀ ਖਰੀਦ ਅਤੇ ਭੰਡਾਰਨ ਨਾਲ ਸਿੱਧਾ ਤੌਰ ‘ਤੇ ਜੁੜਿਆ ਹੋਇਆ ਹੈ, ਉਹ ਕਿਸਾਨਾਂ ਸਮੇਤ ਸਾਰੇ ਭਾਈਵਾਲਾਂ ਦੇ ਹਿੱਤਾਂ ਲਈ ਕਦਮ ਚੁੱਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਲਾਭ ਸਿੰਘ ਉਗੋਕੇ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਹਾਕਮ ਸਿੰਘ ਠੇਕੇਦਾਰ, ਮੰਡੀ ਬੋਰਡ ਦੇ ਚੇਅਰਮੈਨ ਹਰਚਰਨ ਸਿੰਘ ਬਰਸਟ, ਮਾਰਕਫੈੱਡ ਦੇ ਚੇਅਰਮੈਨ ਸ੍ਰੀ ਅਮਨ ਮੋਹੀ, ਯੋਜਨਾਬੰਦੀ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਡਾਇਰੈਕਟਰ ਖੁਰਾਕ ਤੇ ਸਪਲਾਈਜ਼ ਵਰਿੰਦਰ ਕੁਮਾਰ ਸ਼ਰਮਾ, ਚੇਅਰਮੈਨ ਅਨਿਲ ਠਾਕੁਰ, ਚੇਅਰਮੈਨ ਇੰਦਰਜੀਤ ਸਿੰਘ ਮਾਨ, ਐਡਵੋਕੇਟ ਜਨਰਲ ਕੁਲਵਿੰਦਰ ਢੀਂਡਸਾ, ਡਿਪਟੀ ਐਡਵੋਕੇਟ ਜਨਰਲ ਧਰਮਿੰਦਰ ਸਿੰਘ ਲਾਂਬਾ, ਵਾਈਸ ਚੇਅਰਮੈਨ ਇੰਦਰਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਮੋਹਾਲੀ ਪ੍ਰਭਜੋਤ ਕੌਰ, ਵਾਈਸ ਚੇਅਰਮੈਨ ਹਰਜੀਤ ਸਿੰਘ ਮਾਂਗਟ, ਜ਼ਿਲ੍ਹਾ ਪ੍ਰਧਾਨ ਦਿਹਾਤੀ ਹਰਭਿੰਦਰ ਸਿੰਘ ਧਰੌਰ, ਮੀਤ ਪ੍ਰਧਾਨ ਬਿਨਿਤ ਵਰਮਾ, ਸਪੋਰਕਸਪਰਸਨ ਐਡਵੋਕੇਟ ਜਸਮਨ ਸਿੰਘ ਗਿੱਲ ਅਤੇ ਹੋਰ ਪਾਰਟੀ ਵਰਕਰ ਸ਼ਾਮਲ ਸਨ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ