Wednesday, July 16, 2025

Chandigarh

ਨੌਜਵਾਨਾਂ ਨੂੰ ਸਮਰੱਥ ਬਣਾ ਰਹੇ ਹਾਂ: ਟਾਪਰ ਵਿਦਿਆਰਥੀਆਂ ਨੇ ਪ੍ਰਸ਼ਾਸਕੀ ਅਤੇ ਜਨਤਕ ਸੇਵਾਵਾਂ ਦਾ ਪਲੇਠਾ ਤਜਰਬਾ ਹਾਸਲ ਕੀਤਾ

May 27, 2025 05:05 PM
SehajTimes

ਉੱਚ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਸਹੀ ਰਾਹ ਅਪਣਾਉਂਦਿਆਂ ਅਤੇ ਬਿਨਾਂ ਕਿਸੇ ਦਬਾਅ ਦੇ ਆਪਣੇ ਕਰੀਅਰ ਦੀ ਚੋਣ ਕਰਨ ਲਈ ਕੀਤਾ ਉਤਸ਼ਾਹਿਤ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ "ਇੱਕ ਦਿਨ, ਡੀ.ਸੀ./ਐਸ.ਐਸ.ਪੀ. ਦੇ ਸੰਗ" ਪਹਿਲਕਦਮੀ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨੇ ਅੱਜ ਉੱਚ ਅਧਿਕਾਰੀਆਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ (ਸੀ.ਪੀਜ਼) ਅਤੇ ਸੀਨੀਅਰ ਸੁਪਰਡੈਂਟ ਪੁਲਿਸ (ਐਸ.ਐਸ.ਪੀਜ਼) ਨਾਲ ਇੱਕ ਦਿਨ ਬਿਤਾਇਆ ਜਿਸ ਨਾਲ ਉਹ ਆਪਣੀਆਂ ਇੱਛਾਵਾਂ ਨੂੰ ਹੋਰ ਦ੍ਰਿੜ੍ਹ ਕਰਨ ਸਣੇ ਜੀਵਨ ਵਿੱਚ ਵੱਡੇ ਸੁਪਨੇ ਦੇਖਣ ਲਈ ਪ੍ਰੇਰਿਤ ਹੋਏ।

ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਦੇ ਡਿਪਟੀ ਕਮਿਸ਼ਨਰਾਂ ਤੋਂ ਇਲਾਵਾ ਪੁਲਿਸ ਕਮਿਸ਼ਨਰ ਜਲੰਧਰ ਅਤੇ ਐਸ.ਐਸ.ਪੀ. ਕਪੂਰਥਲਾ ਨੇ ਟਾਪਰ ਵਿਦਿਆਰਥੀਆਂ ਨਾਲ ਇੱਕ ਦਿਨ ਬਿਤਾਇਆ ਅਤੇ ਉਨ੍ਹਾਂ ਨੂੰ ਪ੍ਰਸ਼ਾਸਨਿਕ, ਅਨੁਸ਼ਾਸਨ ਅਤੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਦਾ ਪ੍ਰਤੱਖ ਅਨੁਭਵ ਪ੍ਰਦਾਨ ਕੀਤਾ।

ਇਨ੍ਹਾਂ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਆਪਣੇ ਨਿੱਜੀ ਸੰਘਰਸ਼ਾਂ, ਪ੍ਰਾਪਤੀਆਂ ਅਤੇ ਚੁਣੌਤੀਆਂ ਬਾਰੇ ਵੀ ਜਾਣੂ ਕਰਵਾਇਆ ਤਾਂ ਜੋ ਵਿਦਿਆਰਥੀਆਂ ਨੂੰ ਪ੍ਰਸ਼ਾਸਨ ਅਤੇ ਜਨਤਕ ਸੇਵਾ ਦੀ ਡੂੰਘੀ ਸੂਝ ਪ੍ਰਦਾਨ ਕੀਤੀ ਜਾ ਸਕੇ।

ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ 12ਵੀਂ ਜਮਾਤ ਦੇ ਟਾਪਰ (ਤਿੰਨੋਂ ਨਾਨ-ਮੈਡੀਕਲ ਦੇ ਵਿਦਿਆਰਥੀ) ਮਾਧਵੀ ਸਲਾਰੀਆ (99 ਫ਼ੀਸਦ), ਸਾਕਸ਼ੀ (98.60 ਫ਼ੀਸਦ) ਅਤੇ ਅਮਨਪ੍ਰੀਤ ਕੌਰ (98.40 ਫ਼ੀਸਦ) ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਡੀ.ਸੀ. ਦਫ਼ਤਰ, ਐਸ.ਡੀ.ਐਮ. ਕੋਰਟ, ਸੇਵਾ ਕੇਂਦਰ, ਸਬ-ਰਜਿਸਟਰਾਰ ਦਫ਼ਤਰ ਦਾ ਦੌਰਾ ਕਰਵਾਇਆ ਅਤੇ ਉਨ੍ਹਾਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ।

ਇਸੇ ਤਰ੍ਹਾਂ ਪੁਲਿਸ ਕਮਿਸ਼ਨਰ, ਜਲੰਧਰ ਸ੍ਰੀਮਤੀ ਧਨਪ੍ਰੀਤ ਕੌਰ ਨੇ ਜ਼ਿਲ੍ਹੇ ਦੀਆਂ 10ਵੀਂ ਜਮਾਤ ਦੀਆਂ ਟਾਪਰ ਵਿਦਿਆਰਥਣਾਂ ਪ੍ਰੀਤੀ ਕੁਮਾਰੀ (97.85 ਫ਼ੀਸਦ), ਨਵਨੀਤ ਕੌਰ (97.54 ਫ਼ੀਸਦ) ਅਤੇ ਨੀਲੂ ਕੁਮਾਰੀ (97.54 ਫ਼ੀਸਦ) ਨਾਲ ਦਿਨ ਬਿਤਾਇਆ ਅਤੇ ਉਨ੍ਹਾਂ ਨੂੰ ਕਾਨੂੰਨ ਲਾਗੂਕਰਨ, ਜਨਤਕ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿੱਚ ਪੁਲਿਸ ਦੀ ਭੂਮਿਕਾ ਬਾਰੇ ਦੱਸਿਆ।

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਦਸਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਮੇਹਰਪ੍ਰੀਤ ਕੌਰ (99.38 ਫ਼ੀਸਦ), ਅਰਨੂਰਬੀਰ ਕੌਰ (98.30 ਫ਼ੀਸਦ) ਅਤੇ ਅਰਸ਼ਦੀਪ ਸਿੰਘ (97.84 ਫ਼ੀਸਦ) ਨਾਲ ਦਿਨ ਬਤਾਇਆ ਅਤੇ ਉਨ੍ਹਾਂ ਨੂੰ ਪ੍ਰਸ਼ਾਸਕੀ ਅਤੇ ਜਨਤਕ ਸੇਵਾ ਬਾਰੇ ਪ੍ਰਤੱਖ ਤਜਰਬਾ ਪ੍ਰਦਾਨ ਕੀਤਾ। ਆਪਣੀ ਰਿਹਾਇਸ਼ 'ਤੇ ਦੁਪਹਿਰ ਦੇ ਖਾਣੇ ਮੌਕੇ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਬਣਨ ਤੱਕ ਦੇ ਆਪਣੇ ਸਫ਼ਰ ਨੂੰ ਵਿਦਿਆਰਥੀਆਂ ਨਾਲ ਸਾਂਝਾ ਕਰਦਿਆਂ ਸਖ਼ਤ ਮਿਹਨਤ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਸੇ ਵੀ ਕਿਸਮ ਦੇ ਦਬਾਅ ਦੀ ਬਜਾਏ ਸਹੀ ਅਰਥਾਂ ਕਰਕੇ ਕਰੀਅਰ ਦੀ ਚੋਣ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਅਸਲ ਕਮਾਈ ਸਿਰਫ਼ ਤਨਖ਼ਾਹ ਨੂੰ ਨਹੀਂ, ਸਗੋਂ ਆਪਣੇ ਮਨ ਦੀ ਸੰਤੁਸ਼ਟੀ ਨੂੰ ਮੰਨਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਪ੍ਰਸ਼ਾਸਨਿਕ ਸੇਵਾ ਤਹਿਤ ਸੇਵਾ ਕਰਨ ਨਾਲ ਉਨ੍ਹਾਂ ਨੂੰ ਆਪਣੇ ਆਪ ਤੋਂ ਉਪਰ ਉੱਠ ਕੇ ਕੁਝ ਕਰਨ ਅਤੇ ਦੂਜਿਆਂ ਦੀ ਮਦਦ ਕਰਕੇ ਆਪਣੇ ਤਰੀਕੇ ਨਾਲ ਬਦਲਾਅ ਲਿਆਉਣ ਦਾ ਮੌਕਾ ਮਿਲਿਆ ਜਿਸ ਨਾਲ ਉਨ੍ਹਾਂ ਨੂੰ ਬਹੁਤ ਸੰਤੁਸ਼ਟੀ ਮਿਲੀ।

ਹੁਸ਼ਿਆਰਪੁਰ ਜ਼ਿਲ੍ਹੇ ਤੋਂ ਦਸਵੀਂ ਜਮਾਤ ਦੇ ਟਾਪਰ ਵਿਦਿਆਰਥੀ ਮਹਿਕਪ੍ਰੀਤ ਕੌਰ (98.46 ਫ਼ੀਸਦ), ਸੁਰੇਖਾ (98.30 ਫ਼ੀਸਦ) ਅਤੇ ਮੰਤਵਯ ਸਿੰਘ (96.61 ਫ਼ੀਸਦ) ਨੇ ਆਪਣਾ ਪੂਰਾ ਦਿਨ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ੍ਰੀਮਤੀ ਆਸ਼ਿਕਾ ਜੈਨ ਨਾਲ ਬਿਤਾਇਆ। ਡੀ.ਸੀ. ਨੇ ਉਨ੍ਹਾਂ ਨੂੰ ਨੌਕਰਸ਼ਾਹੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਮਕਾਜ, ਲੀਡਰਸ਼ਿਪ ਦੇ ਸਿਧਾਂਤਾਂ ਅਤੇ ਅਨੁਸ਼ਾਸਨ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਵਿੱਚ ਲੋਕ ਸੇਵਾ ਦੀ ਭਾਵਨਾ ਪੈਦਾ ਕੀਤੀ।

ਕਪੂਰਥਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਆਪਣਾ ਦਿਨ 12ਵੀਂ ਜਮਾਤ ਦੀਆਂ ਜ਼ਿਲ੍ਹਾ ਟਾਪਰ ਵਿਦਿਆਰਥਣਾਂ ਅੰਕਿਤਾ ਸ਼ਰਮਾ, ਰਵਨੀਤ ਕੌਰ ਅਤੇ ਤਾਨੀਆ ਨਾਲ ਬਿਤਾਇਆ। ਇਸ ਦੌਰਾਨ ਉਨ੍ਹਾਂ ਨੇ ਆਪਣੇ ਆਈ.ਏ.ਐਸ. ਬਣਨ ਦੇ ਸਫ਼ਰ ਨੂੰ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਨ ਤੇ ਕਦੇ ਹਾਰ ਨਾ ਮੰਨਣ ਵਾਲਾ ਰਵੱਈਆ ਅਪਣਾਉਣ ਦੀ ਸਲਾਹ ਦਿੱਤੀ। ਇਸੇ ਤਰ੍ਹਾਂ ਐਸ.ਐਸ.ਪੀ. ਕਪੂਰਥਲਾ ਸ੍ਰੀ ਗੌਰਵ ਤੂਰਾ ਨੇ 10ਵੀਂ ਜਮਾਤ ਦੀਆਂ ਟਾਪਰ ਵਿਦਿਆਰਥਣਾਂ ਮਨਪ੍ਰੀਤ ਕੌਰ (96.77 ਫ਼ੀਸਦ), ਕਮਲਜੀਤ ਕੌਰ (96.46 ਫ਼ੀਸਦ) ਅਤੇ ਅੰਜਲੀ ਕੁਮਾਰੀ (95.84 ਫ਼ੀਸਦ) ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਚੁਣੇ ਹੋਏ ਖੇਤਰਾਂ ਵਿੱਚ ਮੱਲਾਂ ਮਾਰਨ ਲਈ ਉਤਸ਼ਾਹਿਤ ਕੀਤਾ।

Have something to say? Post your comment

 

More in Chandigarh

ਲੋਕ ਰੋਹ ਹੀ ਸਰਕਾਰ ਨੂੰ ਲੋਕ ਵਿਰੋਧੀ ਪਾਲਿਸੀ ਵਾਪਸ ਲੈਣ ਲਈ ਮਜ਼ਬੂਰ ਕਰੇਗਾ: ਬਲਬੀਰ ਸਿੰਘ ਸਿੱਧੂ

ਵਿੱਤ ਮੰਤਰੀ ਚੀਮਾ ਨੇ 1986 ਦੀਆਂ ਘਟਨਾਵਾਂ ਬਾਰੇ 'ਕਾਰਵਾਈ' ਰਿਪੋਰਟ ਦੀ ਗੁੰਮਸ਼ੁਦਗੀ ਦਾ ਮੁੱਦਾ ਉਠਾਇਆ; ਵਿਧਾਨ ਸਭਾ ਸਪੀਕਰ ਵੱਲੋਂ ਕਮੇਟੀ ਦੇ ਗਠਨ ਦਾ ਐਲਾਨ

ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ ਤੇ ਨਸ਼ਾ ਤਸਕਰਾਂ ਦੀ ਕੀਤੀ ਪੁਸ਼ਤ ਪਨਾਹੀ: ਸੌਂਦ

ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਰਚਣ ਵਾਲੇ ਜੱਗੂ ਭਗਵਾਨਪੁਰੀਆ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ, ਦੋ ਪਿਸਤੌਲਾਂ ਬਰਾਮਦ

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਦੇ ਪਹਿਲੇ ਸਰਕਾਰੀ ਓਲਡ ਏਜ ਹੋਮ ‘ਚ ਮਨਾਇਆ ਜਨਮਦਿਨ

ਪੰਜਾਬ ਸਰਕਾਰ ਬਹੁ-ਪੱਖੀ ਪਹੁੰਚ ਅਪਣਾਉਂਦਿਆਂ ਅਵਾਰਾ ਪਸ਼ੂਆਂ ਦੇ ਹੱਲ ਲਈ ਵਿਆਪਕ ਰਣਨੀਤੀ ਬਣਾਏਗੀ: ਡਾ. ਰਵਜੋਤ ਸਿੰਘ

ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਵਿਚਾਰ ਅਧੀਨ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿਧਾਨ ਸਭਾ ਵੱਲੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਂਟ

ਮਾਜਰੀ ਪੁਲਿਸ ਵੱਲੋਂ ਪ੍ਰਾਪਰਟੀ ਡੀਲਰਾਂ ਤੇ ਸੁਨਿਆਰਿਆਂ ਨਾਲ ਮੀਟਿੰਗ 

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ